ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਕ੍ਰਿਕਟ ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ, ਟੀਮ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੀ ਗਈ

ਮੋਗਾ, 2 ਨਵੰਬਰ (ਜਸ਼ਨ) ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਵਿਦਿਆਰਥੀਆਂ ਨੇ ਵਿਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ (ਅੰਡਰ – 19) ਲੜਕਿਆਂ ਦੀ ਟੀਮ ਵਿੱਚ 8 ਲੜਕਿਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਗੋਲਡ ਮੈਡਲ ਹਾਸਲ ਕੀਤਾ। (ਅੰਡਰ - 17) ਵਿਚ ਕ੍ਰਿਕੇਟ ਦੀ ਲੜਕੀਆਂ ਦੀ ਟੀਮ ਨੇ ਵੀ ਵਧੀਆ ਕਾਰਗੁਜਾਰੀ ਦਿਖਾਉਂਦੇ ਹੋਏ ਸਿਲਵਰ ਮੈਡਲ ਹਾਸਲ ਕੀਤਾ ਅਤੇ ਟੀਮ ਵਿੱਚੋਂ 7 ਲੜਕੀਆਂ ਰਾਜ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਈਆਂ। ਸਕੂਲ ਪਹੁੰਚਣ ਤੇ ਖੇਡ ਅਧਿਆਪਕ ਅੰਮ੍ਰਿਤਪਾਲ ਸਿੰਘ ਤੇ ਦੋਨੇ ਟੀਮਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਸਕੂਲ ਦੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਨੇ ਦੱਸਿਆ ਕਿ ਇਸ ਸੈਸ਼ਨ ਦੌਰਾਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਕਟ ਦੇ ਨਾਲ ਨਾਲ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਤੇ ਰਾਜ ਪੱਧਰ ਤੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਹਮੇਸ਼ਾ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਦਾ ਹੈ।