ਖਾਦੀ ਬੋਰਡ ਦੇ ਸਾਬਕਾ ਡਾਇਰੈਕਟਰ ਡਾ: ਮਨਮੋਹਣ ਸਿੰਘ ਭਾਗੋਵਾਲੀਆ, ਕਸ਼ਯਪ ਰਾਜਪੂਤ ਮਹਾਂਸਭਾ ਦੇ 18 ਜ਼ਿਲ੍ਹਾ ਪ੍ਰਧਾਨਾਂ ਸਮੇਤ ਕਾਂਗਰਸ ਪਾਰਟੀ ‘ਚ ਹੋਏ ਸ਼ਾਮਲ
*ਮੁੱਖ ਮੰਤਰੀ ਸ. ਚੰਨੀ ਨੇ ਕੀਤਾ ਸਨਮਾਨਿਤ, ਵਿਧਾਇਕ ਡਾ: ਹਰਜੋਤ ਕਮਲ ਦੀ ਮਿਹਨਤ ਲਿਆਈ ਰੰਗ
ਮੋਗਾ,26 ਨਵੰਬਰ (ਜਸ਼ਨ): ਕਾਂਗਰਸ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਵਿਧਾਇਕ ਡਾ: ਹਰਜੋਤ ਕਮਲ ਦੀ ਪ੍ਰੇਰਨਾ ਨਾਲ ਕਸ਼ਯਪ ਰਾਜਪੂਤ ਮਹਾਂਸਭਾ ਦੇ ਸੂਬਾ ਪ੍ਰਧਾਨ ਡਾ: ਮਨਮੋਹਣ ਸਿੰਘ ਭਾਗੋਵਾਲੀਆ, 18 ਜ਼ਿਲ੍ਹਾ ਪ੍ਰਧਾਨਾਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਗੋਵਾਲੀਆ ਨੂੰ ਕਾਂਗਰਸ ਵਿਚ ਸ਼ਾਮਲ ਹੋਣ ‘ਤੇ ਸਨਮਾਨਿਤ ਕਰਦਿਆਂ ਆਖਿਆ ਕਿ ਡਾ: ਮਨਮੋਹਣ ਸਿੰਘ ਭਾਗੋਵਾਲੀਆ ਦੀ ਮਿਕਨਾਤੀਸੀ ਸ਼ਖਸੀਅਤ ਸਦਕਾ 2022 ਦੀਆਂ ਚੋਣਾਂ ਦੌਰਾਨ ਕਾਂਗਰਸ ਪਹਿਲਾਂ ਨਾਲੋਂ ਵੀ ਬਿਹਤਰ ਕਾਰਗੁਜ਼ਾਰੀ ਦਿਖਾਉਂਦਿਆਂ ਮੁੜ ਸੱਤਾ ਵਿਚ ਆਵੇਗੀ ਅਤੇ ਪਾਰਦਰਸ਼ੀ ਪ੍ਰਸ਼ਾਸਨ ਸਦਕਾ ਲੋਕ ਸੇਵਾ ਦੇ ਨਵੇਂ ਦਿੱਸਹੱਦੇ ਸਿਰਜੇਗੀ। ਜ਼ਿਕਰਯੋਗ ਹੈ ਕਿ ਡਾ: ਮਨਮੋਹਣ ਸਿੰਘ ਭਾਗੋਵਾਲੀਆ ਅਕਾਲੀ ਭਾਜਪਾ ਕਾਰਜਕਾਲ ਦੌਰਾਨ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਪੀ ਏ ਰਹਿ ਚੁੱਕੇ ਹਨ ਅਤੇ ਪੰਜਾਬ ਰਾਜ ਖਾਦੀ ਬੋਰਡ ਦੇ ਡਾਇਰੈਕਟਰ ਦੇ ਨਾਲ ਨਾਲ ਬੈਂਕ ਫਿੰਕੋ ਦੇ ਡਾਇਰੈਕਟਰ ਅਤੇ ਸ਼ੋ੍ਰਮਣੀ ਅਕਾਲੀ ਦਲ ਬੀ ਸੀ ਵਿੰਗ ਦੇ ਸਾਬਕਾ ਜਨਰਲ ਸਕੱਤਰ ਵਜੋਂ ਵੀ ਸੇਵਾਵਾਂ ਨਿਭਾਉਂਦੇ ਰਹੇ।
