ਆਸ਼ੀਰਵਾਦ ਸਕੀਮ ਦੀ 51 ਹਜ਼ਾਰ ਮਿਲਣ ’ਤੇ ਬਾਗੋ ਬਾਗ ਹੋਏ ਲਾਭਪਤਾਰੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਡਾ: ਹਰਜੋਤ ਕਮਲ ਦਾ ਕੀਤਾ ਧੰਨਵਾਦ
*ਆਸ਼ੀਰਵਾਦ ਸਕੀਮ 15 ਤੋਂ 51 ਹਜ਼ਾਰ ਕਰਨ ਨਾਲ ਗਰੀਬ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ: ਲਾਭਪਾਤਰੀ
ਮੋਗਾ, 5 ਦਸੰਬਰ (ਜਸ਼ਨ): ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ੍ਰੇਣੀਆਂ ਦੇ ਪਰਿਵਾਰਾਂ ਨੂੰ ਲੜਕੀਆਂ ਦੇ ਵਿਆਹ ਵਾਸਤੇ ਵਿੱਤੀ ਸਹਾਇਤਾ ਮੁਹਈਆ ਕਰਵਾਉਣ ਲਈ ਸ਼ੁਰੂ ਕੀਤੀ ਸ਼ਗਨ ਸਕੀਮ ਦੇ 51 ਹਜ਼ਾਰ ਰੁਪਏ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿਚ ਆਉਣ ’ਤੇ ਮੋਗਾ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਲਾਭਪਾਤਰੀ ਪਰਿਵਾਰਾਂ ਨੇ ਅੱਜ ਵਿਧਾਇਕ ਡਾ: ਹਰਜੋਤ ਕਮਲ ਦੇ ਦਫਤਰ ਪਹੁੰਚ ਕੇ ਵਿਧਾਇਕ ਡਾ: ਹਰਜੋਤ ਕਮਲ ਅਤੇ ਪੰਜਾਬ ਸਰਕਾਰ ਦਾ ਸ਼ੁਕਰੀਆ ਅਦਾ ਕੀਤਾ, ਜਿਹਨਾਂ ਦੇ ਉੱਦਮਾਂ ਸਦਕਾ ਉਹਨਾਂ ਨੂੰ ਆਪਣੀਆਂ ਧੀਆਂ ਦੇ ਵਿਆਹ ਕਰਨ ਲਈ ਆਰਥਿਕ ਮਦਦ ਮਿਲੀ ਹੈ।
ਜ਼ਿਕਰਯੋਗ ਹੈ ਕਿ ਆਸ਼ੀਰਵਾਦ ਸਕੀਮ ਤਹਿਤ ਮੋਗਾ ਹਲਕੇ ਦੇ 276 ਪਰਿਵਾਰਾਂ ਨੂੰ ਇਹ ਲਾਭ ਪ੍ਰਾਪਤ ਹੋਇਆ ਹੈ।
ਇਸ ਮੌਕੇ ਲਾਭਪਾਤਰੀਆਂ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਮਿਲਦੀ 15 ਹਜ਼ਾਰ ਦੀ ਰਾਸ਼ੀ ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਣ ਉਪਰੰਤ 21 ਹਜ਼ਾਰ ਕੀਤੀ ਗਈ ਅਤੇ ਹੁਣ ਮੁੱਖ ਮੰਤਰੀ ਸਾਬ੍ਹ ਨੇ 1 ਜੁਲਾਈ ਤੋਂ ਇਹ ਰਾਸ਼ੀ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤੀ ਹੈ ਜੋ ਸਿੱਧੀ ਉਹਨਾਂ ਦੇ ਖਾਤਿਆਂ ਵਿਚ ਆ ਗਈ ਹੈ ਅਤੇ ਹੁਣ ਉਹ ਆਪਣੀਆਂ ਲੜਕੀਆਂ ਦੇ ਵਿਆਹ ਵਧੀਆ ਤਰੀਕੇ ਨਾਲ ਕਰਨ ਦੇ ਕਾਬਲ ਹੋ ਗਏ ਹਨ।
