ਹੇਮਕੁੰਟ ਸਕੂਲ ਵਿਖੇ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ
ਕੋਟਈਸੇਖਾਂ, 13 ਅਪਰੈਲ (ਜਸ਼ਨ): ਹੇਮਕੁੰਟ ਸਕੂਲ ਵਿਖੇ ਅੱਜ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ । ਪਹਿਲੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀ ਜਿਹੜੇ ਕਿ ਪੰਜਾਬੀ ਪਹਿਰਾਵੇ ਵਿੱਚ ਬੇਹੱਦ ਖੂਬਸੁੂਰਤ ਲੱਗ ਰਹੇ ਸਨ ਨੇ ਢੋਲ ਦੀ ਤਾਲ ਤੇ ਭੰਗੜਾ ਅਤੇ ਕਵਿਤਾਵਾਂ ਪੇਸ਼ ਕੀਤੀਆਂ । ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਨੇ ਦੱਸਿਆਂ ਕਿ ਇਹ ਦਿਨ ਇਤਹਾਸਿਕ,ਸੱਭਿਆਚਾਰਕ ਅਤੇ ਰਾਜਨੀਤਿਕ ਨਾਲ ਸਬੰਧਤ ਹੈ ਅਤੇ ਇਸ ਦਿਨ ਕਿਸਾਨ ਆਪਣੀ ਪੱਕੀ ਹੋਈ ਫਸਲ ਨੂੰ ਵਾਢੀ ਪਾਉਂਦਾ ਹੈ । ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਬੱਚਿਆ ਨੂੰ ਵਿਰਾਸਤੀ ਦਿਹਾੜਿਆਂ ਨਾਲ ਜੋੜਨਾ ਸਾਡਾ ਫਰਜ਼ ਬਣਦਾ ਹੈ ,ਉਨ੍ਹਾਂ ਨੇ ਜੱਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਜਲੀ ਭੇਂਟ ਕੀਤੀ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੱਸੇ ਮਾਰਗ ਤੇ ਚੱਲਣ ਦੀ ਅਪੀਲ ਕੀਤੀ ।ਇਸ ਪਿ੍ਰੰਸੀਪਲ ਮੈਡਮ ਰਮਨਜੀਤ ਕੌਰ ਨੇ ਦੱਸਿਆਂ ਕਿ ਗੁਰੁੂ ਗੋਬਿੰਦ ਸਿੰਘ ਜੀ ਨੇ ਅੱਜ ਦੇ ਦਿਨ ਹੀ ਅਨੰਦਪੁਰ ਵਿਖੇ ਭਾਰੀ ਦੀਵਾਨ ਲਗਾਇਆ ਸੀ। ਲੋਕਾਂ ਦੇ ਭਰਪੂਰ ਇੱਕਠ ਵਿੱਚ ਨੰਗੀ ਤਲਵਾਰ ਲੈ ਕੇ ਉਹਨਾਂ ਨੇ ਆਪਣੇ ਚੇਲਿਆਂ ਨੂੰ ਸਿਰ ਦੇਣ ਲਈ ਕਿਹਾ ਸੀ। ਇਕ-ਇਕ ਕਰ ਕੇ ਸਿੱਖ ਵੀਰ ਉੱਠੇ ਅਤੇ ਉਹਨਾਂ ਆਪਣਾ ਸਿਰ ਗੁਰੂ ਜੀ ਦੇ ਅੱਗੇ ਭੇਂਟ ਕੀਤਾ । ਗੁਰੁੂ ਜੀ ਨੇ ਪੰਜਾਂ ਸਿੱਖਾਂ ਨੂੰ ਅੰਮਿ੍ਰਤ ਛਕਾ ਕੇ ਪੰਜ ਪਿਆਰਿਆਂ ਦਾ ਨਾਂ ਦਿੱਤਾ ਅਤੇ ਖੁਦ ਉਹਨਾਂ ਕੋਲੋ ਅੰਮਿ੍ਰਤ ਛਕਿਆ ਅਤੇ ਗੂਰੂ ਗੋਬਿੰਦ ਰਾਏ ਤੋਂ ਗੁਰੁੂ ਗੋਬਿੰਦ ਸਿੰਘ ਬਣੇ । ਇਸ ਤਰ੍ਹਾਂ ਉਹਨਾਂ ਖਾਲਸਾ ਪੰਥ ਦੀ ਸਥਾਪਨਾ ਕੀਤੀ ।