ਸਵਰਗੀ ਗੁਰਸੇਵਕ ਸਿੰਘ ਸਿੱਧੂ ਹੇਰਾਂ ਦੀ ਯਾਦ ‘ਚ ਦੂਜਾ ਦਸਤਾਰ ਮੁਕਾਬਲਾ ਸੰਪੰਨ

ਮੋਗਾ, 30 ਅਕਤੂਬਰ (ਜਸ਼ਨ) ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੁਹਾਰ ਮੰਦਰ ਵਿਖੇ ਸਵ: ਸਰਦਾਰ ਗੁਰਸੇਵਕ ਸਿੰਘ ਸਿੱਧੂ ਹੇਰਾਂ ਜੀ ਦੀ ਯਾਦ ਵਿਚ ਉਨ੍ਹਾਂ ਦੇ ਭਾਣਜੇ ਮਨਪ੍ਰੀਤ ਸਿੰਘ ਮੱਲੇਆਣਾ ਜ਼ਿਲ੍ਹਾ ਇੰਚਾਰਜ ਪੰਜਾਬੀ ਜਾਗਰਣ ਮੋਗਾ ਵੱਲੋਂ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਦਸਤਾਰ ਮੁਕਾਬਲਿਆਂ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਪਲਵਿੰਦਰ ਸਿੰਘ ਚੀਮਾ ਡਾਇਰੈਕਟਰ ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀਅਰ ਸੈਕੰਡਰੀ ਵਿਦਿਆਕ ਸੰਸਥਾਵਾਂ ਨੇ ਮੁਕਾਬਲਿਆ ਦੀ ਸ਼ੁਰੂਆਤ ਕਰਵਾਈ। ਦਸਤਾਰ ਮੁਕਾਬਲੇ ਸਮਾਗਮ ਦੌਰਾਨ ਸ਼ਮਸ਼ੇਰ ਸਿੰਘ, ਪਰਵਿੰਦਰ ਸਿੰਘ, ਦਲਜੀਤ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ। ਇਸ ਉਪਰੰਤ ਜੇਤੂ ਜਗਰੂਪ ਸਿੰਘ 2 ਨੇ ਪਹਿਲਾ, ਇੰਦਰਪ੍ਰੀਤ ਸਿੰਘ ਅਤੇ ਇੰਦਰਪ੍ਰੀਤ ਸਿੰਘ ਨੇ ਦੂਜਾ, ਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਦਾ ਮੈਡਲਾਂ ਅਤੇ ਕੇਸਰੀ ਰੰਗ ਦੀਆਂ ਪੱਗਾਂ ਨਾਲ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਅਭਿਨੂਰ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਮਨਪ੍ਰੀਤ ਸਿੰਘ ਮੱਲੇਆਣਾ ਵੱਲੋਂ ਆਪਣੇ ਮਾਮਾ ਜੀ ਸਵ: ਸਰਦਾਰ ਗੁਰਸੇਵਕ ਸਿੰਘ ਸਿੱਧੂ ਹੇਰਾਂ ਦੀ ਯਾਦ ‘ਚ ਦੂਜਾ ਦਸਤਾਰ ਮੁਕਾਬਲਾ ਕਰਇਆ ਗਿਆ ਹੈ, ਇਹ ਬਹੁਤ ਸੰਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਦਸਤਾਰ ਸਿੱਖ ਦੀ ਸ਼ਾਨ ਹੈ। ਇਸ ਮੌਕੇ ਉਨ੍ਹਾਂ ਸਮੂਹ ਸਿੱਧੂ ਪਰਿਵਾਰ ਦਾ ਧੰਨਵਾਦ ਕਰਦਿਆਂ ਅਜਿਹੇ ਉਪਰਾਲਿਆਂ ਨੂੰ ਜਾਰੀ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਵਿਦਿਆਰਥੀ ਅਤੇ ਸਟਾਫ਼ ਹਾਜਰ ਸੀ।