* ਆਸ਼ੀਰਵਾਦ ਸਕੀਮ ਦੀ ਰਾਸ਼ੀ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਵਿਧਾਇਕ ਡਾ: ਹਰਜੋਤ ਕਮਲ ਨੂੰ ਹੀ, ਦੁਬਾਰਾ ਮੋਗਾ ਹਲਕੇ ਦੀ ਕਮਾਨ ਸੋਂਪਣ ਦਾ ਸੰਕਲਪ ਕੀਤਾ ਦਿ੍ਰੜ
ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਉਹਨਾਂ ਨੂੰ ਖੁਸ਼ੀ ਹੈ ਕਿ ਪੰਜਾਬ ਸਰਕਾਰ ਵੱਲੋਂ ਲਏ ਜਾ ਰਹੇ ਫੈਸਲਿਆਂ ਨਾਲ ਆਮ ਲੋਕਾਂ ਦੇ ਸਿਰਾਂ ਤੋਂ ਬੋਝ ਉਤਰਿਆ ਹੈ । ਡਾ: ਹਰਜੋਤ ਕਮਲ ਨੇ ਆਖਿਆ ਕਿ ਆਪਣੇ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਮੋਗਾ ਵਿਖੇ ਦਫਤਰ ਸਥਾਪਿਤ ਕੀਤਾ ਹੈ ਜਿੱਥੇ ਆਮ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਹਾ ਦਿਵਾਉਣ ਲਈ ਉਹਨਾਂ ਦਾ ਸਟਾਫ਼ ਅਤੇ ‘ਟੀਮ ਹਰਜੋਤ’ ਪਿਛਲੇ ਪੰਜ ਸਾਲਾਂ ਤੋਂ ਸ਼ਿੱਦਤ ਨਾਲ ਕੰਮ ਕਰਦੀ ਆ ਰਹੀ ਹੈ । ਉਹਨਾਂ ਆਖਿਆ ਕਿ ਕਾਂਗਰਸ ਸਰਕਾਰ ਨੇ ਹਮੇਸ਼ਾ ਹਰ ਵਰਗ ਨੂੰ ਨਾਲ ਲੈ ਕੇ ਚਲਦਿਆਂ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਹੈ ਤਾਂ ਹੀ ਅੱਜ ਪੰਜਾਬ ਦਾ ਬੱਚਾ ਬੱਚਾ ਕਾਂਗਰਸ ਪਾਰਟੀ ਨੂੰ ਹੀ ਦੁਬਾਰਾ ਸੱਤਾ ਵਿਚ ਦੇਖਣਾ ਚਾਹੰੁਦਾ ਹੈ।
ਇਸ ਮੌਕੇ ਉਹਨਾਂ ਆਸ਼ੀਰਵਾਦ ਸਕੀਮ ਦੇ ਲਾਭਪਾਤੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਹਲਕੇ ਦੇ ਮੱਧ ਵਰਗ ਦੇ ਲੋਕਾਂ ਦੀ ਸਹੂਲਤ ਲਈ ਜਿੱਥੇ ਪਿੰਡਾਂ ਵਿਚ ਧਰਮਸ਼ਾਲਾਵਾਂ ਦਾ ਨਵੀਨੀਕਰਨ ਕਰਵਾਇਆ ਹੈ ਉੱਥੇ ਉਹਨਾਂ ਵੱਲੋਂ ਵਿਆਹ ਸ਼ਾਦੀਆਂ ਲਈ ਹੰੁਦੇ ਮਹਿੰਗੇ ਪੈਲੇਸਾਂ ਦੇ ਖਰਚੇ ਤੋਂ ਆਮ ਆਦਮੀ ਨੂੰ ਬਚਾਉਣ ਲਈ ਸ਼ਹਿਰ ਵਿਚ ਕਮਿਊਨਟੀ ਹਾਲ ਤਾਮੀਰ ਕਰਵਾਇਆ ਜਾ ਰਿਹਾ ਹੈ । ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਉਹਨਾਂ ਦੇ ਮਨ ਨੂੰ ਪੂਰੀ ਤਰਾਂ ਸੰਤੁਸ਼ਟੀ ਹੈ ਕਿ ਉਹਨਾਂ ਆਪਣੇ ਕਾਰਜਕਾਲ ਦੌਰਾਨ ਮੋਗਾ ਹਲਕੇ ਦੇ ਵਿਕਾਸ , ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਆਮ ਲੋਕਾਂ ਦੀਆਂ ਸੁੱਖ ਸਹੂਲਤਾਂ ਨੂੰ ਮੁੱਖ ਰੱਖ ਕੇ ਜਿਨੇ ਵੀ ਵਿਕਾਸ ਕੰਮ ਕਰਵਾਏ ਹਨ ਉਹਨਾਂ ਲਈ, ਲੋਕ ਉਹਨਾਂ ਨੂੰ ਨਿੱਜੀ ਤੌਰ ‘ਤੇ ਮਿਲ ਕੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹਨ। ਉਹਨਾਂ ਆਖਿਆ ਕਿ ਇਹ ਸਭ ਕੁਝ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੋਇਆ ਹੈ ।
