ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਨਾਲ ਅਕਾਲੀਆਂ ਦੇ ਹੌਂਸਲੇ ਹੋਏ ਬੁਲੰਦ :ਚੇਅਰਮੈਨ ਖਣਮੁੱਖ ਭਾਰਤੀ ਪੱਤੋ

ਨਿਹਾਲ ਸਿੰਘ ਵਾਲਾ, 10 ਨਵੰਬਰ (ਜਸ਼ਨ): ਚੇਅਰਮੈਨ ਖਣਮੁੱਖ ਭਾਰਤੀ ਪੱਤੋ ਦੀ ਅਗਵਾਈ ‘ਚ ਪਿੰਡ ਹੀਰਾ ਸਿੰਘ ਵਿਖੇ  ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਅਤੇ ਵਰਕਰਾਂ ਦਾ ਭਰਵਾਂ ਇਕੱਠ ਹੋਇਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਦੀਆਂ ਹੋਈਆਂ ਚੌਣਾਂ ਦੌਰਾਨ ਐੈਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੋਈ ਜਿੱਤ ਦੀ ਖੁਸ਼ੀ ਮਨਾਈ ਗਈ ਅਤੇ ਲੱਡੂ ਵੰਡ ਕੇ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੋਈ ਸ਼ਾਨਦਾਰ ਜਿੱਤ ਇਹ ਸਾਬਿਤ ਕਰਦੀ ਹੈ ਕਿ ਪੰਜਾਬ ਦੇ ਲੋਕ ਅਕਾਲੀ ਦਲ ਬਾਦਲ ਨੂੰ ਚਾਹੁੰਣ ਲੱਗੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਅਕਾਲੀ ਦਲ ਬਾਦਲ ਦੇ ਆਗੂਆਂ ਅਤੇ ਵਰਕਰਾਂ ਦੇ ਹੌਸਲੇ ਵੀ ਬੁਲੰਦ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿਚ ਫਿਰ ਤੋਂ ਅਕਾਲੀ ਦਲ ਬਾਦਲ ਦੀ ਸਰਕਾਰ ਬਣੇਗੀ। ਇਸ ਮੌਕੇ ਬਲਦੇਵ ਸਿੰਘ ਮਾਣੂੰਕੇ, ਸਾਬਕਾ ਚੇਅਰਮੈਨ ਜਗਰੂਪ ਸਿੰਘ ਕੁੱਸਾ, ਹਰਦੀਪ ਸਿੰਘ ਪੱਤੋ, ਗੁਰਪ੍ਰੀਤ ਸਿੰਘ, ਰਾਮ ਸਿੰਘ ਪੱਤੋ, ਸੁਖਵਿੰਦਰ ਸਿੰਘ, ਪੂਰਨ ਸਿੰਘ, ਗੁਰਜੰਟ ਸਿੰਘ, ਸੰਦੀਪ ਸਿੰਘ, ਯਸ਼ਪਾਲ, ਚਰਨ ਸਿੰਘ, ਮੋਹਨ ਸਿੰਘ, ਗੁਰਵਿੰਦਰ ਸਿੰਘ, ਫਤਿਹ ਸਿੰਘ, ਕੁਲਦੀਪ ਸਿੰਘ ਪਰਮਜੀਤ ਸਿੰਘ,  ਮੁਖਤਿਆਰ ਸਿੰਘ, ਚਮਕੌਰ ਸਿੰਘ ਮਾਣੂੰਕੇ, ਸੁਖਦਰਸ਼ਨ ਸਿੰਘ, ਗੁਰਪ੍ਰੀਤ ਸਿੰਘ ਮਾਣੂੰਕੇ, ਰੁਪਿੰਦਰ ਸਿੰਘ ਦੀਦਾਰੇ ਵਾਲਾ ਆਦਿ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।