ਭਾਰਤੀ ਜਨਤਾ ਪਾਰਟੀ ਵਲੋਂ ਕਰਵਾਈ ਜਾ ਰਹੀ ਜ਼ਿਲ੍ਹਾ ਪੱਧਰੀ ਰੈਲੀ 12 ਜੂਨ ਨੂੰ - ਡਾ: ਹਰਜੋਤ ਕਮਲ

*ਦੇਸ਼ ਨੂੰ ਮਜਬੂਤ ਰਾਸ਼ਟਰ ਬਣਾਉਣ ਅਤੇ ਇਕ ਭਾਰਤ ਸ਼੍ਰੇਸ਼ਠ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਲਈ ਪਾਰਟੀ ਵਰਕਰ ਅਤੇ ਆਮ ਲੋਕ ਰੈਲੀ ਵਿਚ ਜ਼ਰੂਰ ਪਹੁੰਚਣ: ਡਾ: ਹਰਜੋਤ ਕਮਲ
ਮੋਗਾ, 11 ਜੂਨ (ਜਸ਼ਨ): ਭਾਰਤੀ ਜਨਤਾ ਪਾਰਟੀ ਦੀ ਮੋਗਾ ਇਕਾਈ ਵੱਲੋਂ 12 ਜੂਨ ਦਿਨ ਐਤਵਾਰ ਨੂੰ ਮੋਗਾ ਦੇ ਮਾਘੀ ਰਿਜ਼ੋਰਟ ਵਿਖੇ ਜ਼ਿਲ੍ਹਾ ਪੱਧਰੀ ਰੈਲੀ ਕਰਵਾਈ ਜਾ ਰਹੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਦੇਸ਼ ਦੇ ਚਹੁਮੁਖੀ ਵਿਕਾਸ ਲਈ ਪ੍ਰਧਾਨ ਮੰਤਰੀ ਮੋਦੀ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਆਮ ਲੋਕਾਂ ਲਈ ਕਲਿਆਣਕਾਰੀ ਸਾਬਤ ਹੋ ਰਹੀਆਂ ਹਨ  ਅਤੇ ਲੋਕਾਂ ਦੀ ਬਿਹਤਰੀ ਲਈ ਸ਼ੁਰੂ ਕੀਤੀਆਂ ਇਹਨਾਂ ਲੋਕ ਪੱਖੀ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਉਤਾਰਿਆ ਗਿਆ ਹੈ, ਜਿਸ ਦਾ ਲਾਹਾ ਦੇਸ਼ ਸਮੇਤ ਪੰਜਾਬ ਦੇ ਸਾਰੇ ਲੋਕ ਲੈ ਰਹੇ ਹਨ। ਡਾ: ਹਰਜੋਤ ਕਮਲ ਨੇ ਆਖਿਆ ਕਿ ਰੈਲੀ ਦੌਰਾਨ ਵੱਖ ਵੱਖ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ‘ਕਿਸਾਨ ਸਨਮਾਨ ਨਿਧੀ ਯੋਜਨਾ’ ਤਹਿਤ ਕਿਸਾਨਾਂ ਦੇ ਖਾਤਿਆਂ ‘ਚ ‘ਸਿੱਧੀ ਅਦਾਇਗੀ’ ਰਾਹੀਂ 2000 ਹਜ਼ਾਰ ਰੁਪਏ ਵਾਲੀ 11ਵੀਂ ਕਿਸ਼ਤ ਰਿਲੀਜ਼ ਕਰਨ ਅਤੇ ਕੇਂਦਰੀ ਮੰਤਰੀ ਮੰਡਲ ਵੱਲੋਂ 2022-23 ਦੇ ਸਾਉਣੀ ਸੀਜ਼ਨ ਲਈ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 100 ਰੁਪਏ ਪ੍ਰਤੀ ਕੁਇੰਟਲ ਦੇ ਕੀਤੇ ਵਾਧੇ ਤੋਂ ਇਲਾਵਾ 14 ਸਾਉਣੀ ਦੀਆਂ ਫਸਲਾਂ ਲਈ ਦਰਾਂ ਵਿਚ 4% ਤੋਂ 8% ਤੱਕ ਦੇ ਕੀਤੇ ਵਾਧੇ ਸਬੰਧੀ ਕਿਸਾਨਾਂ ਨੂੰ ਜਾਣੂੰ ਕਰਵਾਇਆ ਜਾਵੇਗਾ। ਉਹਨਾਂ ਆਖਿਆ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਘਰ ਦੀ ਦਹਿਲੀਜ਼ ਤੱਕ ਲੈ ਜਾਣ ਅਤੇ ਇਹਨਾਂ ਕਲਿਆਣਕਾਰੀ ਨੀਤੀਆਂ ਦਾ ਫਾਇਦਾ ਹਰ ਵਰਗ ਤੱਕ ਪਹੁੰਚਾਉਣ ਲਈ ਭਾਰਤੀ ਜਨਤਾ ਪਾਰਟੀ ਵਲੋਂ ਮੋਗਾ ਫਿਰੋਜਪੁਰ ਰੋਡ ’ਤੇ ਸਥਿਤ ਮਾਘੀ ਰਿਜ਼ੋਰਟ, ਵਿਖੇ ਜ਼ਿਲ੍ਹਾ ਪੱਧਰੀ ਰੈਲੀ ਕਰਵਾਈ ਜਾ ਰਹੀ ਹੈ ਜਿੱਥੇ ਭਾਰਤੀ ਜਨਤਾ ਪਾਰਟੀ ਦੇ ਆਗੂ ਆਮ ਲੋਕਾਂ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਦੀਆਂ ਸੁਹਿਰਦ ਨੀਤੀਆਂ ਤੋਂ ਜਾਣੂ ਕਰਵਾਉਣਗੇ। ਉਹਨਾਂ ਦੇਸ਼ ਨੂੰ ਮਜਬੂਤ ਰਾਸ਼ਟਰ ਬਣਾਉਣ ਅਤੇ ਇਕ ਭਾਰਤ ਸ਼੍ਰੇਸ਼ਠ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਲਈ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੂੰ ਇਸ ਰੈਲੀ ਵਿਚ ਪਹੁੰਚਣ ਦੀ ਅਪੀਲ ਵੀ ਕੀਤੀ।