ਇਸ ਮੌਕੇ ਸੂਬਾ ਪ੍ਰਧਾਨ ਡਾ: ਮਨਮੋਹਣ ਸਿੰਘ ਭਾਗੋਵਾਲੀਆ ਦੇ ਨਾਲ ਆਏ 18 ਜ਼ਿਲ੍ਹਾ ਪ੍ਰਧਾਨਾਂ ਬਲਵੀਰ ਸਿੰਘ ਪਾਹੜਾ ਜਨਰਲ ਸਕੱਤਰ ਪੰਜਾਬ, ਕਰਮਜੀਤ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਪਰਮਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਅਬੋਹਰ, ਸੁਖਜਿੰਦਰ ਸਿੰਘ ਕਾਕਾ ਜ਼ਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ, ਸਤਨਾਮ ਸਿੰਘ ਖੱਬੂ ਜ਼ਿਲ੍ਹਾ ਪ੍ਰਧਾਨ ਫਰੀਦਕੋਟ, ਮੈਂਗਲ ਸਿੰਘ ਤੁੰਗਵਾਲੀ ਜ਼ਿਲ੍ਹਾ ਪ੍ਰਧਾਨ ਬਠਿੰਡਾ, ਕਰਮਜੀਤ ਸਿੰਘ ਠੇਕੇਦਾਰ ਜ਼ਿਲ੍ਹਾ ਪ੍ਰਧਾਨ ਜਲੰਧਰ, ਬਲਿਹਾਰ ਸਿੰਘ ਜ਼ਿਲ੍ਹਾ ਪ੍ਰਧਾਨ ਰੋਪੜ, ਗੁਰਮੀਤ ਸਿੰਘ ਮੋਰਿੰਡਾ ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ , ਸਰਵਣ ਸਿੰਘ ਬਿਹਾਲ ਜ਼ਿਲ੍ਹਾ ਪ੍ਰਧਾਨ ਰੋਪੜ, ਨਰਿੰਦਰ ਸਿੰਘ ਮੰਨੀ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਗੁਲਜ਼ਾਰ ਸਿੰਘ ਜ਼ਿਲ੍ਹਾ ਇੰਚਾਰਜ ਪਠਾਨਕੋਟ, ਕੁਲਦੀਪ ਸਿੰਘ ਜੰਮੂ ਜ਼ਿਲ੍ਹਾ ਪ੍ਰਧਾਨ ਅਮਿ੍ਰਤਸਰ, ਡਾ: ਸੁਖਬੀਰ ਸਿੰਘ ਜ਼ਿਲ੍ਹਾ ਪ੍ਰਧਾਨ ਤਰਨਤਾਰਨ, ਸਤਨਾਮ ਸਿੰਘ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਜੌਨੀ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਹਰਵਿੰਦਰ ਸਿੰਘ ਭੱਟੀਆਂ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਨੂੰ ਵੀ ਸਨਮਾਨਿਤ ਕੀਤਾ ਗਿਆ। ਵਿਧਾਇਕ ਡਾ: ਹਰਜੋਤ ਕਮਲ ਨੇ ਸੂਬਾ ਪ੍ਰਧਾਨ ਡਾ: ਮਨਮੋਹਣ ਸਿੰਘ ਭਾਗੋਵਾਲੀਆ ਨੂੰ ਜੀ ਆਇਆਂ ਆਖਦਿਆਂ ਕਾਂਗਰਸ ਵਿਚ ਸ਼ਾਮਲ ਹੋਣ ’ਤੇ ਮੁਬਾਰਕਾਂ ਦਿੱਤੀਆਂ । ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਕਸ਼ਯਪ ਰਾਜਪੂਤ ਸਮਾਜ ਦੇ ਹਰ ਵਿਅਕਤੀ ਨੂੰ ਪਾਰਟੀ ਵਿਚ ਢੁੱਕਵਾਂ ਸਥਾਨ ਦੇ ਕੇ ਸਨਮਾਨ ਦਿੱਤਾ ਜਾਵੇਗਾ।
