ਬੇਅਦਬੀ ਕਾਂਡ ’ਚ ਨਾਮਜ਼ਦ ਕੀਤੇ ਗਏ ਡੇਰਾ ਪ੍ਰੇਮੀ ਦੀ ਗੋਲੀਆਂ ਮਾਰ ਕੇ ਹੱਤਿਆ

ਫਰੀਦਕੋਟ, 10 ਨਵੰਬਰ (ਜਸ਼ਨ):  ਬਰਗਾੜੀ ਬੇਅਦਬੀ ਮਾਮਲੇ ਅਤੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਪਾਵਨ ਸਰੂਪ ਚੋਰੀ ਹੋਣ ਦੇ ਮਾਮਲੇ ‘ਚ ਨਾਮਜ਼ਦ ਕਥਿਤ ਮੁਲਜ਼ਮ, ਡੇਰਾ ਪ੍ਰੇਮੀ ਪ੍ਰਦੀਪ ਇੰਸਾਂ ਨੂੰ ਫਰੀਦਕੋਟ ‘ਚ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਗਿਆ ਏ|  ਦੋ ਵੱਖਰੇ ਵੱਖਰੇ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ ਪੰਜ ਅਣਪਛਾਤੇ ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਕਾਰਨ ਪ੍ਰਦੀਪ ਇੰਸਾਂ ਦਾ ਗੰਨਮੈਨ ਤੇ ਕੁਝ ਨਾਲ ਦੇ ਦੁਕਾਨਦਾਰ ਵੀ ਜ਼ਖ਼ਮੀ ਹੋਏ ਹਨ| 
ਜਾਣਕਾਰੀ ਮੁਤਾਬਿਕ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਨਾਂ ਐੱਫ.ਆਈ.ਆਰ. ਨੰਬਰ 63 ‘ਚ ਮੁਲਜ਼ਮ ਵਜੋਂ ਸ਼ਾਮਿਲ ਸੀ। ਉਹ ਸਵੇਰੇ ਆਪਣੀ ਦੁਕਾਨ ਖੋਲ੍ਹਣ ਗਿਆ ਸੀ ਜਦੋਂ ਪੰਜ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਦੱਸ ਦੇਈਏ ਕਿ ਉਸ ਦੇ ਗੰਨਮੈਨ ਨੂੰ ਵੀ ਗੋਲੀ ਲੱਗੀ ਦੱਸੀ ਜਾ ਰਹੀ ਹੈ।