ਲੰਬੇ ਸੰਘਰਸ਼ ਤੋਂ ਬਾਅਦ, ਘਰਾਂ ਨੂੰ ਪਰਤ ਰਹੇ ਕਿਸਾਨਾਂ ਦਾ, ਮੋਗਾ 'ਚ ਲੰਗਰ ਲਗਾਕੇ ਕੀਤਾ ਸਵਾਗਤ

ਮੋਗਾ,12 ਦਸੰਬਰ (ਜਸ਼ਨ):  ਮੋਗਾ ਤੋਂ ਹਲਕਾ ਇੰਚਾਰਜ ਨਵਦੀਪ ਸੰਘਾ, ਐਮ. ਸੀ. ਹਰਜਿੰਦਰ ਸਿੰਘ ਰੋਡੇ ਅਤੇ ਵਾਰਡ ਨੰਬਰ 9 ਦੇ ਲੋਕਾਂ ਦੇ ਸਹਿਯੋਗ ਨਾਲ ਜੀ. ਟੀ. ਰੋਡ ਮੋਗਾ ਵਿੱਖੇ ਕਿਸਾਨ ਫਤਹਿ ਰੈਲੀ  ਚ' ਦਿੱਲੀ ਤੋਂ ਮੋਗਾ ਪਹੁੰਚ ਰਹੇ ਕਿਸਾਨਾਂ ਲਈ ਲੰਗਰ ਲਗਾਇਆ ਗਿਆ। ਇਸ ਸਮੇਂ ਵਿਚਾਰ ਚਰਚਾ ਦੇ ਦੌਰਾਨ ਹਲਕਾ ਇੰਚਾਰਜ ਨਵਦੀਪ ਸੰਘਾ ਨੇ ਕਿਹਾ ਕਿ ਆਮ ਆਦਮੀ ਸੰਯੁਕਤ ਕਿਸਾਨ ਮੋਰਚੇ ਦੇ ਪਹਿਲੇ ਦਿਨ ਤੋਂ ਨਾਲ ਹੈ ਅਤੇ ਭਵਿੱਖ ਵਿੱਚ ਵੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੀ ਰਹੇਗੀ। ਉਹਨਾਂ ਨੇ ਕਿਹਾ ਕਿ ਕਿਉਂ ਜੋ ਆਮ ਆਦਮੀ ਪਾਰਟੀ ਸੂਬੇ ਵਿੱਚ ਮੁੱਖ ਵਿਰੋਧੀ ਧਿਰ ਦੀ ਭੂਮਿਕਾ ਨਿਭਾ ਰਹੀ ਅਤੇ ਪੰਜਾਬ ਦੇ ਲੋਕ ਉਨ੍ਹਾਂ ਕੋਲੋਂ ਬਦਲਾਅ ਦੀ ਆਸ ਰੱਖਦੇ ਹਨ। ਉਹਨਾਂ ਕਿਸਾਨ ਸੰਗਰਸ਼ ਮੋਰਚੇ ਨੂੰ ਵਧਾਈ ਦਿੰਦੇ ਕਿਹਾ ਕਿ ਜਿੱਥੇ ਕਿਸਾਨ ਮਜਦੂਰ ਏਕਤਾ ਦੀ ਜਿੱਤ ਹੋਈ ਹੈ ਉਸਦਾ ਸੱਭ ਤੋਂ ਵੱਡਾ ਕਾਰਨ ਆਪਸੀ ਏਕਤਾ ਅਤੇ ਇੱਕੋ ਦਿਸ਼ਾ ਚ' ਚਲਣਾ ਹੈ। ਇਸ ਜਿੱਤ ਨੇ ਸਾਬਿਤ ਕਰ ਦਿੱਤਾ ਹੈ ਕਿ ਜਿਹੜੇ ਲੋਕ ਸਰਕਾਰਾਂ ਬਣਾਉਣਾ ਜਾਣਦੇ ਹਨ, ਜੇਕਰ ਉਹੀਂ ਸਰਕਾਰਾਂ ਲੋਕ ਦੇ ਭਵਿੱਖ ਲਈ ਘਤਿਕ ਹੋਣ ਤਾਂ ਉਹਨਾਂ ਸਰਕਾਰਾਂ ਨੂੰ ਝੁਕਾਉਂਦੇ ਵੀ ਲੋਕ ਹੀ ਹਨ। ਚੋਣ ਮਨੋਰਥ ਪੱਤਰ ਵਿੱਚ ਰਾਜਨੀਤਿਕ ਪਾਰਟੀਆਂ ਵੱਲੋਂ ਝੂਠ ਬੋਲ ਕੇ ਵੋਟਾਂ ਲੈਣ ਚ ਮਸਲੇ ਉੱਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਪਾਰਟੀ ਸ਼ੁਰੂ ਤੋਂ ਹੀ ਇਹ ਮੰਗ ਕਰਦੀ ਆਈ ਹੈ ਕਿ ਘੋਸ਼ਣਾ ਪੱਤਰ ਇੱਕ ਕਾਨੂੰਨੀ ਦਸਤਾਵੇਜ਼ ਵਜੋਂ ਲਿਆ ਜਾਣਾ ਚਾਹੀਦਾ ਹੈ ਅਤੇ ਚੋਣ ਘੋਸ਼ਣਾ ਪੱਤਰ ਵਿੱਚ ਕੀਤੇ ਵਾਅਦੇ ਨਾ ਪੂਰੇ ਕਰਨ ਵਾਲੀ ਪਾਰਟੀ ਦੀ ਮਾਨਤਾ ਰੱਦ ਕਰ ਦਿੱਤੀ ਜਾਣੀ ਚਾਹੀਦੀ ਹੈ। ਆਪ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕਦੀ ਵੀ ਅਜਿਹਾ ਕੋਈ ਕਾਰਜ ਨਹੀਂ ਕੀਤਾ ਜਿਸ ਨਾਲ ਮੋਰਚੇ ਨੂੰ ਢਾਹ ਲੱਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੋਰਚੇ ਦੀ ਸ਼ੁਰੂਆਤ ਤੋਂ ਹੁਣ ਤਕ ਕਿਸਾਨਾਂ ਦੇ ਨਾਲ ਡਟੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾ ਦੇ ਰਹੇ ਹਨ ਇੱਥੇ ਜ਼ੋਰ ਸ਼ੋਰ ਨਾਲ ਪਾਰਟੀ ਨਾਲ ਜੁਡ਼ ਰਹੇ ਹਨ ਅਜਿਹੀ ਸਥਿਤੀ ਵਿੱਚ ਲੋਕਾਂ ਦੀਆਂ ਭਾਵਨਾਵਾਂ ਦੇ ਖ਼ਿਲਾਫ਼ ਜਾਣਾ ਵੀ ਆਮ ਆਦਮੀ ਪਾਰਟੀ ਲਈ ਅਸਾਨ ਨਹੀਂ ਹੋਵੇਗਾ। ਆਪ ਆਗੂਆਂ ਨੇ ਕਿਹਾ ਕਿ ਕਿਉਂ ਜੋ ਨਰਿੰਦਰ ਮੋਦੀ ਨੂੰ ਸਿੱਧੀ ਟੱਕਰ ਦੇਣ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਨੂੰ ਲੋਕ ਸਭ ਤੋਂ ਉੱਪਰ ਰੱਖਦੇ ਹਨ ਅਜਿਹੀ ਸੂਰਤ ਵਿੱਚ ਆਪ ਹੋਰ ਤਾਕਤ ਨਾਲ ਨਰਿੰਦਰ ਮੋਦੀ ਦੇ ਖ਼ਿਲਾਫ਼ ਮੈਦਾਨ ਵਿੱਚ ਉਤਰਨਾ ਚਾਹੁੰਦੀ ਹੈ। ਦਿੱਲੀ ਵਿੱਚ ਵੀ ਮੋਦੀ ਦੀਆਂ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਅਰਵਿੰਦ ਕੇਜਰੀਵਾਲ ਨੇ ਤਿੰਨ ਵਾਰ ਮੋਦੀ ਨੂੰ ਧੂੜ ਚਟਾਈ ਹੈ ਉੱਥੇ ਭਵਿੱਖ ਵਿੱਚ ਵੀ ਮੋਦੀ ਨੂੰ ਹਰਾਉਣ ਦਾ ਦਮ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦਾ ਹਰ ਫ਼ੈਸਲਾ ਆਮ ਆਦਮੀ ਪਾਰਟੀ ਦੇ ਸਿਰ ਮੱਥੇ ਹੋਵੇਗਾ।