ਹਰਜਿੰਦਰ ਸਿੰਘ ਰੋਡੇ ਦੇ ਸੰਯੁਕਤ ਸਕੱਤਰ ਪੰਜਾਬ ਬਣਨ ਤੇ ਆਮ ਆਦਮੀ ਪਾਰਟੀ 'ਚ ਖੁਸ਼ੀ ਦੀ ਲਹਿਰ

ਮੋਗਾ, 29 ਜਨਵਰੀ (ਜਸ਼ਨ )- ਆਮ ਆਦਮੀ ਪਾਰਟੀ ਦੇ ਸੀਨੀਅਰ  ਆਗੂ ਕੌਂਸਲਰ ਹਰਜਿੰਦਰ ਸਿੰਘ ਰੋਡੇ ਨੂੰ ਆਮ ਆਦਮੀ ਪਾਰਟੀ ਵਲੋਂ ਜੁਆਇੰਟ ਸਕੱਤਰ ਪੰਜਾਬ ਬਣਾਏ ਜਾਣ 'ਤੇ ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ, ਪੰਜਾਬ ਪ੍ਰਧਾਨ ਭਗਵੰਤ ਮਾਨ, ਪੰਜਾਬ ਇੰਚਾਰਜ ਜਰਨੈਲ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜੋ ਜ਼ੁੰਮੇਵਾਰੀ ਦਿੱਤੀ ਗਈ ਹੈ ਉਸ ਨੂੰ  ਤਨਦੇਹੀ ਨਾਲ ਨਿਭਾਵਾਂਗਾ। ਜੋ ਪੰਜਾਬ ਵਿਚ ਤਬਦੀਲੀ ਦੀ ਲਹਿਰ ਚੱਲੀ ਹੈ, ਇਸ ਵਾਰ ਪੰਜਾਬ ਵਿਚ ਆਮ ਆਦਮੀ ਦੀ ਸਰਕਾਰ ਬਣਨਾ ਤੈਅ ਹੈ, ਜੋ ਪੰਜਾਬ ਦੇ ਲੋਕਾਂ ਦੇ ਹਰ ਮਸਲੇ ਦਾ ਹੱਲ ਕਰੇਗੀ । ਹਰਜਿੰਦਰ ਸਿੰਘ ਰੋਡੇ ਨੇ ਦੱਸਿਆ ਕਿ ਮੋਗਾ ਸੀਟ ਵੱਡੇ ਲੀਡ ਨਾਲ ਡਾ. ਅਮਨਦੀਪ ਕੌਰ ਅਰੋੜਾ ਜਿੱਤ ਕੇ ਆਮ ਆਦਮੀ ਪਾਰਟੀ ਦੇ ਝੋਲੀ ਪਾਵੇਗੀ। ਉਹਨਾਂ ਇਹ ਵੀ ਆਖਿਆ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਦੇਖਣ ਲਈ ਕਾਹਲੇ ਹਨ ।