ਪੁਟੀਆ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਕਾਲਜਾਂ ਦੇ ਮਸਲੇ ਹੱਲ ਕਰਨ ਲਈ ਕੀਤੀ ਬੇਨਤੀ
ਮੋਗਾ, 25 ਨਵੰਬਰ (ਜਸ਼ਨ ) ਮੋਗਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਅਨਏਡਡ ਟੈਕਨੀਕਲ ਇੰਸਟੀਚਿਊਟ ਐਸੋਸੀਏਸ਼ਨ ਦੇ ਸੀਨੀਅਰ ਵਾਈਸ ਪ੍ਰਧਾਨ ਸ. ਦਵਿੰਦਰਪਾਲ ਸਿੰਘ ਨੇ ਪੰਜਾਬ ਦੇ ਕਾਲਜਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ। ਉਹਨਾਂ ਨੇ ਦੱਸਿਆ ਕਿ ਪੰਜਾਬ ਦੇ ਕਾਲਜ ਵਿਦਿਆਰਥੀਆਂ ਤੋਂ ਬਿਨਾਂ ਖਾਲੀ ਹੋ ਰਹੇ ਹਨ। ਕਿਉਂ ਕਿ ਸਾਡੀ ਨੌਜਵਾਨ ਪੀੜ੍ਹੀ ਵਿਦੇਸ਼ਾਂ ਵਿਚ ਵਹੀਰਾਂ ਘੱਤ ਰਹੀ ਹੈ। ਇਸ ਤੋਂ ਇਲਾਵਾ ਪੋਸਟ ਮੈਟਰਿਕ ਸਕਾਲਰਸ਼ਿਪ, ਸੀ. ਐੱਲ. ਯੂ. ਨੂੰ ਸਰਲ ਕਰਨਾ, ਸਕੂਲਾਂ ਕਾਲਜਾਂ ਨਾਲ ਚਲ ਰਹੀਆਂ ਬੱਸਾਂ ਦੇ ਟੈਕਸ ਮਾਫ ਕਰਨੇ ਆਦਿ ਸਮੱਸਿਆਵਾਂ ਬਾਰੇ ਗੱਲ ਕੀਤੀ। ਮੁੱਖ ਮੰਤਰੀ ਪੰਜਾਬ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪਹਿਲਾਂ ਹੀ ਸਾਡੀ ਸਰਕਾਰ ਇਹਨਾਂ ਮੁੱਦਿਆਂ ਨੂੰ ਹੱਲ ਕਰਨ ਲਈ ਯਤਨਸ਼ੀਲ ਹੈ। ਜਲਦੀ ਹੀ ਸਾਰੇ ਮਸਲੇ ਹੱਲ ਕਰ ਕੇ ਕਾਲਜਾਂ ਨੂੰ ਰਾਹਤ ਦਿੱਤੀ ਜਾਵੇਗੀ।
ਦਵਿੰਦਰਪਾਲ ਸਿੰਘ ਨੇ ਮੁੱਖ ਮੰਤਰੀ ਜੀ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਬੜੇ ਹੀ ਧਿਆਨ ਨਾਲ ਪੰਜਾਬ ਦੇ ਕਾਲਜਾਂ ਦੀਆਂ ਸਮੱਸਿਆਵਾਂ ਬਾਰੇ ਜਾਣਿਆ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਉਹਨਾਂ ਨੇ ਮੁੱਖ ਮੰਤਰੀ ਦੇ ਕੰਮ ਕਰਨ ਦੇ ਤਰੀਕੇ ਨੂੰ ਬੜਾ ਸਲਾਹਿਆ ਕਿ ਸੀ. ਐਮ. ਸਾਹਿਬ ਬੜੇ ਨੇਕ ਦਿਲ ਨਾਲ ਪੰਜਾਬ ਦੇ ਲੋਕਾਂ ਦੇ ਕੰਮ ਸਵਾਰ ਰਹੇ ਹਨ ਅਤੇ ਛੇਤੀ ਹੀ ਪੰਜਾਬ ਫ਼ਿਰ ਆਪਣੇ ਪੈਰਾਂ ਤੇ ਖੜ੍ਹਾ ਹੋ ਜਾਵੇਗਾ।