ਮੋਗਾ ਜ਼ਿਲ੍ਹੇ ਦੇ ਚਾਰੋ ਚੋਣ ਹਲਕਿਆਂ ਵਿਚ ਆਮ ਆਦਮੀ ਪਾਰਟੀ ਨੇ ਹੂੰਝਾਫੇਰ ਜਿੱਤ ਹਾਸਲ ਕੀਤੀ

ਮੋਗਾ, 10 ਮਾਰਚ (ਜਸ਼ਨ): ਵਿਧਾਨ ਸਭਾ ਚੋਣਾਂ ਦੇ ਅੱਜ ਆਏ ਨਤੀਜਿਆਂ ਦੌਰਾਨ ਮੋਗਾ ਜ਼ਿਲ੍ਹੇ ਦੇ ਚਾਰੋ ਚੋਣ ਹਲਕਿਆਂ ਵਿਚ ਆਮ ਆਦਮੀ ਪਾਰਟੀ ਨੇ ਹੂੰਝਾਫੇਰ ਜਿੱਤ ਹਾਸਲ ਕੀਤੀ। 

ਮੋਗਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ: ਅਮਨਦੀਪ ਕੌਰ ਅਰੋੜਾ, ਨੇ ਆਪਣੀ ਨਿਕਟ ਵਿਰੋਧੀ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ 21 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ ਜਦਕਿ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦਾ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਤੀਜੇ ਸਥਾਨ ’ਤੇ ਰਿਹਾ।
ਬਾਘਾਪੁਰਾਣਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਅਮਿ੍ਰਤਪਾਲ ਸਿੰਘ ਸੁਖਾਨੰਦ ਨੇ 67 ਹਜ਼ਾਰ 143 ਵੋਟਾਂ ਹਾਸਲ ਕਰਦਿਆਂ ਆਪਣੇ ਨਿਕਟ ਵਿਰੋਧੀ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ 33 ਹਾਜ਼ਰ 759 ਵੋਟਾਂ ਦੇ ਫਰਕ ਨਾਲ ਹਰਾਇਆ ਜਦਕਿ ਇਸ ਹਲਕੇ ਤੋਂ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਮਹਿਜ਼ 18 ਹਜ਼ਾਰ ਵੋਟਾਂ ਹੀ ਹਾਸਲ ਕਰ ਸਕੇ ਅਤੇ ਤੀਜੇ ਨੰਬਰ ’ਤੇ ਰਹੇ।
 ਧਰਮਕੋਟ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ 64 ਹਜ਼ਾਰ 902 ਵੋਟਾਂ ਹਾਸਲ ਕਰਦਿਆਂ ਕਾਂਗਰਸ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੂੰ 29 ਹਜ਼ਾਰ 602 ਵੋਟਾਂ ਦੇ ਫਰਕ ਨਾਲ ਹਰਾਇਆ ਜਦਕਿ ਇਸ ਹਲਕੇ ਤੋਂ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ 30 ਹਜ਼ਾਰ 3051 ਵੋਟਾਂ ਹਾਸਲ ਕਰਕੇ ਤੀਜੇ ਸਥਾਨ ’ਤੇ ਰਹੇ ।
ਨਿਹਾਲ ਸਿੰਘਵਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰੀ ਨੇ 65 ਹਜ਼ਾਰ 156 ਵੋਟਾਂ ਹਾਸਲ ਕਰਦਿਆਂ ਆਪਣੇ ਨਿਕਟ ਵਿਰੋਧੀ ਕਾਂਗਰਸ ਦੇ ਭੁਪਿੰਦਰ ਸਿੰਘ ਸਾਹੋਕੇ ਨੂੰ 37 ਹਜ਼ਾਰ 984 ਵੋਟਾਂ ਦੇ ਅੰਤਰ ਨਾਲ ਹਰਾਇਆ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਬਲਦੇਵ ਸਿੰਘ ਮਾਣੂੰਕੇ ਨੇ ਮਹਿਜ਼ 26 ਹਜ਼ਾਰ 758 ਵੋਟਾਂ ਹੀ ਹਾਸਲ ਕੀਤੀਆਂ ਹੋਰ ਤਾਂ ਹੋਰ ਕਾਂਗਰਸ ਦੀ ਟਿਕਟ ਹਾਸਲ ਕਰਨ ਦੀ ਦੌੜ ਵਿਚ ਸ਼ਾਮਲ ਰਹੇ ਮੁਖਤਿਆਰ ਸਿੰਘ ਸਾਬਕਾ ਐੱਸ ਪੀ ਜੋ ਪੰਜਾਬ ਲੋਕ ਕਾਂਗਰਸ ਤੋਂ ਉਮੀਦਵਾਰ ਸਨ ਉਹਨਾਂ ਨੂੰ ਸਿਰਫ਼ 1145 ਵੋਟਾਂ ਮਿਲੀਆਂ।