‘ਆਮ ‘ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਪੁਲਿਸ ਬਲ ਦੀ ਦੁਰਵਰਤੋਂ ਨਾਲ ਦੇਸ਼ ਵਿਚ ਰਾਜਨੀਤਕ ਅਰਾਜਕਤਾ ਫੈਲਣ ਦਾ ਖਤਰਾ ਪੈਦਾ ਹੋਇਆ: ਸਾਬਕਾ ਵਿਧਾਇਕ ਡਾ: ਹਰਜੋਤ ਕਮਲ
ਮੋਗਾ,21 ਅਪਰੈਲ (ਜਸ਼ਨ):‘ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਨ ਉਪਰੰਤ ‘ਆਪ ’ ਸੁਪਰੀਮੋ ਅਰਵਿੰਦਰ ਕੇਜਰੀਵਾਲ ਦੇ ਇਸ਼ਾਰੇ ’ਤੇ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਪੰਜਾਬ ਪੁਲਿਸ ਬਲ ਦੀ ਦੁਰਵਰਤੋਂ ਕਰਦਿਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਘਰਾਂ ਵਿਚ ਛਾਪੇਮਾਰੀ ਦੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਨਾਲ ਦੇਸ਼ ਵਿਚ ਰਾਜਨੀਤਕ ਅਰਾਜਕਤਾ ਫੈਲਣ ਦਾ ਖਤਰਾ ਪੈਦਾ ਹੋ ਗਿਆ ਹੈ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਹਨਾਂ ਆਖਿਆ ਕਿ ਦਿੱਲੀ ਅਤੇ ਮਹਾਂਰਾਸ਼ਟਰ ਦੇ ਸਿਆਸੀ ਆਗੂਆਂ ਖਿਲਾਫ਼ ਆਪਣੀ ਰਾਜਸੀ ਕਿੜ ਕੱਢਣ ਲਈ ਅਰਵਿੰਦਰ ਕੇਜਰੀਵਾਲ ਨੇ ਪੰਜਾਬ ਵਿਚ ਸਰਕਾਰੀ ਤੰਤਰ ਦਾ ਦੁਰਉਪਯੋਗ ਕੀਤਾ ਹੈ। ਉਹਨਾਂ ਆਖਿਆ ਕਿ ਪੰਜਾਬ ਦੇ ਲੋਕ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਜਿਹੀਆਂ ਗਤੀਵਿਧੀਆਂ ’ਤੇ ਪੂਰੀ ਨਜ਼ਰ ਰੱਖ ਰਹੇ ਹਨ ਜੋ ਰਾਜਨੀਤਕ ਰੰਜਿਸ਼ ਦੇ ਤਹਿਤ ਹੱਕ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਕੀਤੀਆਂ ਜਾ ਰਹੀਆਂ ਹਨ। ਡਾ: ਹਰਜੋਤ ਨੇ ਆਖਿਆ ਕਿ ਪੁਲਿਸ ਬੱਲ ਦਾ ਰਾਜਨੀਤਕਰਨ ਸੂਬੇ ਅਤੇ ਦੇਸ਼ ਦੇ ਹਿਤਾਂ ਵਿਚ ਨਹੀਂ ਹੈ । ਉਹਨਾਂ ਆਖਿਆ ਕਿ ਕੇਜਰੀਵਾਲ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਹੋਰਨਾਂ ਪਾਰਟੀਆਂ ਦੀਆਂ ਸਰਕਾਰਾਂ ਵੀ ਹਨ ਅਤੇ ਪੁਲਿਸ ਦਸਤਿਆਂ ਦੇ ਦੁਰਉਪਯੋਗ ਦੀ ਪੰ੍ਰਪਰਾ ਲੋਕਤੰਤਰ ਅਤੇ ਦੇਸ਼ ਦੀਆਂ ਪ੍ਰੰਪਰਾਵਾਂ ਲਈ ਵੱਡਾ ਖਤਰਾ ਸਾਬਿਤ ਹੋਵੇਗੀ।
ਕੈਪਸ਼ਨ: ਸਾਬਕਾ ਵਿਧਾਇਕ ਡਾ: ਹਰਜੋਤ ਕਮਲ
ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਪੁਲਿਸ ਬਲ ਦੀ ਦੁਰਵਰਤੋਂ ਨਾਲ ਦੇਸ਼ ਵਿਚ ਰਾਜਨੀਤਕ ਅਰਾਜਕਤਾ ਫੈਲਣ ਦਾ ਖਤਰਾ ਪੈਦਾ ਹੋਇਆ: ਸਾਬਕਾ ਵਿਧਾਇਕ ਡਾ: ਹਰਜੋਤ ਕਮਲ