14 ਦਸੰਬਰ ਨੂੰ ਹੋਣ ਵਾਲੀ, ਅਕਾਲੀ ਦਲ ਦੀ ਕਿੱਲੀ ਚਾਹਲਾਂ ਦੀ ਰੈਲੀ ਇਤਿਹਾਸਿਕ ਹੋਵੇਗੀ-ਅਮਰਜੀਤ ਸਿੰਘ ਲੰਢੇਕੇ
ਮੋਗਾ, 6 ਦਸੰਬਰ (ਜਸ਼ਨ)-‘ਸ਼੍ਰੋਮਣੀ ਅਕਾਲੀ ਦਲ -ਬਸਪਾ ਵਲੋਂ 14 ਦਸੰਬਰ ਨੂੰ ਹੋਣ ਵਾਲੀ ਕਿੱਲੀ ਚਾਹਲਾਂ ਦੀ ਰੈਲੀ ਇਤਿਹਾਸਕ ਹੋਵੇਗੀ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ ਨੇ ਮੋਗਾ ਵਿਖੇ ਕੀਤਾ। ਸ. ਗਿੱਲ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਹੋਣ ਵਾਲੀ ਇਹ ਰੈਲੀ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਲਿਆਉਣ ਦਾ ਮੁੱਢ ਬੰਨ੍ਹੇਗੀ ਅਤੇ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਕੱਢੇਗੀ । ਉਹਨਾਂ ਆਖਿਆ ਕਿ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰਨ ਵਾਲੀ ਕਾਂਗਰਸ ਦੀ ਸਰਕਾਰ ਹਰ ਫਰੰਟ ‘ਤੇ ਫੇਲ੍ਹ ਹੋਈ ਹੈ। ਉਨ੍ਹਾਂ ਆਖਿਆ ਕਿ ਸ੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਕਾਫ਼ਲਿਆਂ ਦੇ ਰੂਪ ਵਿਚ ਸ਼ਮੂਲੀਅਤ ਕਰਨਗੇ । ਉਹਨਾਂ ਆਖਿਆ ਕਿ ਸੂਬੇ ਦੇ ਲੋਕ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਲਿਆਉਣ ਲਈ ਪੱਬਾਂ-ਭਾਰ ਹਨ ਤੇ ਉਹ ਚੋਣਾਂ ਦੇ ਐਲਾਨ ਦਾ ਇੰਤਜ਼ਾਰ ਕਰ ਰਹੇ ਹਨ ।
ਇਸ ਮੌਕੇ ਉਹਨਾਂ ਨਾਲ ਬਲਜੀਤ ਸਿੰਘ ਜੱਸ ਮੰਗੇਵਾਲਾ ਨੂੰ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਾ ਕੌਮੀਂ ਮੀਤ ਪ੍ਰਧਾਨ ,ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਸਰਪੰਚ, ਬੂਟਾ ਸਿੰਘ ਦੌਲਤਪੁਰਾ, ਰਵਦੀਪ ਸਿੰਘ ਸੰਘਾ,ਗੁਰਵਿੰਦ ਸਿੰਘਵਾਲਾ, ਸੁਰਜੀਤ ਸਿੰਘ ਸੰਧੂਆਂ ਵਾਲਾ ਹਾਜ਼ਰ ਸਨ ।