ਹੁਸ਼ਿਆਰਪੁਰ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਨੇ ਹਿਰਦੇ ਵਲੂੰਦਰੇ- ਚੇਅਰਮੈਨ ਭਾਰਤੀ ਪੱਤੋ
ਮੋਗਾ , 12 ਮਾਰਚ: (ਜਸ਼ਨ) ਹੁਸ਼ਿਆਰਪੁਰ ਜ਼ਿਲ੍ਹੇ ਦੇ ਚੋਲਾਂਗ ਰੇਲਵੇ ਕ੍ਰਾਸਿੰਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ, ਸੂਬੇ ਦੀ ਸਰਕਾਰ ਨੂੰ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ । ਭਾਰਤੀ ਨੇ ਕਿਹਾ ਕਿ ਮਾੜੇ ਅਨਸਰਾਂ ਨੂੰ ਅਜਿਹੇ ਅਣਮਨੁੱਖੀ ਕਾਰਿਆਂ ਤੋਂ ਰੋਕਿਆ ਜਾਣਾ ਚਾਹੀਦਾ ਹੈ ਕਿਉਂ ਜੋ ਗਊ ਹਤਿਆ ਘੋਰ ਪਾਪ ਹੈ ਤੇ ਇਸ ਘਟਨਾ ਨਾਲ ਲੋਕਾਂ ਵਿਚ ਰੋਸ ਦੀ ਲਹਿਰ ਹੈ।