“ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ’’ ਮੁਹਿੰਮ ਅਧੀਨ ਬੁੱਧ ਸਿੰਘ ਵਾਲਾ ‘ਚ ਲਗਾਇਆ ਕਿਸਾਨ ਮੇਲਾ

ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਧੰਦੇ ਨੂੰ ਮੁੜ ਸੁਰਜੀਤ ਕਰਨ ਲਈ ਯਤਨਸ਼ੀਲ-ਡਾ. ਅਮਨਦੀਪ ਅਰੋੜਾ

ਮੋਗਾ 26 ਅਪ੍ਰੈਲ:(ਜਸ਼ਨ) : ਅੱਜ ਕਿ੍ਰਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਵਿਖੇ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਆਖਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਆਧੁਨਿਕ ਖੇਤੀ ਵੱਲ ਲਿਜਾ ਕੇ ਖੇਤੀਬਾੜੀ ਧੰਦੇ ਨੂੰ ਮੁੜ ਸੁਰਜੀਤ ਕਰਨ , ਕਿਸਾਨਾਂ ਨੂੰ ਬਿਨ੍ਹਾਂ ਕਿਸੇ ਵਿੱਤੀ ਘਾਟੇ ਤੋਂ ਫ਼ਸਲੀ ਵਿਭਿੰਨਤਾ ਵੱਲ ਲਿਜਾਣ ਲਈ ਹਰ ਸੰਭਵ ਉਪਰਾਲੇ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ। ਉਹਨਾਂ ਆਖਿਆ ਕਿ ਇਹ ਕਿਸਾਨ ਮੇਲਾ ਆਜ਼ਾਦੀ ਦੇ ਅੰਮਿ੍ਰਤ ਮਹੋਤਵਸ ਤਹਿਤ ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ ਮੁਹਿੰਮ ਤਹਿਤ ਖੇਤੀਬੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਅਤੇ ਆਤਮਾ ਸਕੀਮ ਤਹਿਤ ਕੀਤਾ ਗਿਆ ਅਤੇ ਇਸ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਦੇ ਕਿਸਾਨਾਂ ਨੇ ਸ਼ਮੂਲੀਅਤ ਕਰਕੇ ਲਾਹੇਵੰਦ ਕਿਸਾਨੀ ਪ੍ਰਤੀ ਚੇਤਨਤਾ ਹਾਸਲ ਕੀਤੀ। 

