ਕੋਵਿਡ-19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਰਾਸ਼ੀ ਲਈ ਆਨ-ਲਾਈਨ ਵੀ ਕਰ ਸਕਦੇ ਅਪਲਾਈ

Tags: 
ਮੋਗਾ, 21 ਦਸੰਬਰ  (ਜਸ਼ਨ) - ਪੰਜਾਬ ਸਰਕਾਰ ਵੱਲੋਂ ਕੋਵਿਡ 19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਰਾਸ਼ੀ ਦਿੱਤੀ ਜਾ ਰਹੀ ਹੈ। ਜਿਸ ਲਈ ਯੋਗ ਪਰਿਵਾਰਾਂ ਨੂੰ ਤੁਰੰਤ ਅਪਲਾਈ ਕਰਨਾ ਚਾਹੀਦਾ ਹੈ। ਇਸ ਰਾਸ਼ੀ ਦੀ ਪ੍ਰਾਪਤੀ ਲਈ ਯੋਗ ਪਰਿਵਾਰ ਹੁਣ ਆਨ ਲਾਈਨ ਵੀ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਸਰਕਾਰੀ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। 
ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ ਹਰਚਰਨ ਸਿੰਘ ਨੇ ਦੱਸਿਆ ਕਿ ਯੋਗ ਪਰਿਵਾਰ http://covidexgratia.punjab.gov.in   ਵੈੱਬ ਪੋਰਟਲ ਉੱਤੇ ਜਾਂ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਕੋਲ ਸਿੱਧੇ ਤੌਰ ਉੱਤੇ ਅਪਲਾਈ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਸਬੰਧਤ ਐੱਸ ਡੀ ਐੱਮ ਦਫ਼ਤਰ ਵਿਖੇ ਆਫਲਾਈਨ ਅਰਜੀ ਵੀ ਦਿੱਤੀ ਜਾ ਸਕਦੀ ਹੈ।