ਚੰਦ ਪੁਰਾਣਾ ਵਿਖੇ ਸ਼ਹੀਦ ਭਗਤ ਸਿੰਘ ਦੇ ਮਨਾਏ ਜਨਮ ਦਿਹਾੜੇ ਮੌਕੇ ਪ੍ਰਿੰ.ਅਵਤਾਰ ਸਿੰਘ ਕਰੀਰ ਨੇ ਸ਼ਹੀਦ ਦੇ ਜੀਵਨ ਅਤੇ ਉਚ ਅਦਰਸ਼ਾਂ ਤੋਂ ਸਿੱਖਿਆ ਲੈਣ ਅਤੇ ਉਨ੍ਹਾਂ ਤੇ ਚੱਲਣ ਦੀ ਦਿੱਤੀ ਪ੍ਰੇਰਨਾ

ਮੋਗਾ, 28 ਸਤੰਬਰ (ਜਸ਼ਨ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦ ਪੁਰਾਣਾ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਹਾੜਾ ਮਨਾਇਆ ਗਿਆ, ਜਿਸ ਵਿਚ  ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ/ਮੁਕਾਬਲਿਆਂ ਵਿੱਚ ਭਾਗ ਲਿਆ ਗਿਆ, ਜਿਵੇਂ ਕਿ ਭਾਸ਼ਣ ਮੁਕਾਬਲਾ, ਪੇਟਿੰਗ ਮੁਕਾਬਲਾ, ਸੁੰਦਰ ਲਿਖਾਈ ਮੁਕਾਬਲਾ, ਲੇਖ ਮੁਕਾਬਲਾ, ਕਵਿਤਾ/ਗੀਤ ਮੁਕਾਬਲਾ ਆਦਿ।  ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ।  ਇਸ ਸਮੇਂ ਰਾਜਿੰਦਰ ਸਿੰਘ ਪੰਜਾਬੀ ਮਾਸਟਰ ਦੁਆਰਾ ਸਟੇਜ ਸੰਚਾਲਨ ਦਾ ਕੰਮ ਸੰਭਾਲਿਆ ਅਤੇ ਉਹਨਾਂ ਨੇ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਅਤੇ ਆਜਾਦੀ ਸੰਘਰਸ਼ ਵਿਚ ਪਾਏ ਯੋਗਦਾਨ ਬਾਰੇ ਵਿਸਥਾਰ ਨਾਲ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਨ੍ਹਾਂ ਮੁਕਾਬਲਿਆਂ ਵਿੱਚੋਂ ਪੇਂਟਿੰਗ ਮੁਕਾਬਲੇ ਵਿਚ ਹੈਰੀ ਸਿੰਘ ਜਮਾਤ ਬਾਰਵੀਂ ਨੇ ਪਹਿਲਾ, ਗੁਰਮੀਤ ਸਿੰਘ ਜਮਾਤ ਨੌਵੀਂ ਨੇ ਦੂਜਾ, ਜਸ਼ਨਪ੍ਰੀਤ ਕੌਰ ਜਮਾਤ ਨੌਵੀਂ ਨੇ ਤੀਜਾ ਅਤੇ  ਭਾਸ਼ਣ ਮੁਕਾਬਲੇ ਵਿੱਚ ਸੁਖਪ੍ਰੀਤ ਕੌਰ ਜਮਾਤ ਛੇਵੀਂ ਨੇ ਪਹਿਲਾ, ਕੋਮਲਪ੍ਰੀਤ ਕੌਰ ਜਮਾਤ ਸੱਤਵੀਂ ਨੇ ਦੂਜਾ, ਇੰਦਰਜੀਤ ਕੌਰ ਜਮਾਤ ਦਸਵੀ ਨੇ ਤੀਜਾ ਅਤੇ ਲੇਖ ਮੁਕਾਬਲੇ ਵਿੱਚ ਕਾਜਲ ਕੌਰ ਨੇ ਪਹਿਲਾ, ਸੁੰਦਰ ਲਿਖਾਈ ਮੁਕਾਬਲੇ ਵਿੱਚ ਪਵਨਦੀਪ ਕੌਰ ਜਮਾਤ ਦਸਵੀਂ ਨੇ ਪਹਿਲਾ, ਮਨਪ੍ਰੀਤ ਕੌਰ ਜਮਾਤ ਛੇਵੀਂ ਨੇ ਦੂਜਾ, ਕੋਮਲਪ੍ਰੀਤ ਕੌਰ ਜਮਾਤ ਸੱਤਵੀ ਨੇ ਤੀਜਾ ਅਤੇ  ਕਵਿਤਾ/ਗੀਤ ਮੁਕਾਬਲੇ ਵਿੱਚ ਮਨਵੀਰ ਕੌਰ ਜਮਾਤ ਸੱਤਵੀ ਨੇ ਪਹਿਲਾ, ਜੋਰਾਵਰ ਸਿੰਘ ਜਮਾਤ ਅੱਠਵੀਂ ਨੇ ਦੂਜਾ ,ਜਸਪ੍ਰੀਤ ਕੌਰ ਜਮਾਤ ਬਾਰਵੀਂ  ਨੇ ਤੀਜਾ ਸਥਾਨ ਹਾਸਲ ਕੀਤਾ। ਵੱਖ-ਵੱਖ ਗਤੀਵਿਧੀਆਂ/ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ  ਮੈਡਲ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਸ. ਬਲਦੇਵ ਸਿੰਘ ਕਮਲ ਪ੍ਰਧਾਨ ਯੂ.ਕੇ. ਕਮੇਟੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਹਨਾਂ ਨੇ ਵੀ ਆਪਣੇ ਵਿਚਾਰਾਂ ਨਾਲ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਅੰਤ ਵਿੱਚ ਪ੍ਰਿੰਸੀਪਲ ਸ:ਅਵਤਾਰ ਸਿੰਘ ਕਰੀਰ ਜੀ ਨੇ ਆਪਣੇ ਸੰਬੋਧਨ ਵਿਚ ਜੇਤੂ ਬੱਚਿਆਂ ਨੂੰ ਮੁਬਾਰਕਬਾਦ ਦੇਣ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਜੀ ਦੇ  ਜੀਵਨ ਅਤੇ ਉਚ ਅਦਰਸ਼ਾਂ  ਤੋਂ ਸਿੱਖਿਆ ਲੈਣ ਅਤੇ ਉਨ੍ਹਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਪ੍ਰੋਗਰਾਮ ਵਿਚ ਹਰਦੀਪ ਸਿੰਘ, ਜਗਦੀਸ਼ ਸਿੰਘ, ਗੁਰਪ੍ਰੀਤ ਸਿੰਘ, ਰਾਜਿੰਦਰ ਸਿੰਘ, ਅਜੈ ਕੁਮਾਰ, ਸੁਖਦਰਸ਼ਨ ਸਿੰਘ, ਬਲਜਿੰਦਰ ਸਿੰਘ, ਬਲਵਿੰਦਰਪਾਲ ਸਿੰਘ, ਮੋਨਿਕਾ ਚੋਪੜਾ, ਮਾਲਤੀ, ਕਿਰਨਦੀਪ ਕੌਰ ਆਦਿ ਹਾਜਰ ਸਨ।