ਗੋਲਡਨ ਐਜੂਕੇਸ਼ਨਸ ਸੰਸਥਾ ਨੇ ਲਗਵਾਏ ਇਕ ਦਿਨ ਚ 13 ਸਟੂਡੈਂਟ ਵੀਜ਼ੇ

ਮੋਗਾ, 19 ਮਾਰਚ(ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਇੱਕ ਦਿਨ ਵਿੱਚ ਕੈਨੇਡਾ ਦੇ 13 ਸਟੂਡੈਂਟ ਵੀਜ਼ੇ ਲਗਵਾ ਕੇ ਦਿੱਤੇ। ਅਮਿਤ ਪਲਤਾ,ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਸਟੂਡੈਂਟਸ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਹਨਾਂ ਕਿਹਾ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਮੌਕੇ ਸਟੂਡੈਂਟਸ ਨੇ ਵੀਜ਼ਾ ਲੈਣ ਉਪਰੰਤ ਸੰਸਥਾ ਦੇ ਐੱਮ ਡੀ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।