ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੂੰ 9 ਵਿੱਚ ਅਨਾਜ ਵੰਡਣ ਦੀ ਕੀਤੀ ਸ਼ੁਰੂਆਤ
ਮੋਗਾ, 16 ਜੁਲਾਈ ਜੁਲਾਈ (ਜਸ਼ਨ) ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਸਤਾ ਅਨਾਜ ਸਕੀਮ ਤਹਿਤ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਸ਼ਹਿਰ ਦੇ ਵਾਰਡ ਨੰਬਰ 9 'ਚ ਲਾਭਪਾਤਰੀਆਂ ਨੂੰ ਕਣਕ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਕੌਂਸਲਰ ਸਰਬਜੀਤ ਕੌਰ ਰੋਡੇ ਵੱਲੋਂ ਕਰਵਾਏ ਗਏ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਨੇ ਕਿਹਾ ਕਿ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਲਾਭਪਾਤਰੀਆਂ ਨੂੰ ਗੁਦਾਮਾਂ ਵਿਚ ਪਈ ਪੁਰਾਣੀ ਕਣਕ ਨਾ ਦਿੱਤੀ ਜਾਵੇ।ਬਲਕਿ ਸਾਫ ਕਣਕ ਹੀ ਲਾਭਪਾਤਰੀਆਂ ਨੂੰ ਮਿਲੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪ੍ਰਤੀ ਵਿਅਕਤੀ 30 ਕਿੱਲੋ ਕਣਕ ਦਿੱਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕਣਕ ਘੱਟ ਮਿਲਦੀ ਹੈ ਤਾਂ ਉਹ ਉਸ ਦੀ ਸ਼ਿਕਾਇਤ ਤੁਰੰਤ ਕਰਨ। ਇਸ ਮੌਕੇ ਉਹਨਾਂ ਨੇ ਕਿਹਾ ਕਿ ਮੋਗੇ ਦੇ ਵਿਕਾਸ ਲਈ ਨਵੀਆਂ ਯੋਜਨਾਵਾਂ 'ਤੇ ਕੰਮ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦਾ ਲਾਭ ਜਲਦ ਹੀ ਮੋਗਾ ਵਾਸੀਆਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਤਾਲਮੇਲ ਬਣਾ ਕੇ ਮੋਗਾ 'ਚ ਸਿੱਖਿਆ, ਸਿਹਤ ਸਹੂਲਤਾਂ ਅਤੇ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਯੋਜਨਾਬੱਧ ਤਰੀਕਿਆਂ ਨਾਲ ਕੰਮ ਹੋ ਰਿਹਾ ਹੈ। ਇਸ ਤੋਂ ਇਲਾਵਾ ਕਾਨੂੰਨ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਲੋਕਾਂ ਨੂੰ ਸ਼ਾਂਤਮਈ ਤੇ ਸੁਖਾਵਾਂ ਮਾਹੌਲ ਮੁੱਹਈਆ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕਾ ਦਾ ਧੰਨਵਾਦ ਕੀਤਾ। ਇਸ ਮੌਕੇ ਬਲਜੀਤ ਸਿੰਘ ਚਾਨੀ, ਕਿਰਨ ਹੁੰਦਲ, ਬਿਕਰਮਜੀਤ ਸਿੰਘ ਘਾਤੀ, ਹਰਜਿੰਦਰ ਰੋਡੇ, ਜਗਸੀਰ ਹੁੰਦਲ, ਅਮਨ ਰਖਰਾ, ਨਵਦੀਪ ਵਾਲੀਆ, ਗੁਰਪ੍ਰੀਤ ਸਿੰਘ ਸਚਦੇਵਾ, ਹੈਪੀ ਕਨਪੁਰੀਆ,ਪ੍ਰਵੀਨ ਮੱਕੜ, ਜਗਦੀਸ਼ ਸ਼ਰਮਾ ਅਤੇ ਸਮੂਹ ਵਾਰਡ ਵਾਸੀ ਮੌਜੂਦ ਸਨ।