ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਨੇ 14 ਦਸੰਬਰ ਦੀ ਰੈਲੀ ‘ਚ ਹੁੰਮ ਹੁੰਮਾ ਕੇ ਪਹੁੰਚਣ ਦੀ ਕੀਤੀ ਅਪੀਲ

ਮੋਗਾ,13 ਦਸੰਬਰ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ, ਕੌਮੀਂ ਮੀਤ ਪ੍ਰਧਾਨ ਬਲਜੀਤ ਸਿੰਘ ਜੱਸ ਮੰਗੇਵਾਲਾ, ਸੀਨੀਅਰ ਅਕਾਲੀ ਆਗੂ ਬੂਟਾ ਸਿੰਘ ਦੌਲਤਪੁਰਾ ਦਾ ਆਖਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਨੂੰ ਮਨਾਉਣ ਲਈ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਦੀ ਰੈਲੀ ਇਤਿਹਾਸਕ ਹੋ ਨਿਬੜੇਗੀ। ਆਗੂਆਂ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਮੇਂ ਸਮੇਂ ’ਤੇ ਅਜਿਹੇ ਆਗੂਆਂ ਦੀ ਰਹਿਨੁਮਾਈ ਮਿਲੀ ਜਿਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਖ ਨੂੰ ਅੱਗੇ ਵਧਾਇਆ ਅਤੇ ਪੰਜਾਬ ਦੀ ਤਰੱਕੀ ਵਿਚ ਭਰਵਾਂ ਯੋਗਦਾਨ ਪਾਇਆ। ਉਹਨਾਂ ਆਖਿਆ ਕਿ ਰੈਲੀ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਕੱਲ ਦਾ ਪੰਥਕ ਇਕੱਠ ਬੀਤੇ ਸਮੇਂ ਵਿਚ ਕਿਸੇ ਵੀ ਪਾਰਟੀ ਵੱਲੋਂ ਕੀਤੇ ਗਏ ਇਕੱਠ ਦੇ ਰਿਕਾਰਡ ਨੂੰ ਮਾਤ ਕਰੇਗਾ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 14 ਦਸੰਬਰ ਦੀ ਕਿੱਲੀ ਚਾਹਲਾਂ ਰੈਲੀ ਵਿਚ ਸ਼ਮੂਲੀਅਤ ਕਰਕੇ ਪਾਰਟੀ ਆਗੂਆਂ ਦੇ ਵਿਚਾਰ ਸੁਣਨ। 
ਇਸ ਮੌਕੇ ਜਸਪਾਲ ਸਿੰਘ ਖੋਸਾ ਪਾਂਡੋਂ ਸਰਕਲ ਪ੍ਰਧਾਨ, ਮੁਕੰਦ ਸਿੰਘ ਬੁੱਕਣਵਾਲਾ ਸਰਕਲ ਪ੍ਰਧਾਨ, ਗੁਰਮੀਤ ਸਿੰਘ ਦੌਲਤਪੁਰਾ ਸਰਕਲ ਪ੍ਰਧਾਨ,  ਭੁਪਿੰਦਰ ਸਿੰਘ ਗਿੱਲ ਸਰਕਲ ਪ੍ਰਧਾਨ, ਇੰਦਰਜੀਤ ਸਿੰਘ ਸਰਕਲ ਪ੍ਰਧਾਨ ਵੀ ਹਾਜ਼ਰ ਸਨ।