ਮਾਊਂਟ ਲਿਟਰਾ ਜ਼ੀ ਸਕੂਲ ‘ਚ ਵਰਕਸ਼ਾਪ ਦਾ ਆਯੋਜਨ

ਮੋਗਾ, 17 ਅਪ੍ਰੈਲ (ਜਸ਼ਨ)-ਸ਼ਹਿਰ ਦੇ ਲੁਧਿਆਣਾ ਜੀ.ਟੀ. ਰੋਡ ‘ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਵਲੋਂ ਅੱਜ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ । ਇਸ ਵਰਕਸ਼ਾਪ ਵਿਚ ਪੁੱਜੇ ਅਕੈਡਮਿਕ ਪ੍ਰਮੁੱਖ ਵਿਕਰਮਜੀਤ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਆਪ ਵਿਚ ਨਿਵੇਸ਼ ਕਰਨ ਨਾਲੋਂ ਵੱਧ ਲਾਭਦਾਇਕ ਨਿਵੇਸ਼ ਕੋਈ ਨਹੀਂ ਹੈ । ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਈ ਮਨ ਲਗਾ ਕੇ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਜਦ ਆਪ ਆਸ਼ਾਵਾਦੀ ਰੂਪ ਨਾਲ ਸੋਚਣਾ ਸ਼ੁਰੂ ਕਰਦੇ ਹੋ ਤਾਂ ਤੁਹਾਡਾ ਦਿਮਾਗ ਕਿਸੇ ਵੀ ਨਕਾਰਾਤਮਿਕ ਵਿਚਾਰ ਤੋਂ ਮੁਕਤ ਹੋ ਜਾਂਦਾ ਹੈ ਅਤੇ ਖੁਦ ਦੁਨੀਆ ਨੂੰ ਇਕ ਨਵੀਂ ਰੌਸ਼ਨੀ ਵਿਚ ਵੇਖ ਸਕਦੇ ਹੋ । ਇਸ ਮੌਕੇ ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਵਰਕਸ਼ਾਪ ਦਾ ਮੁੱਖ ਮੰਤਵ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਨੂੰ ਮਜਬੂਤ ਕਰਨਾ, ਆਤਮ ਸਨਮਾਨ ਨੂੰ ਵਧਾਉਣਾ ਹੈ। ਇਸ ਮੌਕੇ ਸਕੂਲ ਸਟਾਫ, ਟੀਚਰ ਤੇ ਵਿਦਿਆਰਥੀ ਹਾਜ਼ਰ ਸਨ ।