ਵਿਧਾਇਕਾ ਡਾ. ਅਮਨਦੀਪ ਕੌਰ ਨੇ ਵਾਰਡ ਨੂੰ 10 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ 650 ਫੁੱਟ ਡੂੰਘੇ ਬੋਰਵੈੱਲ ਦਾ ਕੀਤਾ ਉਦਘਾਟਨ
ਮੋਗਾ, 19 ਅਗਸਤ (ਜਸ਼ਨ):- ਮੋਗਾ ਸ਼ਹਿਰ ਦੇ ਵਾਰਡ ਨੂੰ 10 ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਨਵਾਂ ਬੋਰਵੈੱਲ ਕਰਵਾਇਆ ਗਿਆ ਤਾਂ ਜੋ ਇਨ੍ਹਾਂ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਹੋ ਸਕੇ। ਇਹ ਜਾਣਕਾਰੀ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦਿੱਤੀ । ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਮੋਗਾ ਸ਼ਹਿਰ ਦੇ ਵਾਰਡ ਨੂੰ 10 ਅਤੇ ਨਾਲ ਲਗਦੇ ਇਲਾਕਿਆਂ ਵਿੱਚ ਕੁਝ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਆ ਰਹੀ ਸਮੱਸਿਆ ਬਾਰੇ ਮਜੂਦਾ ਕੌਂਸਲਰ ਵਿਕਰਮਜੀਤ ਸਿੰਘ ਘਾਤੀ ਅਤੇ ਕੌਂਸਲਰ ਬਲਜੀਤ ਸਿੰਘ ਚਾਨੀ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਸੀ ਕਿ ਪੀਣ ਵਾਲੇ ਪਾਣੀ ਵਿੱਚ ਰੇਤਾ ਮਿਕਸ ਹੋ ਕੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਸ ਸਮੱਸਿਆ ਦੇ ਹੱਲ ਲਈ ਉਨ੍ਹਾਂ ਨੇ ਤੁਰੰਤ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ।ਉਨ੍ਹਾਂ ਦੱਸਿਆ ਕਿ ਇਨ੍ਹਾਂ ਇਲਾਕਿਆਂ ਵਿੱਚ ਪਹਿਲਾਂ ਪਾਣੀ ਦੀ ਸਪਲਾਈ ਲਈ ਬੋਰ ਅਤੇ ਵਾਟਰ ਵਰਕਸ ਰਾਹੀਂ ਪਾਣੀ ਸਪਲਾਈ ਕੀਤਾ ਜਾਂਦਾ ਹੈ,ਪਰ ਬੋਰ 20 ਸਾਲ ਤੋਂ ਪੁਰਾਣੇ ਹੋਣ ਕਾਰਨ ਪਾਣੀ ਦੀ ਪੂਰੀ ਸਪਲਾਈ ਨਹੀਂ ਦੇ ਰਹੇ ਅਤੇ ਪਾਣੀ ਵਿੱਚ ਰੇਤਾ ਮਿਕਸ ਹੋ ਕੇ ਆ ਰਿਹਾ ਸੀ।ਜਿਸ ਕਾਰਨ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਵਾਂ ਬੋਰ ਕਰਵਾਇਆ ਜਾਵੇ ਤਾਂ ਜੋ ਇਹਨਾਂ ਇਲਾਕਿਆਂ ਵਿੱਚ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਨਿਰੰਤਰ ਕੀਤੀ ਜਾਵੇ। ਅੱਜ 650 ਫੁੱਟ ਡੂੰਗੇ ਬੋਰਵੈਲ ਦਾ ਕੰਮ ਸ਼ੁਰੂ ਕਰਵਾਇਆ ਜਿਸ ਦੀ ਲਾਗਤ ਲਗਭਗ 23.70 ਲੱਖ ਹੈ। ਕੌਂਸਲਰਾਂ ਨੇ ਐਮ. ਐਲ. ਏ. ਮੋਗਾ ਅਤੇ ਕਾਰਪੋਰੇਸ਼ਨ ਮੇਅਰ ਦਾ ਧੰਨਵਾਦ ਕੀਤਾ। ਡਾ. ਅਰੋੜਾ ਨੇ ਦੱਸਿਆ ਕਿ ਮੋਗਾ ਸ਼ਹਿਰ ਵਿੱਚ ਸੀਵਰੇਜ ,ਪੀਣ ਵਾਲੇ ਪਾਣੀ ਦਾ ਕੰਮ ਦੁਬਾਰਾ ਸ਼ੁਰੂ ਕਰਵਾ ਦਿੱਤਾ ਗਿਆ ਹੈ।ਉਹਨਾਂ ਕਿਹਾ ਕਿ ਰਹਿੰਦੇ ਕਾਰਜ ਵੀ ਜਲਦ ਪੂਰੇ ਕੀਤੇ ਜਾਣਗੇ। ਉਹਨਾਂ ਨੇ ਵਾਰਡ ਕੌਂਸਲਰ ਵਿਕਰਮਜੀਤ ਸਿੰਘ ਘਾਤੀ ਅਤੇ ਸਮੂਹ ਮੋਗਾ ਕੌਂਸਲਰ ਦੀ ਹੌਂਸਲਾ ਅਫਜਾਈ ਕੀਤੀ। ਉਹਨਾਂ ਦਸਿਆ ਕਿ ਇਹ ਨਵਾਂ ਬੋਰ 650 ਮੀਟਰ ਡੂੰਗਾ ਕੀਤਾ ਗਿਆ ਹੈ ਤਾਂ ਜੋ ਵਾਰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੋਗਾ ਸ਼ਹਿਰ ਸਮੇਤ ਸਮੁੱਚੇ ਮੋਗਾ ਵਿਧਾਨ ਸਭਾ ਹਲਕੇ ਲਈ ਜੰਗੀ ਪੱਧਰ ਤੇ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ । ਇਸ ਸਮੇਂ ਉਹਨਾਂ ਨਾਲ ਬਲਜੀਤ ਸਿੰਘ ਚਾਨੀ (MC), ਕਿਰਨ ਹੁੰਦਲ (MC), ਅਮਨ ਰਖਰਾ, ਨਵਦੀਪ ਵਾਲੀਆ, ਜਗਸੀਰ ਹੁੰਦਲ, ਗਗਨ ਸੰਘਾ, ਮਿਲਾਪ ਸਿੰਘ ਅਤੇ ਹੋਰ ਕੌਂਸਲਰ ਅਤੇ ਵਾਰਡ ਵਾਸੀ ਮਜ਼ੂਦ ਸਨ।