ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ, ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ

ਬਾਘਾ ਪੁਰਾਣਾ, 10 ਨਵੰਬਰ (ਜਸ਼ਨ)-ਮਾਲਵੇ ਦੇ ਪ੍ਰਸਿੱਧ ਧਾਰਿਮਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਕਾਸ਼ ਕੀਤੇ ਗਏ ਸ਼੍ਰੀ ਅਖੰਡ ਪਾਠਾ ਦੇ ਭੋਗ ਉਪਰੰਤ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਦੇ ਪ੍ਰਬੰਧਾ ਹੇਠ ਦੀਵਾਨ ਸਜਾਏ ਗਏ, ਜਿਸ ਵਿਚ ਕੀਰਤਨੀ ਜੱਥੇ ਭਾਈ ਗੁਰਮੁੱਖ ਸਿੰਘ, ਭਾਈ ਕਵਲਜੀਤ ਸਿੰਘ ਆਲਮਵਾਲਾ ਅਤੇ ਭਾਈ ਜਸਪਾਲ ਸਿੰਘ ਲੱੱਲਿਆ ਵਾਲਿਆਂ ਨੇ ਜੱਥਿਆਂ ਨੇ ਜਗਤ ਗੁਰੂ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਇਤਹਾਸ ਸੁਣਾ ਕੇ ਨਿਹਾਲ ਕੀਤਾ। ਇਸ ਮੋਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਦੀਵਾਨ ਵਿਚ ਹਾਜ਼ਰੀਆਂ ਭਰੀਆਂ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਨੇ ਪ੍ਰਵਚਨ ਕਰਿਦਆਂ ਕਿਹਾ ਕਿ ਜਦੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਅਵਤਾਰ ਧਾਰਿਆ ਤਾਂ ਚਾਨਣ ਦੀ ਲੋਅ ਗਿਆਨ ਬਣ ਪਸਰੀ ਅਗਿਆਨਤਾ ਦੀ ਧੁੰਦ ਸਹਿਜੇ ਘਟਣ ਲੱਗੀ ਦੂਜਿਆਂ ਦਾ ਹੱਕ ਮਾਰ ਕੇ ਜਿਉਣ ਵਾਲੇ ਮਾਲਕ ਭਾਗੋ ਨੂੰ ਫਿਟਕਾਰਿਆ ਅਤੇ ਹੱਕ ਹਲਾਲ ਦੀ ਸੁੱਚੀ ਕਿਰਤ ਕਰਨ ਵਾਲੇ ਭਾਈ ਲਾਲੋ ਨੂੰ ਸਤਿਕਾਰਿਆਂ ਅਤੇ ਉੱਚਾ ਦਰਸਾਇਆ, ਪਰ ਅੱਜ ਅਸੀਂ ਦਸਾਂ ਨਹੁੰਆਂ ਦੀ ਕਿਰਤ ਕਰਨਾ ਭੁੱਲ ਗਏ ਹਾਂ। ਉਹਨਾਂ ਆਖਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾਂ ਕਿਰਤੀ ਲੋਕਾਂ ਨੂੰ ਸਤਿਕਾਰ ਦਿੱਤਾ ਅਤੇ ਵਿਹਲੜ ਸਮਾਜ ਨੂੰ ਨਫਰਤ ਕੀਤੀ। ਜੇਕਰ ਅਸੀਂ ਗੁਰੂ ਸਹਿਬਾਨਾਂ ਵੱਲੋਂ ਦਿੱਤੇ ਉਪਦੇਸ਼ ਨੂੰ ਇੰਨਬਿੰਨ ਮੰਨ ਲਵਾਂਗੇ ਤਾਂ ਇਕ ਸਤਯੁਗੀ ਸਮਾਜ ਦੀ ਸਿਰਜਣਾ ਹੋ ਸਕੇਗੀ। ਅੱਜ ਦੇ ਇਸ ਸਮਗਾਮ ਵਿਚ ਦਰਸ਼ਨ ਸਿੰਘ ਡਰੋਲੀ ਭਾਈ, ਇੰਦਰਜੀਤ ਸਿੰਘ, ਚੇਅਰਮੈਨ ਸਾਬਕਾ ਸੁੱਖਾ ਸਿੰਘ ਮੋਗਾ, ਬਿੱਲੂ ਸਿੰਘ, ਅਜਮੇਰ ਸਿੰਘ, ਡਾ.ਅਵਤਾਰ ਸਿੰਘ, ਦਵਿੰਦਰ ਸਿੰਘ, ਗੁਰਜੰਟ ਸਿੰਘ, ਚਮਕੋਰ ਸਿੰਘ, ਜੱਥੇਦਾਰ ਕਾਹਨ ਸਿੰਘ ਸਮੇਤ ਹੋਰ ਹਾਜ਼ਰ ਸਨ।