*ਚੰਨੀ ਨੇ ਹਰ ਵਰਗ ਦੀ ਲੋਕਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕੀਤੀ: ਡਾ: ਮਨਮੋਹਣ ਸਿੰਘ ਭਾਗੋਵਾਲੀਆ
ਇਸ ਮੌਕੇ ਡਾ: ਮਨਮੋਹਣ ਸਿੰਘ ਭਾਗੋਵਾਲੀਆ ਨੇ ਆਖਿਆ ਕਿ ਐੱਸ ਸੀ ਬੀ ਸੀ ਨੂੰ ਹੋਰਨਾਂ ਪਾਰਟੀਆਂ ਨੇ ਵੋਟ ਬੈਂਕ ਵਜੋਂ ਹੀ ਵਰਤਿਆ ਪਰ ਹੁਣ ਵੱਖ ਵੱਖ ਪਾਰਟੀਆਂ ਦਲਿਤਾਂ ਨੂੰ ਡਿਪਟੀ ਸੀ ਐੱਮ ਦਾ ਚੋਗਾ ਪਾ ਰਹੀਆਂ ਸਨ ਪਰ ਕਾਂਗਰਸ ਨੇ ਦਲਿਤ ਵਰਗ ਨੂੰ ਮਾਣ ਦੇ ਕੇ ਸ. ਚੰਨੀ ਨੂੰ ਮੁੱਖ ਮੰਤਰੀ ਬਣਾਇਆ ਜਿਹਨਾਂ ਨੇ ਹਰ ਵਰਗ ਲਈ ਸੰਤੁਲਣ ਬਣਾਉਂਦਿਆਂ ਲੋਕ ਹਿਤੂ ਫੈਸਲੇ ਲੈ ਕੇ ਲੋਕਾਂ ’ਤੇ ਆਰਥਿਕ ਬੋਝ ਨੂੰ ਘੱਟ ਕੀਤਾ ਇਸ ਕਰਕੇ ਕਸ਼ਯਪ ਰਾਜਪੂਤ ਸਮਾਜ ਦਿਲੋਂ ਚਾਹੰੁਦਾ ਹੈ ਕਿ 2022 ਦੀਆਂ ਚੋਣਾਂ ਉਪਰੰਤ ਵੀ ਸ. ਚਰਨਜੀਤ ਸਿੰਘ ਚੰਨੀ ਹੀ ਮੁੱਖ ਮੰਤਰੀ ਬਣਨ ਅਤੇ ਲੋਕਾਂ ਦੀ ਸੇਵਾ ਕਰਨ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮੀਨੀਆ ਨੇ ਆਖਿਆ ਕਿ ਸਮੁੱਚੇ ਪੰਜਾਬ ਵਿਚ ਕਸ਼ਯਪ ਰਾਜਪੂਤ ਸਮਾਜ ਦੇ 15 ਲੱਖ ਵੋਟਰ ਲੋਕਤੰਤਰ ਦੀ ਮਜਬੂਤੀ ਲਈ ਚੋਣ ਪਰਿਕਿਰਿਆ ਦਾ ਹਿੱਸਾ ਬਣਦੇ ਹਨ । ਉਹਨਾਂ ਦੱਸਿਆ ਕਿ ਮੋਗਾ ਹਲਕੇ ਵਿਚ ਕਸ਼ਯਪ ਰਾਜਪੂਤ ਬਰਾਦਰੀ ਦੇ ਤਕਰੀਬਨ 8 ਹਜ਼ਾਰ ਵੋਟਰ ਹਨ ਜੋ ਕਾਂਗਰਸ ਪਾਰਟੀ ਖਾਸਕਰ ਵਿਧਾਇਕ ਡਾ: ਹਰਜੋਤ ਕਮਲ ਦੀ ਪਿੱਠ ’ਤੇ ਚਟਾਨ ਵਾਂਗ ਖੜ੍ਹੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਿੱਥੇ ਕਸ਼ਯਪ ਰਾਜਪੂਤ ਬਰਾਦਰੀ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ’ਤੇ ਕਾਂਗਰਸ ਦੀ ਹਮਾਇਤ ਕਰੇਗੀ ਉੱਥੇ ਮੁੱਖ ਮੰਤਰੀ ਵੱਲੋਂ ਅੱਜ ਬਖਸ਼ੇ ਮਾਣ ਸਦਕਾ ਮੋਗਾ ਹਲਕੇ ਤੋਂ ਵਿਧਾਇਕ ਡਾ: ਹਰਜੋਤ ਕਮਲ ਨੂੰ ਇਤਿਹਾਸਕ ਜਿੱਤ ਦਿਵਾਉਣ ਲਈ ਦਿਨ ਰਾਤ ਇਕ ਕਰੇਗੀ।