ਰਿਸਵਤ ਮੰਗਣ ਵਾਲੇ ਹੌਲਦਾਰ ਵਿਰੁੱਧ ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦਾ ਪਰਚਾ ਦਰਜ
ਚੰਡੀਗੜ, 22 ਅਕਤੂਬਰ: (ਜਸ਼ਨ):ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭਿ੍ਰਸਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਹੌਲਦਾਰ ਹਰਮਨਜੀਤ ਸਿੰਘ (ਨੰਬਰ 1310/ ਸੰਗਰੂਰ) ਖਿਲਾਫ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਹ ਮੁਲਾਜਮ ਪੁਲਿਸ ਚੌਕੀ, ਕਾਲਾਝਾੜ, ਥਾਣਾ ਭਵਾਨੀਗੜ, ਜਿਲਾ ਸੰਗਰੂਰ ਵਿਖੇ ਤਾਇਨਾਤ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਹਰਮਨਜੀਤ ਸਿੰਘ ਖਿਲਾਫ ਸ਼ਿਕਾਇਤਕਰਤਾ ਪੱਪੂ ਸਿੰਘ ਵਾਸੀ ਪਿੰਡ ਬਾਗੜੀਆਂ, ਜਿਲਾ ਮਲੇਰਕੋਟਲਾ ਵੱਲੋਂ ਬਿਊਰੋ ਕੋਲ ਦਰਜ ਕਰਵਾਈ ਇੱਕ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਇਹ ਕੇਸ ਦਰਜ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ ਲਾਇਆ ਹੈ ਕਿ ਉਕਤ ਮੁਲਾਜਮ ਇੱਕ ਕੇਸ ਵਿੱਚ ਉਸਦੀ ਮੱਦਦ ਕਰਨ ਦੇ ਇਵਜ਼ ਵਿੱਚ ਰਿਸਵਤ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨਾਲ ਪੇਸ ਕੀਤੇ ਤੱਥਾਂ ਤੇ ਸਬੂਤਾਂ ਦੀ ਪੜਤਾਲ ਉਪਰੰਤ ਉਕਤ ਪੁਲਿਸ ਮੁਲਾਜਮ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।