ਜਗਦੀਸ਼ ਸਿੰਘ ਦੀਸ਼ਾ ਨੇ ਮੰਡੀ ਧੂੜਕੋਟ ਕਲਾਂ ਵਿੱਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਧੂੜਕੋਟ, 08 ਅਕਤੂਬਰ (ਜਸ਼ਨ):ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਤੇ ਪੂਰੇ ਪੰਜਾਬ ’ਚ 1 ਅਕਤੂਬਰ ਤੋਂ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਤੇ ਅੱਜ ਜ਼ਿਲ੍ਹਾ ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿੱਚ ਪੈਂਦੀ ਮੰਡੀ ਧੂੜਕੋਟ ਕਲਾਂ ਵਿੱਚ ਵੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਨਗਰ ਪੰਚਾਇਤ ਪ੍ਰਧਾਨ ਬੱਧਣੀ ਕਲਾਂ ਜਗਦੀਸ਼ ਸਿੰਘ ਦੀਸ਼ਾ ਨੇ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਦੇ ਸਮੇਂ ਕੀਤਾ। ਇਸ ਮੌਕੇ ਮਾਰਕਿਟ ਕਮੇਟੀ ਦੇ ਸੈਕਟਰੀ ਹਰਜੀਤ ਸਿੰਘ, ਰਵਿੰਦਰ ਸਿੰਘ ਮੰਡੀ ਸੁਪਰਵਾਈਜ਼ਰ, ਬਲਜੀਤ ਸਿੰਘ ਔਕਸ਼ਨ ਇੰਚਾਰਜ, ਦਿਨੇਸ਼ ਬਾਂਸਲ ਇੰਸਪੈਕਟਰ ਪਨਗਰੇਨ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਪ੍ਰਧਾਨ ਜਗਦੀਸ਼ ਸਿੰਘ ਦੀਸ਼ਾ ਨੇ ਕਿਹਾ ਕਿ ਅਜਿਹੇ ਪ੍ਰਬੰਧ ਕੀਤੇ ਗਏ ਹਨ ਕਿ ਜੇ ਕਿਸੇ ਕਿਸਾਨ ਦੇ ਝੋਨੇ ਦੀ ਖਰੀਦ 1 ਵਜੇ ਹੋ ਰਹੀ ਹੈ ਤਾਂ 4 ਵਜੇ ਤੱਕ ਕਿਸਾਨ ਦੇ ਖਾਤੇ ਵਿੱਚ ਖਰੀਦ ਦੇ ਪੈਸੇ ਪਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕਿਸਾਨਾਂ ਦੇ ਇੱਕ-ਇੱਕ ਦਾਨੇ ਦੀ ਖਰੀਦ ਕੀਤੀ ਜਾਵੇਗੀ ਤੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ’ਚ ਝੋਨਾ ਪੂਰੀ ਤਰ੍ਹਾਂ ਸੁਕਾ ਕੇ ਲਿਆਂਦਾ ਜਾਵੇ ਤਾਂ ਜੋ ਝੋਨੇ ਵਿੱਚ ਨਮੀ ਦੀ ਮਾਤਰਾ 17 ਪ੍ਰਤੀਸ਼ਤ ਤੋਂ ਜ਼ਿਆਦਾ ਨਾ ਹੋਵੇ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ।
ਇਸ ਸਮੇਂ ਉਹਨਾਂ ਨਾਲ ਅਮਨ ਰਖਰਾ, ਨਵਦੀਪ ਵਾਲੀਆ, ਜਸਮੀਤ ਸਿੰਘ ਡਾਲਾ, ਕੇਵਲ ਸਿੰਘ, ਗੋਲਡੀ ਬਰਾਡ਼, ਮਨਜੀਤ ਸਿੰਘ, ਜਗਜੀਤ ਸਿੰਘ, ਦਰਸ਼ਨ ਸਿੰਘ, ਅਮਨਦੀਪ ਸਿੰਘ, ਰਵੀ ਸ਼ਰਮਾ, ਚਮਕੌਰ ਸਿੰਘ, ਜਸਵੰਤ ਸਿੰਘ, ਸੁਭਾਸ਼ ਸ਼ਰਮਾ, ਰਾਮ ਕੁਮਾਰ ਅਤੇ ਹੋਰ ਆਪ ਆਗੂ ਮਜ਼ੂਦ ਸਨ।