ਉਨ੍ਹਾਂ ਕਿਹਾ ਕਿ ਇਸ ਕਿਸਾਨ ਮੇਲੇ ਦਾ ਮੁੱਖ ਮੰਤਵ ਕਿਸਾਨ ਭਲਾਈ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਗਿ੍ਰਤ ਕਰਨਾ, ਕਿਸਾਨ ਅਤੇ ਵਿਗਿਆਨੀਆਂ ਵਿਚਕਾਰ ਵਿਚਾਰ ਵਟਾਂਦਰਾ, ਪਸ਼ੂਆਂ ਦੀ ਸਿਹਤ-ਸੰਭਾਲ ਅਤੇ ਕੁਦਤਰੀ ਸਰੋਤਾਂ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਦੇਣਾ ਸੀ। 
ਇਸ ਕਿਸਾਨ ਮੇਲੇ ਵਿਚ ਖੇਤੀਬਾੜੀ ਅਤੇ ਕਿ੍ਰਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਸਾਂਭ ਸੰਭਾਲ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਜ਼ਹਿਰ ਰਹਿਤ ਖੇਤੀ ਨੂੰ ਅਪਨਾਉਣ , ਦਰਖੱਤ ਲਗਾਉਣ ਅਤੇ ਸੁਆਣੀਆਂ ਨੂੰ ਘਰੇਲੂ ਬਗੀਚੀ ਤਿਆਰ ਕਰਨ ਦਾ ਸੁਨੇਹਾ ਦਿੱਤਾ।
ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਵੀ ਇਸ ਕਿਸਾਨ ਮੇਲੇ ਵਿੱਚ ਸ਼ਿਰਕਤ ਕੀਤੀ ਅਤੇ ਕਿਸਾਨਾਂ ਨੂੰ ਕੁਦਰਤੀ ਖੇਤੀ ਅਤੇ ਪਾਣੀ ਦੀ ਸੰਭਾਲ ਕਰਨ ਦਾ ਸੁਨੇਹਾ ਦਿੰਦੇ ਹੋਏ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੇ ਪੁਰਖਿਆਂ ਦੀ ਖੇਤੀ ਨੂੰ ਸੰਭਾਲੀਏ ਅਤੇ ਵਿਦੇਸ਼ਾਂ ਵਿਚ ਜਾਣ ਵਾਲੇ ਬੱਚਿਆਂ ਨੂੰ ਇੱਥੇ ਹੀ ਆਪਣਾ ਰੋਜ਼ਗਾਰ ਸਥਾਪਿਤ ਕਰਨ ਅਤੇ ਸਿਹਤਮੰਦ ਜਿੰਦਗੀ ਜਿਉਣ ਲਈ ਪ੍ਰੇਰਿਤ ਕਰੀਏ। 
ਇਸ ਕਿਸਾਨ ਮੇਲੇ ਵਿਚ ਡਾ. ਜਸਬੀਰ ਕੌਰ ਏ.ਡੀ.ਓ ਨੇ ਝੋਨੇ ਦੀ ਸਿੱਧੀ ਬਿਜਾਈ ਦੇ ਨੁਕਤੇ, ਡਾ: ਪ੍ਰਭਜੋਤ ਕੌਰ ਨੇ ਐਨੀਮਲ ਸਾਇੰਸ, ਡਾ. ਪ੍ਰੇਰਨਾ ਠਾਕੁਰ ਨੇ ਸਬਜ਼ੀਆਂ ਅਤੇ ਬਾਗਾਂ ਦੀ ਸਾਂਭ ਸੰਭਾਲ, ਡਾ. ਰਮਨਦੀਪ ਕੌਰ ਨੇ ਫਸਲਾਂ ਦੀ ਪ੍ਰੋਸੈਸਿੰਗ, ਡਾ. ਮਨਪ੍ਰੀਤ ਜੈਦਕਾ ਨੇ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ, ਡਾ. ਅਮਨਦੀਪ ਸਿੰਘ ਬਰਾੜ ਨੇ ਕਿ੍ਰਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਅਤੇ ਕਿਸਾਨਾਂ ਨੂੰ ਮੁਹੱਈਆ ਕੀਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਜ਼ਿਕਰ ਕੀਤਾ। 
ਇਸ ਮੌਕੇ ਸੰਤ ਬਾਬਾ ਗੁਰਮੀਤ ਸਿੰਘ ਨੇ ਨਹਿਰੀ ਪਾਣੀ ਦੀ ਸੁੱਚਜੀ ਵਰਤੋਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ। ਇਸ ਕਿਸਾਨ ਮੇਲੇ ਵਿੱਚ ਮੈਨੇਜਰ ਲੀਡ ਬੈਂਕ ਬਜਰੰਗੀ ਸਿੰਘ ਨੇ ਬੈਂਕਾਂ ਦੁਆਰਾ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਕ੍ਰੈਡਿਟ ਕਾਰਡ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਵੱਖ ਵੱਖ ਵਿਭਾਗਾਂ ਅਤੇ ਸੈਲਫ ਹੈਲਪ ਗਰੁੱਪਾਂ ਵੱਲੋ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਗਿਆ। 
ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਪਿ੍ਰਤਪਾਲ ਸਿੰਘ ਨੇ ਕੈਂਪ ਵਿਚ ਆਏ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਸੁਖਰਾਜ ਕੌਰ ਖੇਤੀਬਾੜੀ ਅਫਸਰ, ਡਾ. ਗੁਰਬਾਜ ਸਿੰਘ, ਡਾ. ਨਵਦੀਪ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਅੰਮਿ੍ਰਤਪਾਲ ਸਿੰਘ, ਡਾ. ਜਗਤਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਡਾ. ਪਰਮਿੰਦਰ ਕੌਰ, ਡਾ. ਮਨਪ੍ਰੀਤ ਸਿੰਘ, ਡਾ. ਅਮਰਜੀਤ ਸਿੰਘ ਤੋਂ ਇਲਾਵਾ ਖੇਤੀਬਾੜੀ ਵਿਭਾਗ ਅਤੇ ਕਿ੍ਰਸ਼ੀ ਵਿਗਿਆਨ ਕੇਂਦਰ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ। ਮੰਚ ਦਾ ਸੰਚਾਲਨ ਡਾ. ਜਸਵਿੰਦਰ ਸਿੰਘ ਬਰਾੜ ਨੇ ਨਿਭਾਇਆ।