ਪੰਜਾਬ ਦੀ ਰਾਜਨੀਤੀ ਚੋਂ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਖ਼ਤਮ ਕਰ ਕੇ ਆਮ ਲੋਕਾਂ ਦੀ ਭਲਾਈ ਦੀ ਰਾਜਨੀਤੀ ਕਰਨਾ ਹੀ ਆਮ ਆਦਮੀ ਪਾਰਟੀ ਦਾ ਉਦੇਸ਼- ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ

ਮੋਗਾ,13 ਮਾਰਚ (ਜਸ਼ਨ):"ਪੰਜਾਬ ਦੀ ਰਾਜਨੀਤੀ ਚੋਂ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਖ਼ਤਮ ਕਰ ਕੇ ਆਮ ਲੋਕਾਂ ਦੀ ਭਲਾਈ ਦੀ ਰਾਜਨੀਤੀ ਕਰਨਾ ਹੀ ਆਮ ਆਦਮੀ ਪਾਰਟੀ ਦਾ ਉਦੇਸ਼ ਹੈ ਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਲੋਕਾਂ ਦੇ ਸਹਿਯੋਗ ਲੈਂਦਿਆਂ ਅੱਗੇ ਵਧੀਆ ਜਾਵੇਗਾ। " ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਵਿਖੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਬਲਜਿੰਦਰ ਸਿੰਘ ਸੇਖੋਂ ਜੁਆਇੰਟ ਸੈਕਟਰੀ ਜ਼ਿਲ੍ਹਾ ਮੋਗਾ,ਹਰਨੇਕ ਸਿੰਘ ਸੇਖੋਂ ,ਹਰਪ੍ਰੀਤ ਸਿੰਘ ਖੋਸਾ,ਜਸਪ੍ਰੀਤ ਸਿੰਘ ਖੋਸਾ,ਗੁਰਸਾਹਿਬ ਸਿੰਘ ਖੋਸਾ,ਡਾ ਮਨਦੀਪ ਸਿੰਘ, ਮਨੀ,ਊਧਮ ਸਿੰਘ ਸੇਖੋਂ,ਮੈਂਬਰ ਮਨਜੀਤ ਸਿੰਘ, ਹਰਪੀਤ ਸਿੰਘ ਮੋਗਾ ਆਦਿ ਹਾਜ਼ਰ ਸਨ। ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਮੋਗਾ ਹਲਕੇ ਵਿਚ ਨਸ਼ਿਆਂ ਦੇ ਖਾਤਮੇ ਲਈ ਆਮ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ ਅਤੇ ਨਸ਼ਾ ਤਸਕਰਾਂ ਖਿਲਾਫ ਸਖਤ ਰੁੱਖ ਅਖਤਿਆਰ ਕੀਤਾ ਜਾਵੇਗਾ ਤਾਂ ਕਿ ਜਵਾਨੀ ਨੂੰ ਬਚਾਇਆ ਜਾ ਸਕੇ ।