ਡੀਏਪੀ ਨਾ ਮਿਲਣ ਤੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
ਮੋਗਾ, 8 ਨਵੰਬਰ (ਜਸ਼ਨ):ਡੀਏਪੀ ਖਾਦ ਦੀ ਘਾਟ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਭਰ ਵਿਚ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ । ਮੋਗਾ ਵਿਖੇ ਵੀ ਜ਼ਿਲਾ ਪ੍ਰਬੰਧਕੀ ਕੰਪਲੈਕਸ ਅੱਗੇ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਚੰਨੀ ਸਮੇਤ ਕਾਂਗਰਸ ਸਰਕਾਰ ਦਾ ਪੁਤਲਾ ਫੂਕਿਆ ਗਿਆ ।
ਇਸ ਮੌਕੇ ਇਕੱਤਰ ਹੋਏ ਅਕਾਲੀ ਵਰਕਰਾਂ ਨੂੰ ਜ਼ਿਲਾ ਪ੍ਰਧਾਨ ਤੀਰਥ ਸਿੰਘ ਮਾਹਲਾ, ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ,ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ,ਚੇਅਰਮੈਨ ਖਣਮੁਖ ਭਾਰਤੀ ਪੱਤੋ,ਸਰਪੰਚ ਯੂਨੀਅੰਨ ਦੇ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਅਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਕੁਮਾਰ ਪਿੰਟੂ,ਸ਼ਹਿਰੀ ਪ੍ਰਧਾਨ ਪ੍ਰੇਮ ਚੱਕੀ ਵਾਲੇ ਨੇ ਆਖਿਆ ਕਿ ਕਾਂਗਰਸ ਸਰਕਾਰ ਕਿਸਾਨਾਂ ਨੂੰ ਡੀਏਪੀ ਖਾਦ ਮੁਹੱਈਆ ਕਰਵਾਉਣ ਵਿਚ ਅਸਫਲ ਰਹੀ ਹੈ। ਉਹਨਾਂ ਕਿਹਾ ਕਿ ਕਣਕ ਦੀ ਬਿਜਾਈ ਪੂਰੇ ਜੋਰਾਂ ਤੇ ਹੈ ਅਤੇ ਕਿਸਾਨ ਡੀਏਪੀ ਲਈ ਦਰ ਦਰ ਦੀਆਂ ਠੋਕਰਾਂ ਖਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜਰ ਸਨ।