ਸੁਤੰਤਰਤਾ ਸੰਗ੍ਰਾਮੀਆਂ ਦੇ ਵਾਰਸਾਂ ਵੱਲੋਂ ਸ.ਕੁਲਤਾਰ ਸਿੰਘ ਸੰਧਵਾਂ ਦਾ ਸਨਮਾਨ,ਵਿਧਾਇਕ ਡਾ.ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ਤੇ ਸਪੀਕਰ ਸਾਹਿਬ ਦਾ ਕੀਤਾ ਧੰਨਵਾਦ

ਮੋਗਾ, 18 ਸਤੰਬਰ (ਜਸ਼ਨ ) ਪੰਜਾਬ ਸਰਕਾਰ ਨੇ ਸੁਤੰਤਰਤਾ ਸੈਨਾਨੀਆਂ ਦੀ ਯਾਦ ਨੂੰ ਤਾਜਾ ਕਰਨ ਅਤੇ ਸਾਡੀ ਵਿਰਾਸਤ ਨਾਲ ਵਿਦਿਆਰਥੀਆਂ ਨੂੰ ਜੋੜਨ ਲਈ ਸੂਬੇ ਭਰ ਵਿੱਚ ਸਕੂਲਾਂ ਦੇ ਨਾਮ ਸੁਤੰਤਰਤਾ ਸੈਨਾਨੀਆਂ ਦੇ ਨਾਮ ਉਪਰ ਰੱਖਣ ਦਾ ਫੈਸਲਾ ਕੀਤਾ ਹੈ।

ਇਸ ਗੱਲ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਉਨ੍ਹਾਂ ਦੇ ਸਨਮਾਨ ਵਿੱਚ ਰੱਖੇ ਫਰੀਡਮ ਫਾਈਟਰ ਭਵਨ ਮੋਗਾ ਵਿਖੇ ਸਮਾਗਮ ਵਿੱਚ ਕੀਤਾ। ਉਨ੍ਹਾਂ ਲਾਲਾ ਲਾਜਪਤ ਰਾਏ ਜੀ ਦੇ 94ਵੇਂ ਬਲੀਦਾਨ ਦਿਵਸ ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮੋਗਾ ਇਲਾਕੇ ਦੀ ਧਰਤੀ ਨੂੰ ਇਹ ਮਾਨ ਹੈ ਕਿ ਅਜ਼ਾਦੀ ਸੰਗ੍ਰਾਮ ਵਿੱਚ ਸਬ ਤੋਂ ਵੱਧ ਕੁਰਬਾਨੀਆਂ ਕੀਤੀਆਂ।  ਉਨ੍ਹਾਂ ਸੁਤੰਤਰਤਾ ਸੰਗ੍ਰਾਮੀਆਂ ਦੇ ਵਾਰਸਾਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਬੁਲਾ ਕੇ ਉਨ੍ਹਾਂ ਦਾ ਬਣਦਾ ਢੁਕਵਾਂ ਮਾਨ ਸਨਮਾਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਜਲਦੀ ਹੀ ਸਮਾਗਮ ਅਯੋਜਿਤ ਕੀਤਾ ਜਾਵੇਗਾ। ਉਨ੍ਹਾਂ ਫਰੀਡਮ ਫਾਈਟਰ ਭਵਨ ਮੋਗਾ ਦੇ ਨਵਨਿਰਮਾਨ ਅਤੇ ਰੱਖ ਰਖਾਵ ਲਈ 2 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗ੍ਰਾਮੀਆਂ ਦੀ ਤੀਸਰੀ ਪੀੜ੍ਹੀ ਦੀਆਂ ਮੰਗਾਂ ਸਬੰਧੀ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾਵੇਗਾ।
