ਟਰੈਫਿਕ ਐਜੂਕੇਸ਼ਨ ਸੈੱਲ ਇੰਚਾਰਜ ਕੇਵਲ ਸਿੰਘ ਨੇ ਫੋਕਲ ਪੁਆਇੰਟ ਦੇ ਵਰਕਰਾਂ ਨੂੰ ਕੀਤਾ ਜਾਗਰੂਕ
ਮੋਗਾ,23 ਫਰਵਰੀ (ਜਸ਼ਨ): ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਇੰਚਾਰਜ ਟ੍ਰੈਫਿਕ ਪੁਲਸ ਮੋਗਾ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਜੀ ਐਸ ਐਗਰੋ ਵਰਕਸ਼ਾਪ ਫੋਕਲ ਪੁਆਇੰਟ ਮੋਗਾ ਦੇ ਵਰਕਰਾਂ ਨੂੰ ਵਹੀਕਲਾਂ ਦੇ ਡਾਕੂਮੈਂਟਸ ਪੂਰੇ ਰੱਖਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ , ਕੋਰੋਨਾ ਵੈਕਸੀਨ ਲਗਵਾਉਣ ਅਤੇ ਨਸ਼ਿਆ ਤੋ ਦੂਰ ਰਹਿਣ ਲਈ ਜਾਗਰੂਕ ਕੀਤਾ ਗਿਆ । ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ, ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ। ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸਾਰਿਆ ਨੂੰ ਵਹੀਕਲਾ ਦੇ ਡਾਕੂਮੈਂਟਸ ਪੂਰੇ ਰੱਖਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ । ਸਾਰਿਆਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ । ਹੈੱਡਕਾਂਸਟੇਬਲ ਗੁਰਪ੍ਰੀਤ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸਾਰਿਆ ਨੂੰ ਨਸ਼ਿਆਂ ਤੋ ਦੂਰ ਰਹਿ ਕੇ ਵਧੀਆ ਢੰਗ ਨਾਲ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ ।ਮਿਸ ਅਮਨਦੀਪ ਕੌਰ ਕੌਂਸਲਰ ਨਸ਼ਾ ਛੁਡਾਊ ਕੇਂਦਰ ਢੁੱਡੀਕੇ ਮੋਗਾ ਨੇ ਸਾਰਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਸਾਰਿਆਂ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੇ ਆਸ ਪਾਸ ਦੇ ਵਿਅਕਤੀ ਜੋ ਨਸ਼ੇ ਵਿਚ ਘਿਰ ਚੁੱਕੇ ਹਨ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਛੱਡਣ ਲਈ ਕਿਹਾ ਗਿਆ । ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ ਡਾਇਲ 112 ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ ਇਸ ਮੌਕੇ ਸਮੂਹ ਵਰਕਰ ਹਾਜ਼ਰ ਆਏ ।