ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸਿਪਲ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਤ
ਮੋਗਾ, 7 ਨਵੰਬਰ (ਜਸ਼ਨ)::ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਜੋ ਕਿ ਮੋਗਾ ਜਿਲੇ ਦੀ ਉਘੀ ਤੇ ਨਿਵੇਕਲੀ ਵਿੱਦਿਅਕ ਸੰਸਥਾ ਹੈ ਇਹ ਸੰਸਥਾ ਅਧਿਆਪਨ ਦੀਆਂ ਨਵੀਆਂ ਨਵੀਆਂ ਤਕਨੀਕਾਂ ਪੜ੍ਹਾਈ ਦੇ ਨਾਲ ਨਾਲ ਪ੍ਰਭਾਵਸ਼ਾਲੀ ਗਤੀਵਿਧੀਆਂ ਵਾਤਾਵਰਨ ਪ੍ਰਤੀ ਜਾਗਰੁਕਤਾ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੋਣ ਕਰਕੇ ਇਲਾਕੇ ਵਿਚ ਆਪਣੀ ਵੱਖਰੀ ਪਛਾਣ ਲਈ ਜਾਣੀ ਜਾਂਦੀ ਹੈ। ਸਕੂਲ ਦੀ ਇਸ ਪਛਾਣ ਦਾ ਸਿਹਰਾ ਸਕੂਲ ਦੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਦੀ ਯੋਗ ਅਗਵਾਈ ਤੇ ਅਣਥੱਕ ਮਿਹਨਤ ਨੂੰ ਜਾਂਦਾ ਹੈ। ਇਸੇ ਤਹਿਤ ਹੀ ਸਕੂਲ ਦੇ ਪ੍ਰਿੰਸਿਪਲ ਮੈਡਮ ਸਤਵਿੰਦਰ ਕੌਰ ਜੋ ਕਿ ਪਿਛਲੇ 7 ਸਾਲਾਂ ਤੋਂ ਸਕੂਲ ਨੂੰ ਨਿਰੰਤਰ ਅਪਣੀਆ ਸੇਵਾਵਾਂ ਦੇ ਰਹੇ ਹਨ ਨੂੰ ਲਾਇਫ਼ ਟਾਇਮ ਅਚੀਵਮੇਂਟ ਅਵਾਰਡ 2022 ਲਈ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਅਤੇ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਚੁਣਿਆ ਗਿਆ। ਇਹ ਪ੍ਰੋਗਰਾਮ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਯੋਜਤ ਕੀਤਾ ਗਿਆ ਸੀ। ਪ੍ਰਿੰਸੀਪਲ ਮੈਡਮ ਨੂੰ ਇਹ ਅਵਾਰਡ ਮਿਲਣ ਤੇ ਸਕੂਲ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ, ਵਾਈਸ ਪ੍ਰੈਜ਼ੀਡੈਂਟ ਡਾਕਟਰ ਇਕਬਾਲ ਸਿੰਘ, ਡਾਕਟਰ ਗੁਰਚਰਨ ਸਿੰਘ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਸਮੁੱਚੇ ਸਟਾਫ ਨੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਨੂੰ ਇਸ ਅਵਾਰਡ ਲਈ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਨੇ ਦੱਸਿਆ ਕਿ ਇਹ ਅਵਾਰਡ ਸਮੁੱਚੇ ਸਟਾਫ ਦੇ ਸਹਿਯੋਗ ਅਤੇ ਸਮੁੱਚੀ ਮੈਨੇਜਮੈਂਟ ਦੇ ਭਰੋਸੇ ਦਾ ਪ੍ਰਤੀਕ ਹੈ। ਇਹ ਅਵਾਰਡ ਉਨ੍ਹਾਂ ਨੂੰ ਹੋਰ ਵੀ ਹੱਲਾਸ਼ੇਰੀ ਨਾਲ ਕੰਮ ਕਰਨ ਲਈ ਉਤਸ਼ਾਹਤ ਕਰਦਾ ਰਹੇਗਾ।