ਲੋਕ ਗਾਇਕਾ ਗੁਰਮੀਤ ਬਾਵਾ ਦੇ ਦਿਹਾਂਤ ਤੇ ਵਿਧਾਇਕ ਡਾ. ਹਰਜੋਤ ਕਮਲ ਅਤੇ ਕੌਂਸਲਰਾਂ ਨੇ ਕੀਤਾ ਦੁੱਖ ਦਾ ਇਜ਼ਹਾਰ
ਮੋਗਾ, 21 ਨਵੰਬਰ (ਜਸ਼ਨ): ਅੱਜ ਸਵੇਰੇ ਅੰਮ੍ਰਿਤਸਰ ਸਥਿਤ ਆਪਣੇ ਘਰ ਚ ਆਖਰੀ ਸਾਹ ਲੈਣ ਨਾਲ ਪੰਜਾਬ ਦੀ ਸਿਰਮੌਰ ਗਾਇਕਾ ਗੁਰਮੀਤ ਬਾਵਾ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਈ ।ਗੁਰਮੀਤ ਬਾਵਾ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਆਖਿਆ ਕਿ ਅਜਿਹਾ ਫ਼ਨਕਾਰ ਸਦੀਆਂ ਬਾਅਦ ਪੈਦਾ ਹੁੰਦਾ ਹੈ ਤੇ ਪੰਜਾਬੀਆਂ ਨੂੰ ਇਹ ਮਾਣ ਰਹੇਗਾ ਕਿ ਗੁਰਮੀਤ ਬਾਵਾ ਨੇ ਆਪਣੀ ਬੁਲੰਦ ਆਵਾਜ਼ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕੀਤੀ । ਇਸ ਮੌਕੇ ਮੇਅਰ ਨੀਤਿਕਾ ਭੱਲਾ, ਐਨ ਆਰ ਆਈ ਸਭਾ ਮੋਗਾ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਰਣੀਆ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਪੀਨਾ, ਰਾਈਸ ਬਰਾਨ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਵੀਨ ਸਿੰਗਲਾ, ਚੇਅਰਮੈਨ ਰਾਕੇਸ਼ ਕਿੱਟਾ, ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਰਿੰਦਰ ਬਾਵਾ,ਚੇਅਰਮੈਨ ਸੁਰਿੰਦਰ ਸਿੰਘ ਗੋਗੀ ਦੌਧਰੀਆ, ਕਾਂਗਰਸ ਦੇ ਸੋਸ਼ਲ ਮੀਡੀਆ ਸੈੱਲ ਦੇ ਚੇਅਰਮੈਨ ਦੀਸ਼ਾ ਬਰਾੜ, ਦੀਪਕ ਭੱਲਾ, ਕੌਂਸਲਰ ਜਸਵਿੰਦਰ ਸਿੰਘ ਕਾਕਾ ਲੰਢੇਕੇ, ਕੌਂਸਲਰ ਪਾਇਲ ਗਰਗ, ਕੌਂਸਲਰ ਲਖਵੀਰ ਸਿੰਘ ਲੱਖਾ ਦੁੱਨੇਕੇ, ਕੌਂਸਲਰ ਜਸਵਿੰਦਰ ਸਿੰਘ ਛਿੰਦਾ ਬਰਾੜ, ਆੜ੍ਹਤੀਆ ਐਸੋਸੀਏਸ਼ਨ ਸਬਜ਼ੀ ਮੰਡੀ ਦੇ ਪ੍ਰਧਾਨ ਸਰਵਜੀਤ ਸਿੰਘ ਹਨੀ ਸੋਢੀ, ਸੁਖਚੈਨ ਸਿੰਘ ਚੈਨਾ ਲੰਢੇਕੇ ਵਾਰਡ ਇੰਚਾਰਜ, ਕੌਂਸਲਰ ਅਰਵਿੰਦਰ ਸਿੰਘ ਹੈਪੀ ਕਾਹਨਪੁਰੀਆ, ਜੱਗਾ ਪੰਡਿਤ ਵਾਰਡ ਇੰਚਾਰਜ, ਕੁਲਦੀਪ ਸਿੰਘ ਬੱਸੀਆਂ ਵਾਰਡ ਇੰਚਾਰਜ, ਕੌਂਸਲਰ ਪ੍ਰਵੀਨ ਮੱਕੜ, ਕੌਂਸਲਰ ਵਿਜੇ ਖੁਰਾਣਾ, ਬਾਲਮੀਕ ਸਭਾ ਦੇ ਚੇਅਰਮੈਨ ਅਤੇ ਭਾਵਾਧਸ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਨਰੇਸ਼ ਡੁਲਗਚ,ਸ਼ੰਮੀ ਬੋਹਤ ਪ੍ਰਧਾਨ ਵਾਲਮੀਕ ਸਭਾ, ਕੌਂਸਲਰ ਸਾਹਿਲ ਅਰੋੜਾ, ਕੌਂਸਲਰ ਨਰਿੰਦਰ ਬਾਲੀ, ਕੌਂਸਲਰ ਕੁਸਮ ਬਾਲੀ, ਕੌਂਸਲਰ ਗੌਰਵ ਗਰਗ ਚੇਅਰਮੈਨ ਸੋਸ਼ਲ ਮੀਡੀਆ ਸੈੱਲ ਮੋਗਾ ਸ਼ਹਿਰੀ, ਸੀਨੀਅਰ ਕਾਂਗਰਸੀ ਆਗੂ ਜੁਗਰਾਜ ਸਿੰਘ ਜੱਗਾ ਰੌਲੀ, ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਮੀਨੀਆ, ਡਾ: ਨਵੀਨ ਸੂਦ, ਕੌਂਸਲਰ ਡਾ: ਰੀਮਾ ਸੂਦ, ਕੌਂਸਲਰ ਕਸ਼ਮੀਰ ਸਿੰਘ ਲਾਲਾ, ਗੁਰਸੇਵਕ ਸਿੰਘ ਸਮਰਾਟ ਵਾਰਡ ਇੰਚਾਰਜ, ਵਾਰਡ ਇੰਚਾਰਜ ਅਜੇ ਕੁਮਾਰ ਤੋਂ ਇਲਾਵਾ ਨਿਗਮ ਦੇ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਵੀ ਮਰਹੂਮ ਗਾਇਕਾ ਦੀ ਆਤਮਾ ਲਈ ਅਰਦਾਸ ਕੀਤੀ ।