ਹੇਮਕੁੰਟ ਸਕੂਲ ਦੇ ਐੱਂਨ ਐੱਸ.ਐੱਸ ਵਲੰਟੀਅਰਜ਼ ਕੈਂਪ ਲਈ ਰਵਾਨਾ
ਮੋਗਾ, 20 ਮਈ (ਜਸ਼ਨ): ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ (ਮੋਗਾ) ਦੇ ਐੱਨ.ਐੱਸ.ਐੱਸ. ਵਲੰਟੀਅਰਜ਼ ਆਪਣੀ ਕਾਰਗੁਜ਼ਾਰੀ ਦਿਖਾਉਣ ਲਈ ਸੱਤ ਰੋਜ਼ਾ ਨੈਸ਼ਨਲ ਇੰਟਰਗ੍ਰੇਸ਼ਨ ਕੈਂਪ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ, ਜ਼ਿਲ੍ਹਾ ਪਟਿਆਲਾ ਲਈ ਸਕੂਲ ਵੱਲੋਂ ਰਵਾਨਾ ਹੋਏ । ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਅਨੁਸ਼ਾਸਨ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਸਾਨੂੰ ਸਮੇਂ ਦੇ ਅਨੁਸਾਰ ਗਤੀਵਿਧੀਆਂ ਵਿੱਚ ਭਾਗ ਲੈਦੇ ਰਹਿਣਾ ਚਾਹੀਦਾ ਹੈ । ਇਸ ਤਰ੍ਹਾਂ ਦੇ ਪਲੇਟਫਾਰਮ ਤੋਂ ਹੀ ਅਸੀਂ ਕੁਝ ਸਿੱਖ ਸਕਦੇ ਹਾਂ । ਇਸ ਸਮੇਂ ਪਿ੍ਰੰਸੀਪਲ ਮੈਡਮ ਰਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਰਵਾਨਾ ਕੀਤਾ। ਇਸ ਮੌਕੇ ਐੱਨ.ਐੱਸ.ਐੱਸ. ਅਫ਼ਸਰ ਅਮੀਰ ਸਿੰਘ ਅਤੇ ਸੁਰਿੰਦਰ ਕੌਰ ਹਾਜ਼ਰ ਸਨ ।