ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਕਰੋਨਾ ਨਾਲ ਸਬੰਧਤ ਕੁਝ ਪਾਬੰਦੀਆਂ ਨੂੰ ਲਾਗੂ ਕਰਨ ਦੇ ਦਿੱਤੇ ਨਿਰਦੇਸ਼

***ਮਾਸਕ ਪਹਿਨਣਾ, ਸਮਾਜਿਕ ਦੂਰੀ ਬਰਕਰਾਰ ਰੱਖਣਾ ਹੋਵੇਗਾ ਲਾਜ਼ਮੀ-ਵਧੀਕ ਜ਼ਿਲਾ ਮੈਜਿਸਟ੍ਰੇਟ *****
ਮੋਗਾ, 2 ਜਨਵਰੀ:(ਜਸ਼ਨ):ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਮੋਗਾ ਵਿੱਚ ਕਰੋਨਾ ਨਾਲ ਸਬੰਧਤ ਕੁਝ ਹੋਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ, ਇਹ ਹੁਕਮ 15 ਜਨਵਰੀ, 2022 ਤੱਕ ਲਾਗੂ ਰਹਿਣਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਜ਼ਿਲਾ ਮੈਜਿਸਟ੍ਰੇਟ ਮੋਗਾ ਸ੍ਰੀ ਹਰਚਰਨ ਸਿੰਘ ਨੇ ਦੱਸਿਆ ਕਿ ਪਬਲਿਕ ਥਾਵਾਂ, ਕੰਮ ਵਾਲੀਆਂ ਥਾਵਾਂ ਅਤੇ ਸਫਰ ਦੌਰਾਨ ਮੂੰਹ ਢੱਕਣਾ ਜਰੂਰੀ ਹੋਵੇਗਾ।  ਵਿਅਕਤੀਆਂ ਦੁਆਰਾ 6 ਫੁੱਟ (2 ਗਜ) ਦੀ ਸਮਾਜਿਕ ਦੂਰੀ ਰੱਖਣੀ ਲਾਜ਼ਮੀ ਹੋਵੇਗੀ।  ਦੁਕਾਨਦਾਰ ਗਾਹਕਾਂ ਵਿਚਕਾਰ ਸਰੀਰਕ ਦੂਰੀ ਨੂੰ ਯਕੀਨੀ ਬਣਾਉਣਗੇ। ਸਿਹਤ ਵਿਭਾਗ ਦਾ ਕੋਈ ਵੀ ਕਰਮਚਾਰੀ ਆਪਣੀ ਡਿਊਟੀ ਤੋਂ ਗੈਰ ਹਾਜਰ ਨਹੀਂ ਰਹੇਗਾ।ਉਪਰੋਕਤ ਦੇ ਬਾਰੇ ਵਿੱਚ ਕੋਵਿਡ ਂਢੁਕਵਾਂ ਵਿਵਹਾਰ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ ਜਿਸ ਵਿੱਚ 6 ਫੁੱਟ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣਾ, ਮਾਸਕ ਪਹਿਣਨਾ ਅਤੇ ਜਨਤਕ ਥਾਵਾਂ ਤੇ ਨਾ ਥੱਕਣਾ ਆਦਿ ਸ਼ਾਮਿਲ ਹਨ। ਉਪਰੋਕਤ ਤੋਂ ਇਲਾਵਾ ਸਮੂਹ ਲੋਕਾਂ ਨੂੰ ਇਹ ਵੀ ਮਸਵਰਾ ਦਿੱਤਾ ਜਾਂਦਾ ਹੈ ਕਿ  ਕੋਵਿਡ ਵੈਕਸੀਨੇਸ਼ਨ ਦੀਆਂ  ਤੁਰੰਤ ਲਗਵਾਈਆਂ ਜਾਣ ਤਾਂ ਜੋ ਹਰ ਵਿਅਕਤੀ ਕਰੋਨਾ ਤੋਂ ਸੁਰੱਖਿਅਤ ਹੋ ਸਕੇ।ਉਪਰੋਕਤ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ ਇੰਡੀਅਨ ਪੈਨਲ ਕੋਡ ਦੀ ਧਾਰਾ 188 ਅਤੇ ਡਿਜਾਸਟਰ ਮੈਨੇਜਮੈਂਟ ਐਕਟ, 2005 ਦੀ ਧਾਰਾ 51-60 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।