ਜਿਲ੍ਹਾ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਹੋਈ
ਮੋਗਾ 4 ਅਪ੍ਰੈਲ(ਜਸ਼ਨ):: ਜਿਲ੍ਹਾ ਐਨ ਜੀ ਓ ਤਾਲਮੇਲ ਕਮੇਟੀ ਮੋਗਾ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਚੇਅਰਮੈਨ ਮਹਿੰਦਰ ਪਾਲ ਲੂੰਬਾ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਆਈ ਟੀ ਆਈ ਕੱਚਾ ਦੁਸਾਂਝ ਰੋਡ ਮੋਗਾ ਵਿਖੇ ਹੋਈ। ਇਸ ਮੀਟਿੰਗ ਵਿੱਚ ਸੰਸਥਾ ਦੇ ਸਭ ਚੁਣੇ ਹੋਏ ਅਹੁਦੇਦਾਰਾਂ ਅਤੇ ਐਗਜੈਕਟਿਵ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਜਨਰਲ ਸਕੱਤਰ ਅਮਰਜੀਤ ਸਿੰਘ ਜੱਸਲ ਨੇ ਹਾਜਰ ਮੈਂਬਰਾਂ ਨਾਲ ਏਜੰਡਾ ਸਾਂਝਾ ਕਰਦਿਆਂ ਉਨ੍ਹਾਂ ਤੋਂ ਸੰਸਥਾ ਦੇ ਸੰਵਿਧਾਨ ਅਤੇ ਕਾਇਦੇ ਕਨੂੰਨ ਬਨਾਉਣ ਸਬੰਧੀ ਸੁਝਾਵਾਂ ਦੀ ਮੰਗ ਕੀਤੀ। ਸਭ ਹਾਜਰ ਮੈਂਬਰਾਂ ਨੇ ਆਪੋ ਆਪਣੇ ਸੁਝਾਅ ਪੇਸ਼ ਕੀਤੇ, ਜਿਨ੍ਹਾਂ ਨੂੰ ਰਜਿਸਟਰ ਉਪਰ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਵਿੱਚ ਸ਼ਾਮਲ ਹੋਈਆਂ ਸੰਸਥਾਵਾਂ ਦੇ ਰਿਕਾਰਡ ਨੂੰ ਦਰਜ ਕੀਤਾ ਗਿਆ ਅਤੇ ਸੰਸਥਾ ਦੇ ਮੈਂਬਰਾਂ ਦੇ ਮੈਂਬਰਸ਼ਿਪ ਫਾਰਮ ਕੰਪਲੀਟ ਕੀਤੇ ਗਏ। ਇਸ ਮੌਕੇ ਜਿਲ੍ਹਾ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਨੇ ਦੱਸਿਆ ਕਿ ਮੰਗਲਵਾਰ ਤੋਂ ਸੰਸਥਾ ਦੀ ਰਜਿਸਟ੍ਰੇਸ਼ਨ ਦੀ ਕਾਰਵਾਈ ਸ਼ੁਰੂ ਹੋ ਜਾਵੇਗੀ ਅਤੇ ਇਸੇ ਹਫਤੇ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਮੋਗਾ ਅਤੇ ਐਸ ਐਸ ਪੀ ਮੋਗਾ ਨੂੰ ਮਿਲ ਕੇ ਉਨ੍ਹਾਂ ਤੋਂ ਮੀਟਿੰਗ ਦਾ ਸਮਾਂ ਮੰਗਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪ੍ਰਸਾਸ਼ਨ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਵੱਖ ਵੱਖ ਵਿਭਾਗਾਂ ਦੀਆਂ ਭਲਾਈ ਸਕੀਮਾਂ ਬਾਰੇ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਆਮ ਲੋਕਾਂ ਨੂੰ ਜਾਗਰੂਕ ਕਰਕੇ ਪ੍ਰਸਾਸ਼ਨ ਅਤੇ ਆਮ ਲੋਕਾਂ ਦੀ ਮੱਦਦ ਕਰੇਗੀ। ਇਸ ਤੋਂ ਪ੍ਰਸਾਸ਼ਨ ਦੇ ਕੰਮਾਂ ਅਤੇ ਫੰਡਾਂ ਸਬੰਧੀ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਕੋਆਰਡੀਨੇਸ਼ਨ ਕਮੇਟੀ ਵੱਲੋਂ ਸਾਰੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਜਨਤਕ ਕੀਤੀ ਜਾਵੇਗੀ। ਜਿਲ੍ਹਾ ਚੇਅਰਮੈਨ ਮਹਿੰਦਰ ਪਾਲ ਲੂੰਬਾ ਨੇ ਸਭ ਸੰਸਥਾਵਾਂ ਦਾ ਅੱਜ ਦੀ ਮੀਟਿੰਗ ਵਿੱਚ ਭਾਗ ਲੈਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਮੋਗਾ ਜਿਲ੍ਹੇ ਦੇ ਇਤਿਹਾਸ ਵਿੱਚ ਪੇਂਡੂ ਅਤੇ ਸ਼ਹਿਰੀ ਸੰਸਥਾਵਾਂ ਨੂੰ ਇੱਕ ਪਲੇਟਫਾਰਮ ਤੇ ਇਕੱਤਰ ਕਰਨ ਦਾ ਇਹ ਪਹਿਲਾ ਉਪਰਾਲਾ ਹੈ ਤੇ ਅਸੀਂ ਇਸ ਨੂੰ ਕਾਮਯਾਬ ਕਰਕੇ ਪੰਜਾਬ ਲਈ ਇੱਕ ਰੋਲ ਮਾਡਲ ਪੇਸ਼ ਕਰਨਾ ਚਾਹੁੰਦੇ ਹਾਂ। ਉਨ੍ਹਾਂ ਸਭ ਸੰਸਥਾਵਾਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਉਕਤ ਤੋਂ ਇਲਾਵਾ ਪੇਂਡੂ ਸੰਸਥਾਵਾਂ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਬਰਾੜ, ਇਸਤਰੀ ਵਿੰਗ ਦੀ ਕੋਆਰਡੀਨੇਟਰ ਪ੍ਰੋਮਿਲਾ ਕੁਮਾਰੀ, ਲੀਗਲ ਐਡਵਾਈਜਰ ਐਡ. ਦਿਨੇਸ਼ ਗਰਗ ਅਤੇ ਐਡ. ਬਲਰਾਜ ਗੁਪਤਾ, ਦਵਿੰਦਰ ਸਿੰਘ ਰਿੰਪੀ, ਡਾ ਸਰਬਜੀਤ ਕੌਰ ਬਰਾੜ, ਹਰਜਿੰਦਰ ਘੋਲੀਆ, ਹਰਪਿੰਦਰ ਕੌਰ, ਪ੍ਰਿਤਪਾਲ ਸਿੰਘ, ਗੁਰਪ੍ਰੀਤ ਸਚਦੇਵਾ, ਭਵਨਦੀਪ ਸਿੰਘ ਪੁਰਬਾ, ਕੁਲਵਿੰਦਰ ਸਿੰਘ, ਮਾਲਵਿੰਦਰ ਸਿੰਘ, ਗੁਰਚਰਨ ਸਿੰਘ ਪੱਤੋ, ਡਾ ਅਕਬਰ ਚੜਿੱਕ, ਗੁਰਨਾਮ ਸਿੰਘ ਲਵਲੀ, ਵੀ ਪੀ ਸੇਠੀ, ਕੁਲਦੀਪ ਸਿੰਘ ਕਲਸੀ, ਬਲਜੀਤ ਸਿੰਘ ਚਾਨੀ, ਹਰਪ੍ਰੀਤ ਸਿੰਘ, ਕਮਲਜੀਤ ਸਿੰਘ, ਦਵਿੰਦਰਜੀਤ ਸਿੰਘ ਗਿੱਲ, ਬੇਅਂਤ ਕੌਰ ਗਿੱਲ, ਪ੍ਰੋਮਿਲਾ ਮੈਨਰਾਏ, ਕਰਮਜੀਤ ਘੋਲੀਆ, ਕ੍ਰਿਸ਼ਨ ਸੂਦ ਅਤੇ ਹਰਪ੍ਰੀਤ ਸਿੰਘ ਖੀਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਐਨ ਜੀ ਓ ਸੰਸਥਾਵਾਂ ਦੇ ਨੁਮਾਇੰਦੇ ਹਾਜਰ ਸਨ।