23 ਮਾਰਚ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ, ਸ਼ਹੀਦਾਂ ਦਾ ਸਨਮਾਨ : ਅਮਨ ਰਖਰਾ

ਮੋਗਾ,23  ਮਾਰਚ (ਜਸ਼ਨ):ਆਮ  ਆਦਮੀ   ਪਾਰਟੀ ਦੇ ਨੌਜਵਾਨ ਆਗੂ ਅਮਨ ਰਖਰਾ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਦੱਸਿਆ  ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕਈ ਯੋਧਿਆਂ ਨੇ ਸ਼ਹਾਦਤ ਦਾ ਜਾਮ ਪੀਤਾ ਹੈ , ਜਿਸ ਕਰ ਕੇ ਅੱਜ ਅਸੀਂ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ।ਉਹਨਾਂ ਕਿਹਾ ਕਿ  ਜਦੋਂ ਵੀ ਕਿਤੇ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਯੋਧਿਆਂ ਦੀ ਗੱਲ ਹੁੰਦੀ ਹੈ ਤਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਦਾ ਨਾਂਅ ਆਉਂਦਾ ਹੈ।ਰੱਖੜਾ ਨੇ ਆਖਿਆ ਕਿ  ਦੇਸ਼ ਲਈ ਕੁਰਬਾਨ ਹੋਣ ਵਾਲੇ ਸਰਦਾਰ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਅੱਜ ਦੇ ਦਿਨ 23 ਮਾਰਚ, 1931 ਨੂੰ ਫਾਂਸੀ ਦਿੱਤੀ ਗਈ ਸੀ ਜਿਸ ਕਰਕੇ ਅੱਜ ਭਾਰਤ ਅਤੇ ਪਾਕਿਸਤਾਨ ਵਿੱਚ ਸ਼ਹੀਦ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ  ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ  ਇਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੂਰੇ ਪੰਜਾਬ 'ਚ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ।

ਅਮਨ ਰਖਰਾ ਦੱਸਿਆ  ਕਿ ਪੰਜਾਬ ਦੇ ਮੁੱਖ ਮੰਤਰੀ  ਨੇ ਅੱਜ ਵਿਧਾਨ ਸਭਾ ਵਿੱਚ ਕਿਹਾ ਕਿ ਪਹਿਲਾਂ ਸਿਰਫ 23 ਮਾਰਚ ਨੂੰ ਨਵਾਂਸ਼ਹਿਰ 'ਚ ਹੀ ਛੁੱਟੀ ਹੁੰਦੀ ਸੀ ਪਰ ਹੁਣ ਇਹ ਛੁੱਟੀ ਪੂਰੇ ਪੰਜਾਬ 'ਚ ਹੋਵੇਗੀ ਕਿਉਂਕਿ ਭਗਤ ਸਿੰਘ ਸਿਰਫ ਨਵਾਂਸ਼ਹਿਰ ਦੇ ਨਹੀਂ ਸਗੋਂ ਪੂਰੇ ਦੇਸ਼ ਦੇ ਸ਼ਹੀਦ ਹਨ । ਉਨ੍ਹਾਂ ਕਿਹਾ ਕਿ ਇਹ ਛੁੱਟੀ ਇਸ ਲਈ ਕੀਤੀ ਗਈ ਹੈ ਤਾਂ ਜੋ ਬੱਚੇ, ਨੌਜਵਾਨ ਅਤੇ ਹੋਰ ਲੋਕ ਹੁਸੈਨੀਵਾਲਾ ਜਾਂ ਫਿਰ ਖਟਕੜ ਕਲਾਂ ਜਾ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜੀਵਨੀ ਬਾਰੇ ਕੁੱਝ ਪੜ੍ਹ ਕੇ ਆਉਣ।