ਗੋਲਡਨ ਐਜੂਕੇਸ਼ਨਸ ਸੰਸਥਾ ਲਗਵਾ ਰਹੀ ਲਗਾਤਾਰ ਸਟੂਡੈਂਟ ਵੀਜ਼ੇ
ਮੋਗਾ,10 ਨਵੰਬਰ(ਜਸ਼ਨ) ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕ ਡਾਊਣ ਤੋਂ ਬਾਅਦ ਨਵਜੋਤ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਐਮ.ਡੀ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ,ਡਾਇਰੈਕਟਰ ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਨਵਜੋਤ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਹੁਣ ਕੈਨੇਡਾ ਅੰਬੈਸੀ ਖੁਲ ਗਈ ਹੈ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾਹੈ ਤਾ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਨਵਜੋਤ ਸਿੰਘ ਨੇ ਵੀਜ਼ਾ ਲੈਣ ਉਪਰੰਤ ਐਮ.ਡੀ ਸੁਭਾਸ਼ ਪਲਤਾ ਡਾਇਰੈਟਰ ਅਮਿਤ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।