ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ ਦਾ ਰਜਿਸਟਰਡ ਹੋਣਾ ਲਾਜ਼ਮੀ, ਰਜਿਸਟਰਡ ਨਾ ਹੋਣ ਵਾਲੀ ਸੰਸਥਾ ਵਿਰੁੱਧ ਜੁਵੇਨਾਈਲ ਜਸਟਿਸ ਐਕਟ ਤਹਿਤ ਕੀਤੀ ਜਾਵੇਗੀ ਕਾਰਵਾਈ-ਡਿਪਟੀ ਕਮਿਸ਼ਨਰ

ਮੋਗਾ,20 ਮਈ(ਜਸ਼ਨ): ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਕੰਮ ਕਰ ਰਹੀਆਂ ਸਾਰੀਆਂ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸੰਸਥਾ ਅਜਿਹਾ ਨਹੀਂ ਕਰਦੀ ਹੈ ਤਾਂ ਸੰਸਥਾ ਵਿਰੁੱਧ ਜੁਵੇਨਾਈਲ ਜਸਿਟਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਦੀ ਧਾਰਾ 42 ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਜ਼ਿਲ੍ਹਾ ਵਿੱਚ ਕੋਈ ਵੀ ਸੰਸਥਾ ਲੋੜਵੰਦ ਬੱਚਿਆਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਕੰਮ ਕਰ ਰਹੀ ਹੋਵੇ ਜਾਂ ਕੰਮ ਕਰਨ ਦੀ ਇਛੁੱਕ ਹੋਵੇ ਪਰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਤਹਿਤ ਰਜਿਸਟਰਡ ਨਾ ਹੋਈ ਹੋਵੇ, ਅਜਿਹੀ ਸੰਸਥਾ ਨੂੰ ਰਜਿਸਟਰ ਕਰਵਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਮੋਗਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਮੋਗਾ ਦਫ਼ਤਰ ਵਿਖੇ ਜਾਂ ਫਿਰ 01636-234447 ਅਤੇ 95018-22488 ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।