ਬਰਗਾੜੀ ਬੇਅਦਬੀ ਮਾਮਲੇ ਵਿਚ ਨਾਮਜਦ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦਾ ਕੋਟਕਪੂਰਾ ਵਿਚ ਗੋਲੀਆਂ ਮਾਰਕੇ ਕਤਲ, ਗੰਨਮੈਨ ਸਮੇਤ ਦੋ ਜਖਮੀ
ਬਾਘਾਪੁਰਾਣਾ 10 ਨਵੰਬਰ(ਰਾਜਿੰਦਰ ਸਿੰਘ ਕੋਟਲਾ) ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਅੰਦਰ ਆਉਂਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਵਿੱਚ ਅੱਜ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਨੂੰ ਸਵੇਰੇ ਮੋਟਰਸਾਈਕਲ ਤੇ ਆਏ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਉਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਲਈ ਹੈ। ਪਰਦੀਪ ਕੁਮਾਰ ਦਾ ਨਾਮ ਐਫ ਆਈ ਆਰ ਨੰਬਰ 63 ਵਿੱਚ ਦਰਜ ਹੈ। ਬਰਗਾੜੀ ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਸਵੇਰੇ ਕੋਟਕਪੂਰਾ ‘ਚ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਗੰਨਮੈਨ ਤੇ ਸਾਬਕਾ ਕੌਂਸਲਰ ਵੀ ਜ਼ਖਮੀ ਹੋ ਗਏ। ਗੈਂਗਸਟਰ ਗੋਲਡੀ ਬਰੈਡ ਨੇ ਫੇਸਬੁੱਕ ਪੋਸਟ ਪਾ ਕੇ ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਬਰਾੜ ਦੇ ਨਾਂ ਉਪਰ ਸੋਸ਼ਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਗਿਆ ਕਿ ਬੇਅਦਬੀ ਮਾਮਲੇ ‘ਚ ਇਨਸਾਫ਼ ਨਹੀਂ ਮਿਲਿਆ, ਇਸ ਲਈ ਅਜਿਹਾ ਕਰਨਾ ਪਿਆ। ਉਸ ਨੇ ਗੰਨਮੈਨ ਦੇ ਜ਼ਖ਼ਮੀ ਹੋਣ ‘ਤੇ ਅਫਸੋਸ ਜ਼ਾਹਿਰ ਕੀਤਾ ਪਰ ਬੇਅਦਬੀ ਦੇ ਮੁਲਜ਼ਮਾਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕੀਤੇ। ਇਹ ਪੋਸਟ ਗੋਲਡੀ ਬਰਾੜ ਦੀ ਹੈ ਜਾਂ ਕਿਸੇ ਹੋਰ ਦੀ, ਇਸ ਬਾਰੇ ਪੰਜਾਬ ਪੁਲਿਸ ਦਾ ਸਾਈਬਰ ਸੈੱਲ ਜਾਂਚ ਕਰ ਰਿਹਾ ਹੈ।ਜਾਣਕਾਰੀ ਅਨੁਸਾਰ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹ ਕੇ ਦੁਕਾਨ ਦੀ ਸਫ਼ਾਈ ਕਰ ਰਿਹਾ ਸੀ ਤਾਂ ਤਿੰਨ ਮੋਟਰਸਾਈਕਲਾਂ ‘ਤੇ ਆਏ ਨੌਜੁਵਾਨ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੀ ਮੌਤ ਹੋ ਗਈ। ਜਦਕਿ ਸਾਬਕਾ ਕੌਂਸਲਰ ਅਮਰ ਸਿੰਘ ਵਿਰਦੀ ਅਤੇ ਪ੍ਰਦੀਪ ਦੇ ਗੰਨਮੈਨ ਹਾਕਮ ਸਿੰਘ ਨੂੰ ਗੋਲੀਆਂ ਲੱਗੀਆਂ। ਜ਼ਖ਼ਮੀਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਅਮਰ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪ੍ਰਦੀਪ ਸਿੰਘ ਨੂੰ ਮਿਲਿਆ ਦੂਜਾ ਗੰਨਮੈਨ ਜਗਦੀਸ਼ ਸਿੰਘ ਬਾਥਰੂਮ ਗਿਆ ਸੀ ਇਸ ਕਾਰਨ ਉਸ ਦਾ ਬਚਾਅ ਹੋ ਗਿਆ।ਫਰੀਦਕੋਟ ਰੇਂਜ ਦੇ ਆਈਜੀ ਪ੍ਰਦੀਪ ਕੁਮਾਰ ਯਾਦਵ ਨੇ ਦੱਸਿਆ ਕਿ ਪ੍ਰਦੀਪ ਦੇ ਸੁਰੱਖਿਆ ਕਰਮੀਆਂ ਨੇ ਵੀ ਜਵਾਬੀ ਕਾਰਵਾਈ ਕੀਤੀ। ਸਾਨੂੰ ਸੀਸੀਟੀਵੀ ਫੁਟੇਜ ਮਿਲੀ ਹੈ ਅਤੇ ਕੁਝ ਸੁਰਾਗ ਮਿਲੇ ਹਨ। ਸਥਿਤੀ ਕਾਬੂ ਹੇਠ ਹੈ। ਫਰੀਦਕੋਟ ‘ਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਸ਼ਾਂਤੀ ਪਸੰਦ ਸੂਬਾ ਹੈ, ਜਿੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ।ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।