ਸਾਬਕਾ ਤਹਿਸੀਲਦਾਰ ਗੁਰਮੀਤ ਸਿੰਘ ਵੱਲੋਂ 5ਵੀਂ ਕਲਾਸ ‘ਚੋਂ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਨਕਦ ਰਾਸ਼ੀ ਦੇ ਕੇ ਕੀਤਾ ਗਿਆ ਸਨਮਾਨਿਤ
ਮੋਗਾ, 11 ਮਈ (ਜਸ਼ਨ): ਮੋਗਾ ਵਿਖੇ ਲੰਬਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਸਾਬਕਾ ਤਹਿਸੀਲਦਾਰ ਗੁਰਮੀਤ ਸਿੰਘ ਫਤਿਹਗੜ੍ਹ ਕੋਰੋਟਾਣਾ ਵੱਲੋਂ ਸਰਕਾਰੀ ਮਿਡਲ ਸਕੂਲ ਫਤਿਹਗੜ੍ਹ ਕੋਰੋਟਾਣਾ ਸਕੂਲ ਵਿਚ ਉਚੇਚੇ ਤੌਰ ’ਤੇ ਪਹੰੁਚ ਕੇ 5ਵੀਂ ਕਲਾਸ ‘ਚੋਂ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤਹਿਸੀਲਦਾਰ ਗੁਰਮੀਤ ਸਿੰਘ 5ਵੀਂ ਦੀ ਪ੍ਰੀਖਿਆ ਵਿਚ ਪਹਿਲੇ , ਦੂਜੇ ਅਤੇ ਤੀਜੇ ਦਰਜੇ ’ਤੇ ਆਉਣ ਵਾਲੇ ਵਿਦਿਆਰਥੀਆਂ ਜਸਵਿੰਦਰ ਕੌਰ, ਲਖਵੀਰ ਸਿੰਘ, ਸੁਨੀਲ ਕੁਮਾਰ, ਸੋਨੀਆ, ਅਤੇ ਸੁਖਮਨਜੋਤ ਕੌਰ ਨੂੰ ਨਕਦ ਇਨਾਮ ਅਤੇ ਮੌਮੈਂਟੋ ਦੇ ਕੇ ਸਨਮਾਨਿਤ ਕੀਤਾ। ਬੱਚਿਆਂ ਨੂੰ ਸਨਮਾਨਿਤ ਕਰਨ ਦੀਆਂ ਰਸਮਾਂ ਤਹਿਸੀਲਦਾਰ ਗੁਰਮੀਤ ਸਿੰਘ ਤੋਂ ਇਲਾਵਾ ਜਗਤਾਰ ਸਿੰਘ ਸਰਾਂ, ਸਰਬਜੀਤ ਸਿੰਘ ਭੋਲਾ, ਸੁਰਜੀਤ ਸਿੰਘ ਢਿੱਲੋਂ , ਜੋਰਾ ਸਿੰਘ ਗਿੱਲ, ਬਲਜਿੰਦਰ ਸਿੰਘ ਸ਼ੀਂਹ, ਜੀਤ ਸਿੰਘ ਨੰਬਰਦਾਰ, ਬਿੰਦਾ ਸਿੰਘ, ਸੁਰਜੀਤ ਸਿੰਘ ਧਾਲੀਵਾਲ ਅਤੇ ਸਕੂਲ ਸਟਾਫ਼ ਨੇ ਨਿਭਾਈਆਂ। ਇਸ ਮੌਕੇ ਤਹਿਸੀਲਦਾਰ ਗੁਰਮੀਤ ਸਿੰਘ ਦੇ ਪਰਿਵਾਰ ਨੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਬੱਚਿਆਂ ਨੂੰ ਕਾਪੀਆਂ, ਪੈਨ ਅਤੇ ਪੈਨਸਿਲਾਂ ਵੰਡੀਆਂ । ਇਸ ਮੌਕੇ ਸਕੂਲ ਸਟਾਫ਼ ਵੱਲੋਂ ਤਹਿਸੀਲਦਾਰ ਗੁਰਮੀਤ ਸਿੰਘ ਅਤੇ ਆਏ ਹੋਏ ਪਿੰਡ ਦੇ ਪਤਵੰਤਿਆਂ ਨੂੰ ਸਕੂਲ ਦੀਆਂ ਹੋਰ ਲੋੜਾਂ ਅਤੇ ਮੁਸ਼ਕਿਲਾਂ ਬਾਰੇ ਵਿਸਥਾਰ ਵਿਚ ਦੱਸਿਆ ਗਿਆ। ਇਸ ਮੌੇਕੇ ਤਹਿਸੀਲਦਾਰ ਗੁਰਮੀਤ ਸਿੰਘ ਨੇ ਸਕੂਲ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਦਾ ਵਿਸ਼ਵਾਸ਼ ਦਿਵਾਇਆ ਅਤੇ ਸਕੂਲ ਸਮੱਸਿਆਵਾਂ ਦੇ ਹੱਲ ਲਈ ਇਕ ਕਮੇਟੀ ਦਾ ਗਠਨ ਕੀਤਾ । ਉਹਨਾਂ ਨੈਸਲੇ ਇੰਡੀਆ ਮੋਗਾ ਰਾਹੀਂ ਸਕੂਲ ਵਿਚ ਬੱਚਿਆਂ ਦੀ ਸਹੂਲਤ ਲਈ ਪਾਣੀ ਦੀ ਟੈਂਕੀ ਲਗਵਾਉਣ ਦਾ ਵਿਸ਼ਵਾਸ਼ ਵੀ ਦਿਵਾਇਆ। ਇਸ ਮੌਕੇ ਸਮੂਹ ਪਤਵੰਤਿਆਂ ਨੇ ਗੁਰਮੀਤ ਸਿੰਘ ਨੂੰ ਸਕੂਲ ਭਲਾਈ ਕਮੇਟੀ ਦਾ ਚੇਅਰਮੈਨ ਚੁਣਿਆ।
ਇਸ ਮੌਕੇ ਤਹਿਸੀਲਦਾਰ ਗੁਰਮੀਤ ਸਿੰਘ ਨੇ ਇੰਚਾਰਜ ਅਧਿਆਪਕਾ ਜੋਤੀ ਸੱਚਦੇਵਾ ਅਤੇ ਕੁਲਦੀਪ ਕੌਰ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ । ਇਸ ਮੌਕੇ ਇੰਚਾਰਜ ਅਧਿਆਪਕਾ ਜੋਤੀ ਸੱਚਦੇਵਾ ਅਤੇ ਸਕੂਲ ਸਟਾਫ਼ ਨੇ ਤਹਿਸੀਲਦਾਰ ਗੁਰਮੀਤ ਸਿੰਘ ਵੱਲੋਂ ਸਕੂਲੀ ਬੱਚਿਆਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਦੀ ਸ਼ਲਾਘਾ ਕੀਤੀ । ਉਹਨਾਂ ਤਹਿਸੀਲਦਾਰ ਗੁਰਮੀਤ ਸਿੰਘ , ਉਹਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਪਤਵੰਤਿਆਂ ਨੂੰ ਸਨਮਾਨਿਤ ਵੀ ਕੀਤਾ।