ਇਸ  ਮੌਕੇ ਤੇ ਗੁਰਚਰਨ ਸਿੰਘ ਸੰਘਾ ਸੂਬਾ ਪ੍ਰਧਾਨ ਅਖਿਲ ਭਾਰਤੀ ਸਵਤੰਰਤਤਾ ਸੈਨਾਨੀ ਅਤੇ ਉਤਰਾ ਅਧਿਕਾਰੀ ਸੰਯੁਕਤ ਸੰਗਠਨ ਨੇ ਸਵਾਗਤ ਕਰਦਿਆਂ ਸ. ਸੰਧਵਾਂ ਨੂੰ ਵਧਾਈ ਦਿੱਤੀ ਕਿ ਮਹਰੂਮ ਰਾਸ਼ਰਪਤੀ ਗਿਆਨੀ ਜੈਲ ਸਿੰਘ ਦੇ ਪਰਿਵਾਰਕ ਮੈਂਬਰ ਹੋਣ ਦੇ ਨਾਤੇ ਉਨ੍ਹਾਂ ਸੁਤੰਰਤਤਾ ਸੰਗ੍ਰਾਮੀਆਂ ਨਾਲ ਆਪਣਾ ਰਿਸ਼ਤਾ ਜੋੜਿਆ ਹੈ। ਇਸ ਮੌਕੇ ਡਾ. ਮਾਲਤੀ ਥਾਪਰ ਸਾਬਕਾ ਮੰਤਰੀ ਪੰਜਾਬ ਨੇ ਸੁਤੰਤਰਤਾ ਸੰਗ੍ਰਾਮੀਆਂ ਦੀਆਂ ਮੰਗਾਂ ਸਬੰਧੀ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਜਾਣੂੰ ਕਰਵਾਇਆ।
ਇਸ ਮੌਕੇ ਤੇ ਸੰਬੋਧਨ ਕਰਦਿਆਂ ਮੋਗਾ ਦੇ ਵਿਧਾਇਕ ਡਾ.ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ਤੇ ਸਪੀਕਰ ਸਾਹਿਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਮੋਗਾ ਦੇ ਲੋਕਾਂ ਨੂੰ ਹਮੇਸ਼ਾ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸੁਤੰਰਤਰਤਾ ਸੰਗ੍ਰਾਮੀਆਂ ਦੀਆਂ ਕੁਰਬਾਨੀਆਂ ਦਾ ਮੁੱਲ ਨਹੀਂ ਚੁੱਕਾ ਸਕਦੇ ਅਸੀਂ ਉਨ੍ਹਾਂ ਦੇ ਵਾਰਸਾਂ ਦਾ ਬਣਦਾ ਸਨਮਾਨ ਹੀ ਕਰਨਯੋਗ ਹਾਂ।
ਇਸ ਮੌਕੇ ਤੇ ਸਵਰਨ ਸਿੰਘ ਲੱਖੇਵਾਲ ਨੇ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੇ ਸਨਮਾਨ ਵਿੱਚ ਸਨਮਾਨ ਪੱਤਰ ਪੇਸ਼ ਕੀਤਾ। ਇਸ ਮੌਕੇ ਤੇ ਡਾ.ਪਵਨ ਥਾਪਰ ਨੇ ਵੀ ਸੰਬੋਧਨ ਕੀਤਾ। ਮੰਚ ਦਾ ਸੰਚਾਲਨ ਪ੍ਰਸਿਧ ਨਾਵਲਕਾਰ ਸ. ਬਲਦੇਵ ਸਿੰਘ ਸੜਕਨਾਮਾ ਨੇ ਕੀਤਾ । ਇਸ ਮੌਕੇ ਤੇ ਸੁਤੰਤਰਤਾ ਸੈਨਾਨੀਆਂ ਵੱਲੋਂ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਔਰੜਾ, ਪ੍ਰਧਾਨ ਨਗਰ ਸੁਧਾਰ ਟ੍ਰਸਟ ਮੋਗਾ ਦੀਪਕ ਅਰੋੜਾ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਸੁਤੰਤਰਤਾ ਸੈਨਾਨੀਆਂ ਦੇ ਵਾਰਸ ਸ਼ਾਮਲ ਹੋਏ।