ਭਾਜਪਾ ਵੱਲੋਂ ਵਿਧਾਇਕ ਡਾ. ਹਰਜੋਤ ਕਮਲ ਨੂੰ ਉਮੀਦਵਾਰ ਐਲਾਨਣ ਦੇ ਬਾਅਦ ਸ਼ਹਿਰ ਵਿਚ ਖੁਸ਼ੀ ਦੀ ਲਹਿਰ : ਹਰਮਨਦੀਪ ਮੀਤਾ

ਮੋਗਾ,28 ਜਨਵਰੀ (ਜਸ਼ਨ ): ਕਾਂਗਰਸ ਪਾਰਟੀ ਵੱਲੋਂ ਟਿਕਟ ਨਾਂ ਦਿੱਤੇ ਜਾਣ ਕਰ ਕੇ ਪਾਰਟੀ ਨੂੰ ਫਤਹਿ ਬੁਲਾ ਭਾਜਪਾ ਵਿਚ ਸ਼ਾਮਲ ਹੋਏ ਵਿਧਾਇਕ ਹਰਜੋਤ ਕਮਲ ਨੂੰ ਭਾਜਪਾ ਨੇ ਅੱਜ ਵਿਧਾਨ ਸਭਾ ਹਲਕਾ ਮੋਗਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਯੁਵਾ ਮੋਰਚਾ ਦੇ ਆਗੂ ਹਰਮਨਦੀਪ ਮੀਤਾ ਨੇ ਕਿਹਾ ਕਿ ਸਮਰਥਕਾਂ ਸਮੇਤ ਸ਼ਹਿਰ ਵਿਚ ਖੁਸ਼ੀ ਦਾ ਮਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਹਰਜੋਤਕਮਲ ਪਿਛਲੇ ਦੋ ਦਹਾਕਿਆਂ ਤੋਂ ਹਲਕਾ ਮੋਗਾ ਦੀ ਸਿਆਸਤ ਵਿਚ ਸਰਗਰਮ ਹਨ ਅਤੇ ਉਨ੍ਹਾਂ ਲਗਾਤਾਰ ਪੰਜ ਵਰ੍ਹੇ ਵਿਧਾਇਕ ਰਹਿੰਦੇ ਹੋਏ ਮੋਗਾ ਸ਼ਹਿਰ ਅਤੇ ਹਲਕੇ ਵਿਚ ਵਿਕਾਸ ਕਾਰਜ਼ ਕਰਵਾਏ ਹਨ ਅਤੇ ਇਸੇ ਕਰ ਕੇ ਉਨ੍ਹਾਂ ਦਾ ਹਲਕੇ ਵਿਚ ਇਕ ਆਪਣਾ ਸਿਆਸੀ ਧੜਾ ਹੈ। ਮੋਗਾ ਪੁੱਜਣ ’ਤੇ ਵਿਧਾਇਕ ਹਰਜੋਤ ਕਮਲ ਦਾ ਭਾਜਪਾ ਆਗੂਆਂ ਨੇ ਭਰਵਾਂ ਸਵਾਗਤ ਕੀਤਾ। ਹਰਮਨਦੀਪ ਮੀਤਾ ਨੇ ਅੱਗੇ ਕਿਹਾ ਕਿ ਹਲਕਾ ਵਿਧਾਇਕ ਡਾ. ਹਰਜੋਤ ਕਮਲ ਨੂੰ ਭਾਜਪਾ ਹਾਈਕਮਾਂਡ ਨੇ ਮੋਗਾ ਤੋਂ ਉਮੀਦਵਾਰ ਐਲਾਨ ਕੇ ਸਹੀ ਸਮੇਂ ’ਤੇ ਸਹੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕਾ ਮੋਗਾ ਤੋਂ ਡਾ. ਹਰਜੋਤ ਕਮਲ ਵੱਡੀ ਲੀਡ ਪ੍ਰਾਪਤ ਕਰਦੇ ਹੋਏ ਇਹ ਸੀਟ ਭਾਜਪਾ ਦੀ ਝੋਲੀ ਵਿਚ ਪਾਉਣਗੇ। ਅੱਗੇ ਹਰਮਨਦੀਪ ਮੀਤਾ ਨੇ ਦਾਅਵਾ ਕੀਤਾ ਕਿ ਆਉਣ ਵਾਲੀ ਸਰਕਾਰ ਭਾਜਪਾ ਪਾਰਟੀ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੀਆਂ ਜਾ ਰਹੀਆਂ ਸੁਵਿਧਾਵਾਂ ਤੋਂ ਬੇਹੱਦ ਖੁਸ਼ ਹਨ ਇਸ ਲਈ ਪੰਜਾਬ ਦੇ ਲੋਕ ਪੰਜਾਬ ਵਿਚ ਵੀ ਭਾਜਪਾ ਦੀ ਸਰਕਾਰ ਲਿਆ ਕੇ ਪੰਜਾਬ ਨੂੰ ਤਰੱਕੀ ਦੀਆਂ ਰਾਹਾਂ ’ਤੇ ਦੇਖਣਾ ਚਾਹੁੰਦੇ ਹਨ। ਅੰਤ ਵਿਚ ਵਿਧਾਇਕ ਡਾ. ਹਰਜੋਤ ਕਮਲ ਨੂੰ ਵਧਾਈ ਦਿੰਦਿਆ ਮੀਤਾ ਨੇ ਕਿਹਾ ਕਿ ਵਿਧਾਇਕ ਡਾ. ਹਰਜੋਤ ਕਮਲ ਨੂੰ ਜਿਤਾਉਣ ਲਈ ਸਮੁੱਚੀ ਭਾਜਪਾ ਦੀ ਲੀਡਰਸ਼ਿਪ ਦਿਨ ਰਾਤ ਇਕ ਕਰ ਦੇਵੇਗੀ।