ਚੇਅਰਮੈਨ ਅਮਰਜੀਤ ਸਿੰਘ ਲੰਢੇਕੇ ਦੀ ਅਗਵਾਈ ਵਿਚ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਹੱਕ ਵਿਚ ਚੋਣ ਰੈਲੀ
ਮੋਗਾ, 18 ਫਰਵਰੀ (ਜਸ਼ਨ)-ਚੇਅਰਮੈਨ ਅਮਰਜੀਤ ਸਿੰਘ ਲੰਢੇਕੇ ਦੀ ਅਗਵਾਈ ਵਿਚ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਹੱਕ ਵਿਚ ਚੋਣ ਰੈਲੀ ਦਾ ਆਯੋਜਨ ਕੀਤਾ ਗਿਆ ਜਿੱਥੇ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਬਰਜਿੰਦਰ ਸਿੰਘ ਮੱਖਣ ਬਰਾੜ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਬੋਲਦਿਆਂ ਕਿਹਾ ਕਿ ਕਾਂਗਰਸ ਅਤੇ ਆਮ ਪਾਰਟੀ ਝੂਠੇ ਲਾਰਿਆਂ ਦੀਆਂ ਪਾਰਟੀਆਂ ਹਨ ਜਿਹੜੀਆਂ ਗੁੰਮਰਾਹਕੁਨ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਪਰ ਅਕਾਲੀ ਦਲ ਹੀ ਪੰਜਾਬ ਦੀ ਇਕ ਅਜਿਹੀ ਪਾਰਟੀ ਹੈ ਜਿਸ ਨੇ ਜੋ ਕਿਹਾ ਕਰਕੇ ਵਿਖਾਇਆ। ਇਸ ਲਈ ਸੂਬੇ ਦੇ ਲੋਕ ਦੋਹਾਂ ਹੀ ਪਾਰਟੀਆਂ ਨੂੰ ਨਕਾਰਦੇ ਹੋਏ ਆਉਣ ਵਾਲੀ 20 ਫਰਵਰੀ ਨੂੰ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਪੱਬਾਂ ਭਾਰ ਹਨ। ਇਸ ਮੌਕੇ ਵਾਰਡ ਵਾਸੀ ਹਾਜਰ ਸਨ।