ਗੋਲਡਨ ਐਜੂਕੇਸ਼ਨਸ ਸੰਸਥਾ ਲਗਾਤਾਰ ਲਗਾ ਰਹੀ ਹੈ ਵੀਜ਼ੇ
ਮੋਗਾ, 9 ਫਰਵਰੀ (ਜਸ਼ਨ):ਮੋਗਾ ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਅਮਰਜੀਤ ਕੌਰ ਅਤੇ ਉਹਨਾਂ ਦੇ ਪਰਿਵਾਰ ਦਾ ਕੈਨੇਡਾ ਦਾ ਪੀ.ਆਰ ਵੀਜ਼ਾ ਲਗਵਾ ਕੇ ਦਿੱਤਾ। ਐਮ.ਡੀ ਸੁਭਾਸ਼ ਪਲਤਾ ਡਾਇਰੈਟਰ ਅਮਿਤ ਪਲਤਾ,ਡਾਇਰੈਕਟਰ ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਅਮਰਜੀਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਇਸ ਦੌਰਾਨ ਅਮੀਤ ਪਲਤਾ ਜੀ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਦੱਸਿਆ ਕਿ ਪੀ.ਆਰ ਕੇਸ ਦੀ ਜਾਨਕਾਰੀ ਲੈਣ ਦੇ ਨਾਲ ਜਿਹੜੇ ਬੱਚਿਆਂ ਦਾ ਸਟੱਡੀ ਚ ਗੈਪ ਹੈ ਆਇਲਟਸ ਯਾਂ ਪੀ.ਟੀ.ਈ ਕੀਤੀ ਹੋਈ ਹੈ ਉਹ ਅੱਜ ਹੀ ਦਫ਼ਤਰ ਆਕੇ ਆਪਣੀ ਫਾਈਲ ਅਸੈਸ ਕਰਵਾ ਕੇ ਅਪਲਾਈ ਕਰ ਸਕਦੇ ਹਨ । ਇਸ ਦੌਰਾਨ ਅਮਰਜੀਤ ਕੌਰ ਨੇ ਵੀਜ਼ਾ ਲੈਣ ਉਪਰੰਤ ਐਮ.ਡੀ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।