ਹੇਮਕੁੰਟ ਸਕੂਲ ਵਿਖੇ ਸ਼ਹੀਦ-ਏ –ਆਜ਼ਮ ਭਗਤ ਸਿੰਘ ਦਾ ਮਨਾਇਆਂ ਜਨਮ ਦਿਨ
ਮੋਗਾ, 28 ਸਤੰਬਰ (ਜਸ਼ਨ):ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਕੋਟ-ਈਸੇ-ਖਾਂ (ਮੋਗਾ) ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਵਸ ਬੜੀ ਹੀ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ ।ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੇੈਡਮ ਰਣਜੀਤ ਕੌਰ ਸੰਧੂ ਨੇ ਦੱਸਿਆਂ ਕਿ ਸ: ਭਗਤ ਸਿੰਘ ਇੱਕ ਯੋਧਾ ਸੀ ਜਿਸਨੇ ਭਾਰਤ ਦੇਸ਼ ਆਜ਼ਾਦ ਕਰਵਾਉਣ ਵਿੱਚ ਪਿੱਛੇ ਨਹੀਂ ਹਟਿਆ ਸਗੋਂ ਅੰਗਰੇਜ਼ਾ ਨਾਲ ਟੱਕਰ ਲਈ ਅਤੇ ਕਾਮਯਾਬੀ ਪ੍ਰਾਪਤ ਕੀਤੀ। ਇਸ ਮੌਕੇ ਸਵੇਰ ਦੀ ਸਭਾ ਵਿੱਚ ਸ: ਭਗਤ ਸਿੰਘ ਬਾਰੇ ਭਾਸ਼ਣ ਮੁਕਾਬਲਾ, ਕਵਿਤਾ ਮੁਕਾਬਲਾ ਆਦਿ ਕਰਵਾਏ ਗਏ ।ਇਸ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਉਹਨਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਦੇਸ਼ ਭਗਤਾਂ ਨੇ ਬਹੁਤ ਸਾਰੀਆਂ ਮੁਸੀਬਤਾ ਝੱਲ ਕੇ ਦੇਸ਼ ਨੂੰ ਆਜ਼ਾਦ ਕਰਵਾਇਆਂ ਅਤੇ ਇਹ ਵੀ ਕਿਹਾ ਕਿ ਉਹਨਾਂ ਦੀਆਂ ਸਿੱਖਿਆਵਾਂ ਤੇ ਚੱਲਣਾ ਅੱਜ ਮਨੁੱਖ ਦੀ ਪਹਿਲੀ ਲੋੜ ਹੈ । ਉਹਨਾਂ ਦੀਆਂ ਸਿੱਖਿਆਵਾਂ ਨੂੰ ਆਪਣੀ ਜਿੰਦਗੀ ਵਿੱਚ ਅਪਣਾਉਣਾ ਅਤੇ ਦੂਜਿਆਂ ਨੂੰ ਵੀ ਪ੍ਰੇਰਿਤ ਕਰਨ ਬਾਰੇ ਕਿਹਾ ।ਦੇਸ਼ ਭਗਤਾਂ ਦੀਆਂ ਜੀਵਨੀਆਂ ਅਤੇ ਉਹਨਾਂ ਦੇ ਕੀਤੇ ਹੋਏ ਕਾਰਜਾ ਬਾਰੇ ਵੀ ਪੜ੍ਹਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਸ: ਭਗਤ ਸਿੰਘ ਦੇ ਜੀਵਨ ਬਾਰੇ ਝਾਤ ਪਾਈ ਅਤੇ ਭਗਤ ਸਿੰਘ ਦੀ ਤਰ੍ਹਾਂ ਹੀ ਨਿਡਰ ਬਣ ਕੇ ਰਹਿਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ । ਸਾਨੂੰ ਹਰ ਕੰਮ ਹਿੰਮਤ ਅਤੇ ਹੋਸਲੇ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਂਨ ਮਿਊਜ਼ਿਕ ਸ: ਗੁਰਪ੍ਰੀਤ ਸਿੰਘ ਅਦਿ ਹਾਜ਼ਰ ਸਨ ।