ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ ਦਾ ਸਦਭਾਵਨਾ ਸਿੱਖ ਡੈਲੀਗੇਟਸ (ਪੰਜਾਬ) ਵਿੱਚ ਜਾਣ ਤੇ ਸਕੂਲ ਵੱਲੋਂ ਵਿਸ਼ੇਸ਼ ਸਨਮਾਨ

ਮੋਗਾ, 3 ਮਈ  (ਜਸ਼ਨ) ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ ਜੀ ਦਾ ਸਿੱਖ ਡੈਲੀਗੇਟਸ (ਪੰਜਾਬ) ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵੱਲੋਂ ਉਲੀਕੇ ਪ੍ਰੋਗਰਾਮ 'ਸਦਭਾਵਨਾ' ਵਿੱਚ ਸ਼ਾਮਲ ਹੋਣ ਤੇ ਸਕੂਲ ਦੀ ਮੈਨੇਜਮੇਂਟ, ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸ. ਦਵਿੰਦਰਪਾਲ ਸਿੰਘ ਜੀ ਦੀਆਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਗਈਆਂ ਪ੍ਰਾਪਤੀਆਂ ਅਤੇ ਉਪਲੱਬਧੀਆਂ ਤੇ ਚਾਨਣਾ ਪਾਇਆ ਗਿਆ।ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਅਤੇ ਜਰਨਲ ਸੈਕਟਰੀ ਮੈਡਮ ਪਰਮਜੀਤ ਕੌਰ ਨੇ ਦੱਸਿਆ ਕਿ ਸ. ਦਵਿੰਦਰਪਾਲ ਸਿੰਘ ਜੀ ਦੇ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਕਰਕੇ ਉਨ੍ਹਾਂ ਨੂੰ ਸਦਭਾਵਨਾ ਪ੍ਰੋਗਰਾਮ ਵਿਚ ਸ਼ਾਮਲ ਹੋਣ ਦਾ ਮੌਕਾ ਮਿਲਿਆ ਜਿੱਥੇ ਵੱਖ-ਵੱਖ ਦੇਸ਼ਾਂ ਤੋਂ 138 ਸ਼ਖਸ਼ੀਅਤਾਂ ਅਜਿਹੀਆਂ ਸਨ ਜਿਨ੍ਹਾਂ ਨੇ ਸਮਾਜ ਤੇ ਦੇਸ਼ ਲਈ ਆਪਣਾ ਯੋਗਦਾਨ ਪਾਇਆ ਸੀ। ਅਜਿਹੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਸ. ਦਵਿੰਦਰਪਾਲ ਸਿੰਘ ਦਾ ਨਾਮ ਹੋਣਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ, ਡਾਕਟਰ ਗੁਰਚਰਨ ਸਿੰਘ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ, ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਅਤੇ ਸਟਾਫ ਹਾਜ਼ਰ ਸੀ। ਸ. ਦਵਿੰਦਰਪਾਲ ਸਿੰਘ ਜੀ ਨੇ ਵੀ ਇਸ ਮੌਕੇ ਭਾਵੁਕ ਹੁੰਦਿਆਂ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ  ਮਿਹਨਤ, ਲਗਨ ਅਤੇ ਪ੍ਰਮਾਤਮਾ ਦੀ ਕਿਰਪਾ ਨਾਲ ਹੀ ਮਨੁੱਖ ਸਫਲਤਾ ਦੀਆਂ ਪੌੜੀਆਂ ਤੇ ਚੜ੍ਹਦਾ ਹੈ। ਸੋ ਜਿੰਦਗੀ ਵਿੱਚ ਕਦੇ ਵੀ ਨਿਰਾਸ਼ਤਾ ਦਾ ਪੱਲਾ ਨਾ ਫੜੋ। ਸ. ਦਵਿੰਦਰਪਾਲ ਸਿੰਘ ਨੇ ਇਸ ਸਨਮਾਨ ਨੂੰ ਆਪਣੇ ਪਿਤਾ ਸ: ਗੁਰਦੇਵ ਸਿੰਘ, ਮਾਤਾ ਸ੍ਰੀਮਤੀ ਇੰਦਰਜੀਤ ਕੌਰ ਅਤੇ ਪਤਨੀ ਪਰਮਜੀਤ ਕੌਰ ਨੂੰ ਸਮਰਪਣ ਕੀਤਾ। ਇਹ ਪ੍ਰੋਗਰਾਮ ਨਿਉ ਇੰਡੀਆ ਡਿਵੈਲਪਮੈਂਟ ਦੇ ਚੀਫ ਪੈਟਰਨ ਸ. ਸਤਨਾਮ ਸਿੰਘ ਸੰਧੂ ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਉਲੀਕਿਆ ਗਿਆ ਸੀ। ਜਿਸ ਨੂੰ ਅਪਾਰ ਸਫਲਤਾ ਪੂਰਵਕ ਕਰਵਾਇਆ ਗਿਆ। ਸ. ਦਵਿੰਦਰਪਾਲ ਸਿੰਘ ਨੇ ਸ. ਸਤਨਾਮ ਸਿੰਘ ਸੰਧੂ ਅਤੇ ਡਾਕਟਰ ਜਗਜੀਤ ਸਿੰਘ ਧੂਰੀ ਪ੍ਰਧਾਨ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ ਪੰਜਾਬ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਸਦਕਾ ਉਹਨਾਂ ਨੂੰ ਇਸ ਮਹਾਨ ਪ੍ਰੋਗਰਾਮ ਵਿਚ ਸ਼ਾਮਲ ਹੋਣ ਦਾ ਮੌਕਾ ਮਿਲਿਆ।