ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਨੇ ਪੰਜਵੇਂ ਪੰਜਾਬ ਤਾਈਕਵਾਡੋਂ ਕਪ 2022 ਵਿਚ ਗੋਲਡ ਮੈਡਲ ਜਿੱਤ ਕੇ ਰਚਿਆ ਇਤਿਹਾਸ
ਮੋਗਾ, 26 ਮਈ (ਜਸ਼ਨ):- ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਪੰਜਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਰਚਲ ਹੰਸ ਨੇ ਪੰਜਵੇਂ ਪੰਜਾਬ ਤਾਈਕਵਾਡੋਂ ਕਪ 2022 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਤੇ ਕਬਜਾ ਕੀਤਾ। ਇਹ ਮੁਕਾਬਲਾ ਪਟਿਆਲਾ ਤਾਈਕਵਾਡੋਂ ਇੰਸਟੀਚਿਊਟ ਵੱਲੋਂ ਆਯੋਜਿਤ ਕੀਤਾ ਗਿਆ ਸੀ। ਰਚਲ ਹੰਸ ਨੇ ਸਬ ਜੂਨੀਅਰ ਵਰਗ ਵਿਚ ਹਿੱਸਾ ਲੈ ਕੇ ਛੋਟੀ ਉਮਰੇ ਵੱਡੀ ਪ੍ਰਾਪਤੀ ਹਾਸਲ ਕੀਤੀ। ਇਹ ਚੈਂਪੀਅਨਸ਼ਿਪ ਮਿਲੇਨੀਅਮ ਸਕੂਲ ਪਟਿਆਲਾ ਵਿਖੇ ਕਰਵਾਈ ਗਈ ਸੀ। ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਨੇ ਰਚਲ ਹੰਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਚੇਅਰਮੈਨ ਸ. ਦਵਿੰਦਰਪਾਲ ਸਿੰਘ ਜੀ ਨੇ ਦੱਸਿਆ ਕਿ ਰਚਲ ਹੰਸ ਨੇ ਛੋਟੀ ਉਮਰੇ ਹੀ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਸਕੂਲ ਲਈ ਵੀ ਇਹ ਬਹੁਤ ਮਾਣ ਵਾਲੀ ਗੱਲ ਹੈ। ਅੱਜ ਸਾਡੀਆਂ ਲੜਕੀਆਂ ਹਰ ਖੇਤਰ ਵਿਚ ਮੁੰਡਿਆਂ ਨਾਲੋਂ ਅੱਗੇ ਲੰਘ ਕੇ ਆਪਣੀ ਪ੍ਰਤਿਭਾ ਦਾ ਪ੍ਰਮਾਣ ਦੇ ਰਹੀਆਂ ਹਨ ਅਤੇ ਇਸ ਪ੍ਰਾਪਤੀ ਨਾਲ ਰਚਲ ਹੰਸ ਨੇ ਨਾ ਕੇਵਲ ਮਾਪਿਆਂ ਦਾ ਬਲਕਿ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਨਾਮ ਪੂਰੇ ਪੰਜਾਬ ਵਿੱਚ ਰੌਸ਼ਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਇਹ ਬੱਚੀ ਅੰਤਰਰਾਸ਼ਟਰੀ ਪੱਧਰ ਤੇ ਹੋਈਆਂ ਚੈਂਪੀਅਨਸ਼ਿਪ ਵਿੱਚ ਵੀ ਗੋਲਡ ਮੈਡਲ ਹਾਸਲ ਕਰ ਚੁੱਕੀ ਹੈ