“ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ’’ ਮੁਹਿੰਮ ਅਧੀਨ ਬੁੱਧ ਸਿੰਘ ਵਾਲਾ ‘ਚ ਲਗਾਇਆ ਕਿਸਾਨ ਮੇਲਾ
ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਧੰਦੇ ਨੂੰ ਮੁੜ ਸੁਰਜੀਤ ਕਰਨ ਲਈ ਯਤਨਸ਼ੀਲ-ਡਾ. ਅਮਨਦੀਪ ਅਰੋੜਾ
ਮੋਗਾ 26 ਅਪ੍ਰੈਲ:(ਜਸ਼ਨ) : ਅੱਜ ਕਿ੍ਰਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਵਿਖੇ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਆਖਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਆਧੁਨਿਕ ਖੇਤੀ ਵੱਲ ਲਿਜਾ ਕੇ ਖੇਤੀਬਾੜੀ ਧੰਦੇ ਨੂੰ ਮੁੜ ਸੁਰਜੀਤ ਕਰਨ , ਕਿਸਾਨਾਂ ਨੂੰ ਬਿਨ੍ਹਾਂ ਕਿਸੇ ਵਿੱਤੀ ਘਾਟੇ ਤੋਂ ਫ਼ਸਲੀ ਵਿਭਿੰਨਤਾ ਵੱਲ ਲਿਜਾਣ ਲਈ ਹਰ ਸੰਭਵ ਉਪਰਾਲੇ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ। ਉਹਨਾਂ ਆਖਿਆ ਕਿ ਇਹ ਕਿਸਾਨ ਮੇਲਾ ਆਜ਼ਾਦੀ ਦੇ ਅੰਮਿ੍ਰਤ ਮਹੋਤਵਸ ਤਹਿਤ ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ ਮੁਹਿੰਮ ਤਹਿਤ ਖੇਤੀਬੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਅਤੇ ਆਤਮਾ ਸਕੀਮ ਤਹਿਤ ਕੀਤਾ ਗਿਆ ਅਤੇ ਇਸ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਦੇ ਕਿਸਾਨਾਂ ਨੇ ਸ਼ਮੂਲੀਅਤ ਕਰਕੇ ਲਾਹੇਵੰਦ ਕਿਸਾਨੀ ਪ੍ਰਤੀ ਚੇਤਨਤਾ ਹਾਸਲ ਕੀਤੀ।