ਮੋਗਾ ਹਲਕੇ 'ਚ ਟਕਸਾਲੀ ਕਾਂਗਰਸੀਆਂ ਦੇ ਬਗਾਵਤੀ ਸੁਰ ਹੋਏ ਸ਼ੁਰੂ,ਸੋਸ਼ਲ ਮੀਡੀਆ ਕੋਆਰਡੀਨੇਟਰ ਦੀਸ਼ਾ ਬਰਾੜ ਨੇ ਆਪਣੇ ਅਹੁਦੇ ਤੋਂ ਅਤੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਦਿੱਤਾ ਅਸਤੀਫਾ

ਮੋਗਾ, 15 ਜਨਵਰੀ (ਜਸ਼ਨ): ਜਿਉਂ ਹੀ ਕਾਂਗਰਸ ਹਾਈ ਕਮਾਂਡ ਨੇ ਕਾਂਗਰਸੀ ਉੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਅਤੇ ਮੋਗਾ ਹਲਕੇ ਤੋਂ ਮਾਲਵਿਕਾ ਸੂਦ ਨੂੰ ਚੋਣ ਮੈਦਾਨ ਵਿਚ ਉਤਾਰਨ ਦਾ ਰਸਮੀਂ ਐਲਾਨ ਕੀਤਾ ਉਸ ਸਮੇਂ ਤੋਂ ਹੀ ਮੋਗਾ ਹਲਕੇ ਵਿਚ ਟਕਸਾਲੀ ਕਾਂਗਰਸੀਆਂ ਦੇ ਬਗਾਵਤੀ ਸੁਰ ਸ਼ੁਰੂ ਹੋ ਗਏ । ਇਹਨਾਂ ਬਗਾਵਤੀ ਸੁਰਾਂ ‘ਚ ਸਭ ਤੋਂ ਪਹਿਲਾਂ ਮੋਗਾ ਦੇ ਸੋਸ਼ਲ ਮੀਡੀਆ ਕੋਆਰਡੀਨੇਟਰ ਦੀਸ਼ਾ ਬਰਾੜ ਨੇ ਆਪਣੇ ਅਹੁਦੇ ਅਤੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਅਸਤੀਫਾ ਦੇ ਦਿੱਤਾ ਹੈ। ਜਗਦੀਸ਼ ਸਿੰਘ ਦੀਸ਼ਾ ਬਰਾੜ ਟਕਸਾਲੀ ਕਾਂਗਰਸੀ ਹਨ ਅਤੇ ਉਹ ਵਿਧਾਇਕ ਡਾ: ਹਰਜੋਤ ਕਮਲ ਨਾਲ ਕਾਫ਼ੀ ਲੰਬੇ ਸਮੇਂ ਤੋਂ ਜੁੜੇ ਹੋਏ ਹਨ।  ਬਰਾੜ ਨੇ ‘ਸਾਡਾ ਮੋਗਾ ਡੌਟ ਕੌਮ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਹ ਵਿਧਾਇਕ ਡਾ: ਹਰਜੋਤ ਕਮਲ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਉਹ ਉਹਨਾਂ ਦਾ ਸਾਥ ਨਹੀਂ ਛੱਡਣਗੇ। ਉਹਨਾਂ ਆਖਿਆ ਕਿ ਕਾਂਗਰਸ ਪਾਰਟੀ ਪੂਰੀ ਤਰਾਂ ਪਾਟੋਧਾੜ ਹੋ ਗਈ ਹੈ ਜਿਸ ਦੇ ਚੱਲਦਿਆਂ ਕਾਂਗਰਸ ਨੂੰ ਹੁਣ ਇਕ ਨਹੀਂ ਕਈ ਕਈ ਦਿਮਾਗ ਚਲਾਉਣ ਦੀ ਕੋਸ਼ਿਸ ਵਿਚ ਹਨ।  ਉਹਨਾਂ ਆਖਿਆ ਕਿ ਉਹਨਾਂ ਨੇ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਤੋਂ ਨਰਾਜ਼ ਹੋ ਕੇ ਆਪਣੀ ਮਰਜ਼ੀ ਨਾਲ ਬਿਨਾਂ ਕਿਸੇ ਦਬਾਅ ਤੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਰਹੇ ਹਨ।