ਮੁੱਖ ਮੰਤਰੀ ਵੱਲੋਂ ਮੋਗਾ ਦੇ ਜ਼ਿਲਾ ਲੋਕ ਸੰਪਰਕ ਅਫਸਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Tags: 

ਚੰਡੀਗੜ, 7 ਨਵੰਬਰ (ਜਸ਼ਨ )ਮੋਗਾ ਦੇ ਜ਼ਿਲਾ ਲੋਕ ਸੰਪਰਕ ਅਫਸਰ ਪ੍ਰਭਦੀਪ ਸਿੰਘ ਨੱਥੋਵਾਲ ( 94639 91401 ) ਦੀ ਮਾਤਾ ਜਸਪਾਲ ਕੌਰ ਦੇ ਦੇਹਾਂਤ ’ਤੇ  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ  ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਤਾ ਜਸਪਾਲ ਕੌਰ 64 ਵਰਿਆਂ ਦੇ ਸਨ ਜਿਨਾਂ ਨੇ ਸੰਖੇਪ ਬਿਮਾਰੀ ਮਗਰੋਂ ਲੁਧਿਆਣਾ ਜ਼ਿਲੇ ਵਿਚ ਸਥਿਤ ਜੱਦੀ ਪਿੰਡ ਨੱਥੋਵਾਲ ਵਿਖੇ ਆਪਣੇ ਘਰ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ। ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ, “ਮੈਨੂੰ ਸਰਦਾਰਨੀ ਜਸਪਾਲ ਕੌਰ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਜੋ ਆਪਣੇ ਪਰਿਵਾਰ ਲਈ ਪ੍ਰੇਰਨਾ ਦਾ ਸਰੋਤ ਸਨ।” ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।