ਸ੍ਰੀ ਹੇਮਕੁੰਟ ਸਕੂਲ ਵਿਖੇ ਸ਼ਹੀਦੀ ਦਿਵਸ ਮਨਾਇਆ

ਕੋਟ ਈਸੇ ਖਾਂ, 23 ਮਾਰਚ(ਜਸ਼ਨ): ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਸਮੇਂ ਐੱਨ. ਐੱਸ. ਐੱਸ. ਵਲੰਟੀਅਰਾਂ ਦਾ ਸੈਮੀਨਾਰ ਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਸ਼ਹਾਦਤ ਤੇ ਦੇਸ਼ ਨੂੰ ਆਜ਼ਾਦ ਕਰਵਾਉਣ ਸਬੰਧੀ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਸਲੋਗਨ ਪੇਸ਼ ਕਰਕੇ ਆਪਣੇ ਮਨੋਭਾਵ ਪ੍ਰਗਟਾਏ | ਹੇਮਕੁੰਟ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐੱਮ. ਡੀ. ਰਣਜੀਤ ਕੌਰ ਸੰਧੂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਹੋਰ ਆਜ਼ਾਦੀ ਪਰਵਾਨਿਆਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ | ਪਿ੍ੰਸੀਪਲ ਰਮਨਜੀਤ ਕੌਰ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦ ਭਾਰਤ 'ਚ ਸਾਹ ਲੈ ਰਹੇ ਹਾਂ | ਇਸ ਸਮੇਂ ਅਮੀਰ ਸਿੰਘ ਤੇ ਸੁਰਿੰਦਰ ਕੌਰ ਨੇ ਵੀ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਜੀਵਨੀ ਬਾਰੇ ਦੱਸਿਆ |