* ਕਾਂਗਰਸ ਸਰਕਾਰ ਨੇ ਸ਼ਗਨ ਸਕੀਮ ਦੀ ਰਾਸ਼ੀ 51 ਹਜ਼ਾਰ ਰੁਪਏ ਕਰਕੇੇ ਗਰੀਬਾਂ ਦੇ ਮਨਾਂ ਤੋਂ ਲੜਕੀਆਂ ਦੇ ਵਿਆਹ ਦਾ ਘਟਾਇਆ ਬੋਝ: ਸਰਪੰਚ ਸਿਮਰਨਜੀਤ ਸਿੰਘ ਰਿੱਕੀ
ਇਸ ਮੌਕੇ ਪਿੰਡ ਘੱਲਕਲਾਂ ਦੇ ਸਰਪੰਚ ਸਿਮਰਨਜੀਤ ਸਿੰਘ ਰਿੱਕੀ ਨੇ ਆਖਿਆ ਕਿ ਕਾਂਗਰਸ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ ਮਿਲਦੀ ਆਸ਼ੀਰਵਾਦ ਸਕੀਮ ਦੀ ਰਾਸ਼ੀ 15 ਹਜ਼ਾਰ ਤੋਂ 21 ਹਜ਼ਾਰ ਕੀਤੀ ਅਤੇ ਫਿਰ ਦੁਬਾਰਾ ਵਧਾ ਕੇ ਇਹ ਰਾਸ਼ੀ 51 ਹਜ਼ਾਰ ਕਰ ਦਿੱਤੀ ਹੈ ਅਤੇ ਉਹ ਵੀ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿਚ ਆਉਣ ਨਾਲ ਪਿੰਡ ਘੱਲਕਲਾਂ ਅਤੇ ਹੋਰਨਾਂ ਪਿੰਡਾਂ ਦੇ ਕਈ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਉਹਨਾਂ ਆਖਿਆ ਕਿ ਕਾਂਗਰਸ ਸਰਕਾਰ ਨੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ ਗਰੀਬ ਪਰਿਵਾਰਾਂ ਦੇ ਮਨਾਂ ਤੋਂ ਲੜਕੀਆਂ ਦੇ ਵਿਆਹ ’ਤੇ ਹੋਣ ਵਾਲੇ ਖਰਚੇ ਤੋਂ ਬੋਝ ਉਤਾਰਿਆ ਹੈ ।
ਇਸ ਮੌਕੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ , ਪੰਚਾਂ ਅਤੇ ਸ਼ਗਨ ਸਕੀਮ ਦੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ਨੂੰੂ ਕਬੂੁਲਦਿਆਂ ਦੁਬਾਰਾ ਕਾਂਗਰਸ ਸਰਕਾਰ ਨੂੰ ਸੱਤਾ ਵਿਚ ਲਿਆਉਣ ਦੀ ਇੱਛਾ ਪ੍ਰਗਟਾਈ।
ਇਸ ਮੌਕੇ ਸਰਪੰਚ ਸਿਮਰਨਜੀਤ ਸਿੰਘ ਰਿੱਕੀ ਘੱਲਕਲਾਂ, ਸਰਪੰਚ ਲਖਵੰਤ ਸਿੰਘ ਸਾਫੂਵਾਲਾ, ਸਰਪੰਚ ਮਨਿੰਦਰ ਕੌਰ, ਗੁਰਪ੍ਰੀਤ ਸਿੰਘ, ਗੁੱਲੂ ਆਹਲੂਵਾਲੀਆ, ਮਨਜੀਤ ਕੌਰ, ਕੁਲਵਿੰਦਰ ਕੌਰ, ਭਗਵਾਨ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਲਾਭਪਾਤਰੀ ਹਾਜ਼ਰ ਸਨ।